ਚੰਡੀਗੜ੍ਹ, 18 ਦਸੰਬਰ 2024: ਕੇਂਦਰ ਸਰਕਾਰ ਤੋਂ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ 300 ਦਿਨਾਂ ਤੋਂ ਵੱਧ ਧਰਨੇ ‘ਤੇ ਬੈਠੇ ਹੋਏ ਹਨ | ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਸ਼ੰਭੂ ਬਾਰਡਰ (Shambhu border) ‘ਤੇ ਚੱਲ ਰਹੇ ਪ੍ਰਦਰਸ਼ਨ ਦੌਰਾਨ ਸਲਫਾਸ ਨਿਗਲਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਉਕਤ ਕਿਸਾਨ ਰਣਜੋਧ ਸਿੰਘ 3 ਦਿਨ ਤੋਂ ਪਟਿਆਲਾ ਦੇ ਰਜਿੰਦਰਾ ਹਸਪਤਾਲ ‘ਚ ਜ਼ੇਰੇ ਇਲਾਜ਼ ਸੀ ਅਤੇ ਅੱਜ ਸਵੇਰ ਉਸਦੀ ਜਾਨ ਚਲੀ ਗਈ |
ਮ੍ਰਿਤਕ ਨੌਜਵਾਨ ਖੰਨਾ ਦੇ ਪਿੰਡ ਰਤਨਹੇੜੀ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ ਸੀ। ਉਹ 14 ਦਸੰਬਰ ਨੂੰ ਦਿੱਲੀ ਵੱਲ ਮਾਰਚ ਕਰਨ ਲਈ ਕਿਸਾਨਾਂ ਦੀ ਕੋਸ਼ਿਸ਼ ਦੌਰਾਨ ਸ਼ੰਭੂ ਬਾਰਡਰ ‘ਤੇ ਸਲਫਾਸ ਨਿਗਲ ਲਈ ਸੀ। ਇਸ ਤੋਂ ਬਾਅਦ ਉਸ ਨੂੰ ਗੰਭੀਰ ਹਾਲਤ ‘ਚ ਹਸਪਤਾਲ ‘ਚ ਭਰਤੀ ਕਰਵਾਇਆ। ਉਕਤ ਕਿਸਾਨ ਦੀ ਮੌਤ ਤੋਂ ਬਾਅਦ ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਗੱਲ ਨਹੀਂ ਸੁਣ ਰਹੀ।
ਇਸ ਦਰਮਿਆਨ ਕਿਸਾਨਾਂ ਦੀ ਅਹਿਮ ਬੈਠਕ ਹੋ ਰਹੀ ਹੈ, ਜਿਸ ‘ਚ ਮ੍ਰਿਤਕ ਦੇ ਅੰਤਿਮ ਸੰਸਕਾਰ ਆਦਿ ਸਬੰਧੀ ਫੈਸਲਾ ਲਿਆ ਜਾਣਾ ਹੈ। ਇਸਦੇ ਨਾਲ ਹੀ ਵੱਡੇ ਕਿਸਾਨ ਆਗੂ ਰੇਲ ਰੋਕੋ ਅੰਦੋਲਨ ‘ਚ ਸ਼ਾਮਲ ਹੋਣ ਲਈ ਆਪੋ ਆਪਣੇ ਇਲਾਕਿਆਂ ‘ਚ ਚਲੇ ਗਏ ਹਨ।
Read More: Constitution Amendment: ਕਾਂਗਰਸ ਨੇ 55 ਸਾਲਾਂ ‘ਚ 77 ਸੰਵਿਧਾਨ ਸੋਧਾਂ ਕੀਤੀਆਂ: ਅਮਿਤ ਸ਼ਾਹ