Bharat Bhushan Ashu

Punjab News: ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਅੱਜ ਅਦਾਲਤ ‘ਚ ਮੁੜ ਪੇਸ਼ੀ

ਚੰਡੀਗੜ੍ਹ, 12 ਅਗਸਤ 2024: ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਨੂੰ ਅੱਜ ਜਲੰਧਰ ਦੀ ਅਦਾਲਤ ‘ਚ 5 ਦਿਨਾਂ ਰਿਮਾਂਡ ਖਤਮ ਹੋਣ ਉਪਰੰਤ ਮੁੜ ਪੇਸ਼ ਕੀਤਾ ਜਾਵੇਗਾ। ਈਡੀ ਅਧਿਕਾਰੀਆਂ ਨੇ ਆਸ਼ੂ ਨੂੰ ਪਿਛਲੇ 10 ਦਿਨਾਂ ਦੇ ਰਿਮਾਂਡ ‘ਤੇ ਲਿਆ ਹੈ। ਭਾਰਤ ਭੂਸ਼ਣ ਆਸ਼ੂ ਤੋਂ ਪਿਛਲੇ 10 ਦਿਨਾਂ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ।

ਈਡੀ ਪਿਛਲੀ ਕਾਂਗਰਸ ਸਰਕਾਰ ਦੌਰਾਨ ਮੰਤਰੀ ਰਹਿੰਦਿਆਂ ਭਾਰਤ ਭੂਸ਼ਣ ਆਸ਼ੂ (Bharat Bhushan Ashu) ਦੀ ਵਧੀ ਜਾਇਦਾਦ ਦੀ ਜਾਂਚ ਕਰ ਰਹੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸਾਬਕਾ ਮੰਤਰੀ ਆਸ਼ੂ ਨੂੰ ਖੁਰਾਕ ਤੇ ਸਿਵਲ ਸਪਲਾਈਜ਼ ਟਰਾਂਸਪੋਰਟ ਟੈਂਡਰ ਘਪਲੇ ‘ਚ ਸੰਮਨ ਜਾਰੀ ਕਰਕੇ ਸਵੇਰੇ ਜਲੰਧਰ ਦਫ਼ਤਰ ‘ਚ ਪੁੱਛਗਿੱਛ ਲਈ ਸੱਦਿਆ ਸੀ। ਜਿਕਰਯੋਗ ਹੈ ਕਿ ਈਡੀ ਨੇ ਆਸ਼ੂ ਨੂੰ 1 ਅਗਸਤ ਵੀਰਵਾਰ ਨੂੰ ਜਲੰਧਰ ‘ਚ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕੀਤਾ ਸੀ।

Scroll to Top