Site icon TheUnmute.com

Punjab News: ਈਡੀ ਵੱਲੋਂ ਗ੍ਰਿਫ਼ਤਾਰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਅਦਾਲਤ ‘ਚ ਪੇਸ਼ੀ

Bharat Bhushan Ashu

ਚੰਡੀਗੜ੍ਹ, 02 ਅਗਸਤ2024: ਈਡੀ ਨੇ ਕਾਂਗਰਸ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਨੂੰ ਜਲੰਧਰ ਦੇ ਦਫ਼ਤਰ ‘ਚ ਪੁੱਛਗਿੱਛ ਤੋਂ ਬਾਅਦ ਦੇਰ ਰਾਤ ਗ੍ਰਿਫ਼ਤਾਰ ਕਰ ਲਿਆ ਹੈ। ਭਾਰਤ ਭੂਸ਼ਣ ਆਸ਼ੂ ਨੂੰ ਅੱਜ ਈਡੀ ਅਦਾਲਤ ‘ਚ ਪੇਸ਼ ਕਰੇਗੀ | ਇਨਫੋਰਸਮੈਂਟ ਡਾਇਰੈਕਟੋਰੇਟ ਨੇ ਭਾਰਤ ਭੂਸ਼ਣ ਨੂੰ ਖੁਰਾਕ ਤੇ ਸਿਵਲ ਸਪਲਾਈਜ਼ ਟਰਾਂਸਪੋਰਟ ਟੈਂਡਰ ਘਪਲੇ ‘ਚ ਮਾਮਲੇ ‘ਚ ਗ੍ਰਿਫਤਾਰ ਕੀਤਾ ਹੈ |

ਬੀਤੇ ਦਿਨ ਈਡੀ ਦੇ ਅਧਿਕਾਰੀਆਂ ਨੇ ਸਾਬਕਾ ਮੰਤਰੀ ਆਸ਼ੂ ਤੋਂ ਜਲੰਧਰ ਦਫ਼ਤਰ ‘ਚ ਦਿਨ ਭਰ ਪੁੱਛਗਿੱਛ ਕੀਤੀ ਅਤੇ ਸੂਤਰਾਂ ਮੁਤਾਬਕ ਉਨ੍ਹਾਂ ਦੇ ਘਰੋਂ ਮਿਲੀ ਨਕਦੀ ਅਤੇ ਦਸਤਾਵੇਜ਼ਾਂ ਬਾਰੇ ਪੁੱਛਿਆ। ਜਦੋਂ ਈਡੀ ਅਧਿਕਾਰੀਆਂ ਨੂੰ ਲੱਗਾ ਕਿ ਆਸ਼ੂ ਉਨ੍ਹਾਂ ਦੇ ਸਵਾਲਾਂ ਦੇ ਸਹੀ ਜਵਾਬ ਨਹੀਂ ਦੇ ਰਹੇ ਹਨ ਅਤੇ ਉਹ ਸਾਬਕਾ ਮੰਤਰੀ ਦੇ ਜਵਾਬਾਂ ਤੋਂ ਅਸੰਤੁਸ਼ਟ ਹਨ ਤਾਂ ਉਨ੍ਹਾਂ ਨੇ ਸ਼ਾਮ ਨੂੰ ਉਸ ਨੂੰ ਗ੍ਰਿਫਤਾਰ ਕਰ ਲਿਆ।

Exit mobile version