ਚੰਡੀਗੜ੍ਹ, 1 ਜੁਲਾਈ 2024: ਦੇਸ਼ ਭਰ ‘ਚ ਅੱਜ ਤੋਂ ਤਿੰਨ ਨਵੇਂ ਅਪਰਾਧਿਕ ਕਾਨੂੰਨ (new criminal laws), ਭਾਰਤੀ ਨਿਆਂ ਸੰਹਿਤਾ, 2023, ਭਾਰਤੀ ਸਬੂਤ ਐਕਟ, 2023 ਅਤੇ ਭਾਰਤੀ ਸਿਵਲ ਡਿਫੈਂਸ ਕੋਡ, 2023 ਲਾਗੂ ਹੋ ਗਏ ਹਨ। ਇਸਦੇ ਨਾਲ ਹੀ ਪੰਜਾਬ ‘ਚ ਇਸ ਕੋਡ ਤਹਿਤ ਪਹਿਲਾ ਕੇਸ ਦਰਜ ਕੀਤਾ ਗਿਆ ਹੈ | ਪੰਜਾਬ ਦੇ ਆਈਜੀ ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਸੰਗਰੂਰ ਜ਼ਿਲ੍ਹੇ ਦੇ ਥਾਣਾ ਸਦਰ ਧੂਰੀ ਵਿਖੇ ਅੱਜ ਨਵੇਂ ਫੌਜਦਾਰੀ ਕਾਨੂੰਨ ਭਾਰਤੀ ਸਿਵਲ ਰੱਖਿਆ ਕੋਡ ਤਹਿਤ ਪਹਿਲਾ ਮਾਮਲਾ ਦਰਜ ਕੀਤਾ ਗਿਆ ਹੈ। ਇਹ ਚੋਰੀ ਦਾ ਮਾਮਲਾ ਹੈ। ਉਨ੍ਹਾਂ ਕਿਹਾ ਕਿ ਨਵੇਂ ਕਾਨੂੰਨ ਤਹਿਤ ਇਸ ਦੀ ਜਾਂਚ ਕੀਤੀ ਜਾਵੇਗੀ।
ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਨਵੇਂ ਕਾਨੂੰਨਾਂ (new criminal laws) ਨੂੰ ਸਹੀ ਢੰਗ ਨਾਲ ਲਾਗੂ ਕਰਨ ਲਈ ਪੂਰੀ ਤਿਆਰੀ ਹੈ। ਹੁਣ ਤੱਕ 20 ਹਜ਼ਾਰ ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਨਵੇਂ ਕਾਨੂੰਨਾਂ ਮੁਤਾਬਕ ਸਿਖਲਾਈ ਦਿੱਤੀ ਜਾ ਚੁੱਕੀ ਹੈ ਅਤੇ ਬਾਕੀ ਮੁਲਾਜ਼ਮਾਂ ਨੂੰ ਵੀ ਸਿਖਲਾਈ ਦਿੱਤੀ ਜਾ ਰਹੀ ਹੈ | ਜਿਕਰਯੋਗ ਹੈ ਕਿ ਇਸ ‘ਚ ਈ-ਐਫਆਈਆਰ, ਘਟਨਾ ਸਥਾਨ ਤੋਂ ਵੀਡੀਓ ਆਡੀਓ ਰਿਕਾਰਡਿੰਗ ਅਤੇ ਈ-ਸੰਮਨ ਭੇਜਣ ਵਰਗੀਆਂ ਸਹੂਲਤਾਂ ਸ਼ਾਮਲ ਹਨ |