8 ਅਪ੍ਰੈਲ 2025: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ (governor gulab chand Kataria) ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਛੇਵੇਂ ਦਿਨ ਜਲ੍ਹਿਆਂਵਾਲਾ ਬਾਗ (Jallianwala Bagh) ਵਿਖੇ ਪੈਦਲ ਮਾਰਚ ਸਮਾਪਤ ਹੋਈ । ਇਸ ਮੌਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ (ravneet bittu) ਅਤੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਵੀ ਮੌਜੂਦ ਸਨ। ਇਹ ਮਾਰਚ ਭੰਡਾਰੀ ਪੁਲ ਤੋਂ ਸ਼ੁਰੂ ਹੋਇਆ।
ਇਸ ਤੋਂ ਪਹਿਲਾਂ ਸਵੇਰੇ ਰਾਜਪਾਲ ਨੇ ਹਰਿਮੰਦਰ ਸਾਹਿਬ (Golden Temple) ਵਿਖੇ ਮੱਥਾ ਟੇਕਿਆ। ਉਨ੍ਹਾਂ ਕਿਹਾ ਕਿ ਗੁਰੂ ਘਰ ਦੇ ਦਰਸ਼ਨ ਕਰਕੇ ਉਨ੍ਹਾਂ ਦਾ ਮਨ ਸ਼ਾਂਤੀ ਨਾਲ ਭਰ ਗਿਆ। ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਗੁਰੂਘਰ ਵਿੱਚ ਪ੍ਰਮਾਤਮਾ ਦਾ ਆਸ਼ੀਰਵਾਦ ਲੈਣਾ ਜ਼ਰੂਰੀ ਹੈ, ਨਸ਼ਿਆਂ ਵਿਰੁੱਧ ਇਸ ਜੰਗ ਲਈ ਸ੍ਰੀ ਗੁਰੂ ਨਾਨਕ ਦੇਵ (shri guru nanak devji) ਜੀ ਦਾ ਆਸ਼ੀਰਵਾਦ ਲਿਆ ਜਾਵੇ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀਆਂ (Universities) ਅਤੇ ਕਾਲਜਾਂ ਨੂੰ ਵਿਸ਼ਵ ਪੱਧਰੀ ਖੇਡ ਮੈਦਾਨ ਤਿਆਰ ਕਰਨੇ ਚਾਹੀਦੇ ਹਨ ਤਾਂ ਜੋ ਬੱਚਿਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕੀਤਾ ਜਾ ਸਕੇ। ਇਸ ਤੋਂ ਇਲਾਵਾ ਮਾਤਾ-ਪਿਤਾ ਦਾ ਫਰਜ਼ ਬਣਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਖੇਤੀ ਅਤੇ ਕਾਰੋਬਾਰ ਵਿਚ ਸ਼ਾਮਲ ਕਰਨ ਅਤੇ ਉਨ੍ਹਾਂ ਵਿਚ ਮਿਹਨਤ ਦੀ ਆਦਤ ਪਾਉਣ ਕਿਉਂਕਿ ਵਿਹਲਾ ਮਨ ਸ਼ੈਤਾਨ ਦੀ ਕਾਰਖਾਨਾ ਹੈ।
ਰਾਜਪਾਲ ਨੇ ਜਲ੍ਹਿਆਂਵਾਲਾ ਬਾਗ (Jallianwala Bagh) ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦੇ ਸਹਿਯੋਗ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ, ਸੰਤਾਂ, ਯੋਧਿਆਂ ਅਤੇ ਦੇਸ਼ ਭਗਤਾਂ ਦੀ ਧਰਤੀ ਹੈ। ਕਟਾਰੀਆ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਹਰ ਸੰਕਟ ਵਿੱਚ ਦੇਸ਼ ਦਾ ਸਾਥ ਦਿੱਤਾ ਹੈ। ਸਰਹੱਦੀ ਸੁਰੱਖਿਆ ਹੋਵੇ ਜਾਂ ਖੁਰਾਕ ਸਪਲਾਈ, ਪੰਜਾਬ ਹਮੇਸ਼ਾ ਮੋਹਰੀ ਰਿਹਾ ਹੈ। ਆਜ਼ਾਦੀ ਦੀ ਲਹਿਰ ਵਿੱਚ ਵੀ ਪੰਜਾਬੀਆਂ ਨੇ ਸਭ ਤੋਂ ਵੱਧ ਯੋਗਦਾਨ ਪਾਇਆ।
Read More: CM ਭਗਵੰਤ ਮਾਨ ਅੱਜ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕਰਨਗੇ ਮੁਲਾਕਤ