Bharat Bhushan Ashu

Punjab News: ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਟੈਂਡਰ ਘਪਲੇ ਮਾਮਲੇ ‘ਚ ਮਿਲੀ ਜ਼ਮਾਨਤ

ਚੰਡੀਗੜ੍ਹ, 20 ਦਸੰਬਰ 2024: ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਨੂੰ ਬਹੁ-ਕਰੋੜੀ ਟੈਂਡਰ ਘਪਲੇ ਦੇ ਮਾਮਲੇ ‘ਚ ਵੱਡੀ ਰਾਹਤ ਮਿਲੀ ਹੈ | ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਟੈਂਡਰ ਘਪਲੇ ਦੇ ਮਾਮਲੇ ‘ਚ ਜ਼ਮਾਨਤ ਦੇ ਦਿੱਤੀ ਹੈ | ਇਸਦੇ ਨਾਲ ਹੀ ਅਦਾਲਤ ਨੇ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਦਰਜ ਕੀਤੀਆਂ ਦੋ ਐਫ.ਆਈ.ਆਰ ਵੀ ਰੱਦ ਕਰ ਦਿੱਤੀਆਂ ਹਨ |

ਜਿਕਰਯੋਗ ਹੈ ਕਿ ਭਾਰਤ ਭੂਸ਼ਣ ਆਸ਼ੂ (Bharat Bhushan Ashu) ਆਸ਼ੂ ਨੂੰ ਏਜੰਸੀ ਦੇ ਖੇਤਰੀ ਦਫ਼ਤਰ ‘ਚ ਪੁੱਛਗਿੱਛ ਤੋਂ ਬਾਅਦ ਹਿਰਾਸਤ ‘ਚ ਲੈ ਲਿਆ ਸੀ । ਈਡੀ ਨੇ ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾਸੁਬਰਾਮਨੀਅਮ ਅਤੇ ਕੁਝ ਹੋਰਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਸੀ।  ਭਾਰਤ ਭੂਸ਼ਣ ਆਸ਼ੂ ਕਾਂਗਰਸ ਦੀ ਪੰਜਾਬ ਸਰਕਾਰ ਵਿੱਚ ਖੁਰਾਕ ਅਤੇ ਸਿਵਲ ਸਪਲਾਈ ਦੇ ਸਾਬਕਾ ਮੰਤਰੀ ਹਨ।

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ (​​Bharat Bhushan Ashu) ਨਾਲ ਅਗਸਤ ਮਹੀਨੇ ਜਲੰਧਰ ਸਥਿਤ ਈਡੀ ਦਫ਼ਤਰ ‘ਚ ਪੁੱਛਗਿੱਛ ਕੀਤੀ ਗਈ ਸੀ। ਇਸ ਤੋਂ ਬਾਅਦ ਈਡੀ ਨੇ ਆਸ਼ੂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਉਦੋਂ ਤੋਂ ਉਹ ਜੇਲ੍ਹ ‘ਚ ਹਨ। ਇਸ ਤੋਂ ਪਹਿਲਾਂ ਈਡੀ ਨੇ ਪੂਰੇ ਮਾਮਲੇ ਦੀ ਜਾਂਚ ਕੀਤੀ ਸੀ। ਪੰਜਾਬ ‘ਚ ਵੱਖ-ਵੱਖ ਥਾਵਾਂ ‘ਤੇ ਕਈ ਲੋਕਾਂ ਦੀਆਂ 22.78 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ।

ਵਿਜੀਲੈਂਸ ਬਿਊਰੋ ਨੇ ਇਸੇ ਮਾਮਲੇ ‘ਚ ਪਹਿਲਾਂ ਠੇਕੇਦਾਰ ਤੇਲੂ ਰਾਮ ਅਤੇ ਦੋ ਹੋਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਬਾਅਦ ‘ਚ ਇਸ ਮਾਮਲੇ ‘ਚ ਭਾਰਤ ਭੂਸ਼ਣ ਆਸ਼ੂ ਦਾ ਨਾਂ ਵੀ ਸ਼ਾਮਲ ਕੀਤਾ ਗਿਆ। ਜਿਸਤੋਂ ਬਾਅਦ 22 ਅਗਸਤ 2022 ਨੂੰ ਵਿਜੀਲੈਂਸ ਨੇ ਲੁਧਿਆਣਾ ਦੇ ਇੱਕ ਸੈਲੂਨ ‘ਚ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਸੀ।

ਇਸ ਮਾਮਲੇ ‘ਚ ਭਾਰਤ ਭੂਸ਼ਣ ਆਸ਼ੂ (​​Bharat Bhushan Ashu) ਕਰੀਬ ਛੇ ਮਹੀਨੇ ਤੋਂ ਪਟਿਆਲਾ ਜੇਲ੍ਹ ‘ਚ ਬੰਦ ਰਹੇ । ਭਾਰਤ ਭੂਸ਼ਣ ਆਸ਼ੂ ‘ਤੇ ਦੋਸ਼ ਹੈ ਕਿ ਅਨਾਜ ਦੀ ਢੋਆ-ਢੁਆਈ ਦੇ ਟੈਂਡਰ ਘੋਪਲੇ ਦੇ ਦੋਸ਼ੀ ਵਾਹਨਾਂ ‘ਤੇ ਜਾਅਲੀ ਨੰਬਰ ਪਲੇਟਾਂ ਲਗਾ ਕੇ ਅਨਾਜ ਮੰਡੀਆਂ ‘ਚ ਮਾਲ ਦੀ ਢੋਆ-ਢੁਆਈ ਕਰਦੇ ਸਨ। ਇੰਨਾ ਹੀ ਨਹੀਂ ਟੈਂਡਰ ਲੈਣ ਤੋਂ ਪਹਿਲਾਂ ਵਿਭਾਗ ‘ਚ ਵਾਹਨਾਂ ਦੇ ਗਲਤ ਨੰਬਰ ਲਿਖੇ ਜਾਣ ਦਾ ਦੋਸ਼ ਹੈ ।

Read More: Parliament Winter Session: ਸਰਦ ਰੁੱਤ ਸੈਸ਼ਨ ਦਾ ਅੱਜ ਆਖ਼ਰੀ ਦਿਨ, ਸੰਸਦ ‘ਚ ਗੂੰਜੇ ਇਹ ਅਹਿਮ ਮੁੱਦੇ

Scroll to Top