Site icon TheUnmute.com

Punjab News: ਧੁੰਦ ਨੇ ਤਿੰਨ ਘਰਾਂ ਦੇ ਬੁਝਾ ਦਿੱਤੇ ਚਿਰਾਗ, ਇਕੱਠੀਆਂ ਦੀ ਹੋਈ ਮੌ.ਤ

10 ਜਨਵਰੀ 2025: ਨਾਭਾ (nabha) ਬਲਾਕ ਦੇ ਪਿੰਡ ਦਿੱਤੂਪੁਰ ਵਿਖੇ ਧੁੰਦ ਦੇ ਕਹਿਰ ਨੇ ਪਰਿਵਾਰ (family) ਦੇ ਤਿੰਨ ਚਿਰਾਗ ਬੁਝਾ ਦਿੱਤੇ। ਬੀਤੀ ਰਾਤ ਜਦੋਂ 8:30 ਵਜੇ 5 ਨੌਜਵਾਨ ਜੈਨ ਕਾਰ ਤੇ ਸਵਾਰ ਹੋ ਕੇ ਘਰ ਵੱਲ ਜਾ ਰਹੇ ਸੀ ਤਾਂ ਰਸਤੇ ਵਿੱਚ ਇੱਕ ਨੌਜਵਾਨ ਉਤਰ ਕੇ ਮੋਬਾਇਲ (mobile) ਦੀ ਟੋਰਚ ਨਾਲ ਰਸਤਾ ਵਿਖਾਉਣ ਲੱਗ ਪਿਆ। ਪਰ ਧੁੰਦ ਇਨੀ ਜਿਆਦਾ ਸੀ ਕਿ ਕਾਰ ਪਿੰਡ ਦੇ ਟੋਬੇ ਵਿੱਚ ਹੀ ਡਿੱਗ ਪਈ ਅਤੇ ਜਿਸ ਵਿੱਚ ਚਾਰ ਨੌਜਵਾਨ ਸਵਾਰ ਸਨ। ਇੱਕ ਨੌਜਵਾਨ ਨੂੰ ਮੌਕੇ ਤੇ ਕੱਢ ਲਿਆ ਗਿਆ ਅਤੇ ਤਿੰਨ ਜਵਾਨਾਂ ਦੀ ਮੌਕੇ ਤੇ ਹੀ ਮੌਤ (died) ਹੋ ਗਈ।

ਮ੍ਰਿਤਕ ਦੀ ਪਹਿਚਾਣ ਕਮਲਪ੍ਰੀਤ ਉਮਰ 18 ਸਾਲ ਜੋ +2 ਦਾ ਵਿਦਿਆਰਥੀ ਸੀ, ਦੂਜਾ ਨੌਜਵਾਨ ਹਰਦੀਪ ਸਿੰਘ 30 ਸਾਲਾਂ ਦਾ ਨੌਜਵਾਨ ਜੋ ਨੇਵੀ ਵਿੱਚ ਸੀ ਅਤੇ ਤੀਸਰਾ ਨੌਜਵਾਨ ਇੰਦਰਜੋਤ ਸਿੰਘ ਜਿਸ ਦੀ ਉਮਰ 23 ਸਾਲਾਂ ਦੀ ਸੀ ਜੋ ਵੇਰਕਾ ਮਿਲਕ ਪਲਾਂਟ ਵਿਖੇ ਕੰਮ ਕਰਦਾ ਸੀ। ਇਸ ਮੰਦਭਾਗੀ ਘਟਨਾ ਤੋਂ ਬਾਅਦ ਪਿੰਡ ਦੇ ਵਿੱਚ ਸੋਗ ਦੀ ਲਹਿਰ ਦੌੜ ਗਈ।

ਇਸ ਮੌਕੇ ਤੇ ਪਿੰਡ ਦੇ ਸਰਪੰਚ ਗੁਰਦੀਪ (gurdeep singh) ਸਿੰਘ ਨੇ ਦੱਸਿਆ ਕਿ ਇਹ ਹਾਦਸਾ ਬੀਤੀ ਰਾਤ ਧੁੰਦ ਦੇ ਕਾਰਨ ਵਾਪਰਿਆ ਕਿਉਂਕਿ ਦਾ ਕਹਿਰ ਪਹੁੰਚ ਜਿਆਦਾ ਸੀ ਅਤੇ ਨੌਜਵਾਨਾਂ ਨੂੰ ਅੰਦਾਜ਼ਾ ਨਹੀਂ ਹੋਇਆ ਕਿ ਕਾਰ ਟੋਬੇ ਵਿੱਚ ਜਾ ਡੁਬੇਗੀ ਅਤੇ ਇਸ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਹੋ ਗਈ ਜੋ ਕਿ ਪਰਿਵਾਰ ਦੇ ਇਕਲੌਤੇ ਇਕਲੌਤੇ ਹੀ ਪੁੱਤਰ ਸਨ।

ਇਸ ਮੌਕੇ ਤੇ ਪਿੰਡ ਵਾਸੀ ਨੇ ਕਿਹਾ ਕਿ ਜੋ ਇਹ ਘਟਨਾ ਵਾਪਰੀ ਹੈ ਬਹੁਤ ਹੀ ਦਿਲ ਦਹਿਲਾਉਣ ਵਾਲੀ ਘਟਨਾ ਹੈ ਕਿਉਂਕਿ ਐਡੀ ਵੱਡੀ ਘਟਨਾ ਪਿੰਡ ਵਿੱਚ ਪਹਿਲੀ ਵਾਰੀ ਵਾਪਰੀ ਹੈ। ਉਨਾਂ ਨੇ ਕਿਹਾ ਕਿ ਪਿੰਡ ਦੇ ਵਿੱਚੋਂ ਦੀ ਵੱਡੀਆਂ ਵੱਡੀਆਂ ਟਰਾਲੀਆਂ ਪਰਾਲੀ ਦੀਆਂ ਗੱਠਿਆਂ ਦੀਆਂ ਲੰਘ ਰਹੀਆਂ ਹਨ ਅਤੇ ਜਿਸ ਕਰਕੇ ਰੇਲਿੰਗ (railing) ਵੀ ਟੁੱਟ ਗਈ ਅਤੇ ਜਿਸ ਕਰਕੇ ਇਹ ਹਾਦਸਾ ਵਾਪਰਿਆ।

read more: ਧੁੰਦ ਕਾਰਨ ਬੱਸਾਂ ਦੀ ਆਹਮੋ-ਸਾਹਮਣੇ ਟੱਕਰ, ਫਲਾਈਓਵਰ ‘ਤੇ ਵਾਪਰਿਆ ਹਾਦਸਾ

Exit mobile version