Site icon TheUnmute.com

Chandigarh News: ਐਕਸਪੋ 4 ਦਸੰਬਰ ਤੋਂ ਸ਼ੁਰੂ, ਪੰਜਾਬ ਦੀਆਂ ਔਰਤਾਂ ਲਈ ਸਰਕਾਰ ਚੁੱਕਣ ਜਾ ਰਹੀ ਵੱਡਾ ਕਦਮ

3 ਦਸੰਬਰ 2024: ਪੰਜਾਬ ਦੀਆਂ ਔਰਤਾਂ ਲਈ ਸਰਕਾਰ ਵੱਡਾ ਕਦਮ ਚੁੱਕਣ ਜਾ ਰਹੀ ਹੈ।ਦਰਅਸਲ, ਸਿਲਕ ਐਕਸਪੋ-2024 ਦਾ ਆਯੋਜਨ ਪੰਜਾਬ ਵਿੱਚ ਰੇਸ਼ਮ ਦੇ ਕਿਸਾਨਾਂ, ਕਾਰੀਗਰਾਂ, ਸਵੈ-ਸਹਾਇਤਾ ਸਮੂਹਾਂ ਅਤੇ ਖਾਸ ਤੌਰ ‘ਤੇ ਰੇਸ਼ਮ ਕਾਰੋਬਾਰ ਨਾਲ ਜੁੜੀਆਂ ਔਰਤਾਂ ਦੀ ਆਮਦਨ ਨੂੰ ਉਤਸ਼ਾਹਿਤ ਕਰਨ ਅਤੇ ਵਧਾਉਣ ਦੇ ਉਦੇਸ਼ ਨਾਲ ਕੀਤਾ ਜਾ ਰਿਹਾ ਹੈ। ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਦੱਸਿਆ ਕਿ ਇਹ ਸਿਲਕ ਐਕਸਪੋ 4 ਦਸੰਬਰ ਤੋਂ 9 ਦਸੰਬਰ, 2024 ਤੱਕ ਕਿਸਾਨ ਭਵਨ ਸੈਕਟਰ-35, ਚੰਡੀਗੜ੍ਹ ਵਿਖੇ ਆਯੋਜਿਤ ਕੀਤੀ ਜਾਵੇਗੀ।

read more: Chandigarh News: PM ਮੋਦੀ ਤੇ ਅਮਿਤ ਸ਼ਾਹ ਆਉਣਗੇ ਚੰਡੀਗੜ੍ਹ, ਭਾਰੀ ਸੁਰੱਖਿਆ ਤਾਇਨਾਤ

ਉਨ੍ਹਾਂ ਦੱਸਿਆ ਕਿ ਇਹ ਐਕਸਪੋ ਸਿਲਕ ਮਾਰਕ ਆਰਗੇਨਾਈਜੇਸ਼ਨ ਆਫ ਇੰਡੀਆ ਅਤੇ ਪੰਜਾਬ ਦੇ ਬਾਗਬਾਨੀ ਵਿਭਾਗ ਦੇ ਆਪਸੀ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਸ੍ਰੀ ਭਗਤ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਭਾਰਤ ਦੇ ਵੱਖ-ਵੱਖ ਰਾਜਾਂ ਤੋਂ ਆਏ ਕਾਰੀਗਰ, ਵਿਆਪਾਰੀ ਸਿਲਕ ਬੋਰਡ ਦੀਆਂ ਰਜਿਸਟਰਡ ਸੰਸਥਾਵਾਂ ਅਤੇ ਸੁਸਾਇਟੀਆਂ ਰੇਸ਼ਮ ਨਾਲ ਸਬੰਧਤ ਵੱਖ-ਵੱਖ ਤਰ੍ਹਾਂ ਦੇ ਸਟਾਲ ਲਗਾਉਣਗੀਆਂ।

Exit mobile version