ਚੰਡੀਗੜ੍ਹ, 28 ਨਵੰਬਰ 2024: ਪੰਜਾਬ (Punjab) ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਈਆਂ ਜ਼ਿਮਨੀ ਚੋਣਾਂ ‘ਚ ਚੁਣੇ ਗਏ ਚਾਰ ਨਵੇਂ ਵਿਧਾਇਕਾਂ ਨੂੰ 2 ਦਸੰਬਰ ਨੂੰ ਸਹੁੰ ਚੁਕਾਈ ਜਾਵੇਗੀ । ਇਨ੍ਹਾਂ ਨਵੇਂ ਵਿਧਾਇਕਾਂ ਨੂੰ ਪੰਜਾਬ ਵਿਧਾਨ ਸਭਾ ਦੇ ਸਪਕੀਰ ਕੁਲਤਾਰ ਸਿੰਘ ਸੰਧਵਾਂ ਸਹੁੰ ਚੁਕਾਉਣਗੇ | ਇਸ ਸਹੁੰ ਚੁੱਕ ਸਮਾਗਮ ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ।
ਮਿਲੀ ਜਾਣਕਾਰੀ ਮੁਤਾਬਕ ਨਵੇਂ ਵਿਧਾਇਕਾਂ ਦਾ ਸਹੁੰ ਸਮਾਗਮ ਸਵੇਰੇ 11:30 ਵਜੇ ਹੋਵੇਗਾ। ਇਸ ਦੌਰਾਨ ਪੰਜਾਬ (Punjab) ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵੀ ਮੌਜੂਦ ਰਹਿ ਸਕਦੇ ਹਨ । ਇਸ ਦੇ ਨਾਲ ਹੀ ਇਸ ਚੋਣ ‘ਚ ਚਾਰ ਵਿੱਚੋਂ ਤਿੰਨ ਸੀਟਾਂ ਜਿੱਤਣ ਤੋਂ ਬਾਅਦ ਆਮ ਆਦਮੀ ਪਾਰਟੀ ਦੀਆਂ ਕੁੱਲ ਸੀਟਾਂ ਦੀ ਗਿਣਤੀ 95 ਹੋ ਗਈ ਹੈ।
ਪੰਜਾਬ ਦੀਆਂ ਚਾਰ ਵਿਧਾਨ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ ਨੇ ਗਿੱਦੜਬਾਹਾ, ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਵਿਧਾਨ ਸਭਾ ਸੀਟ ਜਿੱਤੀ ਹੈ | ਇਸਦੇ ਨਾਲ ਹੀ ਕਾਂਗਰਸ (Congress) ਦੇ ਇਕਲੌਤੇ ਕੁਲਦੀਪ ਸਿੰਘ ਕਾਲਾ ਢਿੱਲੋਂ ਬਰਨਾਲਾ ਸੀਟ ਜਿੱਤਣ ‘ਚ ਕਾਮਯਾਬ ਰਹੇ | ਇਸ ਵਾਰ ਸ਼੍ਰੋਮਣੀ ਅਕਾਲੀ ਦਲ ਨੇ ਚੋਣਾਂ ‘ਚ ਹਿੱਸਾ ਨਹੀਂ ਸੀ |
ਚੱਬੇਵਾਲ ਵਿਧਾਨ ਸਭਾ ਸੀਟ ‘ਤੇ ਆਮ ਆਦਮੀ ਪਾਰਟੀ ਦੇ ਡਾ. ਇਸ਼ਾਂਕ ਕੁਮਾਰ ਨੇ 28, 690 ਵੋਟਾਂ ਨਾਲ ਜਿੱਤ ਦਰਜ ਕੀਤੀ | ਡਾ. ਇਸ਼ਾਂਕ ਕੁਮਾਰ ਨੂੰ ਕੁੱਲ 51,904 ਵੋਟਾਂ ਮਿਲੀਆਂ | ਜਦੋਂ ਕਿ ਕਾਂਗਰਸ ਦੇ ਰਣਜੀਤ ਕੁਮਾਰ ਨੂੰ 23,214 ਅਤੇ ਭਾਜਪਾ ਦੇ ਸੋਹਣ ਸਿੰਘ ਠੰਡਲ ਨੂੰ 8,692 ਵੋਟਾਂ ਮਿਲੀਆਂ।
ਗਿੱਦੜਬਾਹਾ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ (Hardeep Singh Dimpy Dhillon) ਨੂੰ ਕੁੱਲ 71,644 ਵੋਟਾਂ ਮਿਲੀਆਂ ਹਨ | ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ 21, 969 ਵੋਟਾਂ ਦੇ ਫਰਕ ਨਾਲ ਇਹ ਚੋਣ ਜਿੱਤ ਲਈ | ਇਸਦੇ ਨਾਲ ਹੀ ਕਾਂਗਰਸ ਦੀ ਉਮੀਦਵਾਰ ਅੰਮ੍ਰਿਤਾ ਵੜਿੰਗ ਨੂੰ 49,675 ਵੋਟਾਂ ਮਿਲੀਆਂ | ਇਸਦੇ ਨਾਲ ਹੀ ਭਾਜਪਾ ਦੇ ਮਨਪ੍ਰੀਤ ਸਿੰਘ ਬਾਦਲ ਨੂੰ 12,227 ਵੋਟਾਂ ਮਿਲੀਆਂ।
ਡੇਰਾ ਬਾਬਾ ਨਾਨਕ (Dera Baba Nanak) ਸੀਟ ਤੋਂ ‘ਆਪ’ (AAP) ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਨੇ 5,699 ਵੋਟਾਂ ਦੇ ਫਰਕ ਨਾਲ ਚੋਣ ਜਿੱਤੀ ਹੈ | ਗੁਰਦੀਪ ਸਿੰਘ ਰੰਧਾਵਾ ਨੇ ਕਾਂਗਰਸ ਦੀ ਉਮੀਦਵਾਰ ਜਤਿੰਦਰ ਕੌਰ ਨੂੰ ਹਰਾ ਦਿੱਤਾ ਹੈ | ਗੁਰਦੀਪ ਸਿੰਘ ਰੰਧਾਵਾ ਨੂੰ ਕੁੱਲ 59,104 ਵੋਟਾਂ ਮਿਲੀਆਂ ਹਨ | ਕਾਂਗਰਸ ਦੀ ਉਮੀਦਵਾਰ ਜਤਿੰਦਰ ਕੌਰ ਨੂੰ 53,405 ਵੋਟਾਂ ਮਿਲੀਆਂ ਹਨ ਅਤੇ ਭਾਜਪਾ ਦੇ ਰਵੀ ਕਰਨ ਸਿੰਘ ਕਾਹਲੋਂ ਨੂੰ 6,505 ਮਿਲੀਆਂ ਹਨ |
ਪੰਜਾਬ ਦੀ ਬਰਨਾਲਾ ਵਿਧਾਨ ਸਭਾ ਸੀਟ ‘ਤੇ ਕਾਂਗਰਸ ਦੇ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਆਮ ਆਦਮੀ ਪਾਰਟੀ ਦੇ ਹਰਿੰਦਰ ਸਿੰਘ ਧਾਲੀਵਾਲ ਨੂੰ 2,157 ਵੋਟਾਂ ਨਾਲ ਹਰਾ ਦਿੱਤਾ | ਕੁਲਦੀਪ ਸਿੰਘ ਕਾਲਾ ਢਿੱਲੋਂ ਨੂੰ ਕੁੱਲ 28,254 ਵੋਟਾਂ ਮਿਲੀਆਂ ਹਨ | ਇਸਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਹਰਿੰਦਰ ਸਿੰਘ ਧਾਲੀਵਾਲ 26,097 ਵੋਟਾਂ ਨਾਲ ਦੂਜੇ ਨੰਬਰ ‘ਤੇ ਇਸਦੇ ਨਾਲ ਹੀ