Punjab News: 70 ਏਕੜ ਨਾੜ ਨੂੰ ਲੱਗੀ ਅੱ.ਗ, ਲੱਖਾਂ ਰੁਪਏ ਦਾ ਹੋਇਆ ਨੁਕਸਾਨ

8 ਦਸੰਬਰ 2024: ਬਹਿਰਾਮਪੁਰ (Miyani Jhamela under Behrampur) ਅਧੀਨ ਪੈਂਦੇ ਪਿੰਡ ਮਿਆਣੀ ਝਮੇਲਾ ਵਿੱਚ ਗੁੱਜਰਾਂ ਦੀ ਕਰੀਬ 70 ਏਕੜ ਨਾੜ ਨੂੰ ਅਚਾਨਕ ਅੱਗ ਲੱਗ ਗਈ ਹੈ, ਦੱਸ ਦੇਈਏ ਕਿ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਮੌਕੇ ਗੱਲਬਾਤ ਕਰਦਿਆਂ ਗੁੱਜਰ ਅਲੀ ਹਸਨ(Gujjar Ali Hassan son of Hasmuddin) ਪੁੱਤਰ ਹਸਮਦੀਨ ਨੇ ਦੱਸਿਆ ਕਿ ਉਸ ਨੇ 70 ਏਕੜ ਦੇ ਕਰੀਬ ਪਰਾਲੀ ਇਕੱਠੀ ਕਰਕੇ ਆਪਣੇ ਤੰਬੂ ਵਿੱਚ ਢੇਰ ਕਰ ਦਿੱਤੀ ਸੀ ਪਰ ਅਚਾਨਕ ਅੱਗ ਲੱਗਣ ਕਾਰਨ ਸਾਰਾ ਨਾੜ ਸੜ ਕੇ ਸੁਆਹ ਹੋ ਗਿਆ।

ਉਨ੍ਹਾਂ ਦੱਸਿਆ ਕਿ ਇਹ ਅੱਗ ਇੰਨੀ ਭਿਆਨਕ ਸੀ ਕਿ ਪੂਰੇ ਇਲਾਕੇ ਦੇ ਲੋਕ ਅਤੇ ਫਾਇਰ ਬ੍ਰਿਗੇਡ ਨੇ ਆ ਕੇ ਇਸ ‘ਤੇ ਕਾਬੂ ਪਾਉਣ ਦੀ ਪੂਰੀ ਕੋਸ਼ਿਸ਼ ਕੀਤੀ। ਜੇਕਰ ਅੱਗ ‘ਤੇ ਕਾਬੂ ਨਾ ਪਾਇਆ ਜਾਂਦਾ ਤਾਂ ਜਾਨੀ ਤੇ ਮਾਲੀ ਨੁਕਸਾਨ ਹੋ ਸਕਦਾ ਸੀ। ਇਸ ਮੌਕੇ ਪੀੜਤ ਗੁੱਜਰ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦਾ 4-5 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ ਪਰ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

ਦੂਜੇ ਪਾਸੇ ਘਟਨਾ ਦਾ ਪਤਾ ਲੱਗਦਿਆਂ ਹੀ ਆਮ ਆਦਮੀ ਪਾਰਟੀ ਦੇ ਦੀਨਾਨਗਰ ਵਿਧਾਨ ਸਭਾ ਹਲਕਾ ਇੰਚਾਰਜ ਸ਼ਮਸੇਰ ਸਿੰਘ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ। ਉਨ੍ਹਾਂ ਗੁੱਜਰ ਭਾਈਚਾਰੇ ਨੂੰ ਭਰੋਸਾ ਦਿਵਾਇਆ ਅਤੇ ਕਿਹਾ ਕਿ ਜਲਦੀ ਹੀ ਸਾਰਾ ਮਾਮਲਾ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆ ਕੇ ਉਨ੍ਹਾਂ ਦਾ ਜੋ ਨੁਕਸਾਨ ਹੋਇਆ ਹੈ, ਉਸ ਦੀ ਮਦਦ ਕੀਤੀ ਜਾਵੇਗੀ। ਇਸ ਮੌਕੇ ਵੱਡੀ ਗਿਣਤੀ ‘ਚ ‘ਆਪ’ ਪਾਰਟੀ ਦੇ ਵਰਕਰ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।

READ MORE: Punjab News: ਸਿੱਧੂ ਮੂਸੇਵਾਲਾ ਦੀ ਜੀਵਨੀ ਤੇ ਕਿਤਾਬ ਲਿਖਣ ਵਾਲੇ ਲੇਖਕ ਦੀਆਂ ਵਧੀਆਂ ਮੁਸ਼ਕਿਲਾਂ, ਮਾਮਲਾ ਹੋਇਆ ਦਰਜ

 

Scroll to Top