ਚੰਡੀਗੜ੍ਹ 26 ਦਸੰਬਰ 2024: ਪੰਜਾਬ ਦੇ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ (Gurmeet Singh Khuddian) ਨੇ 11 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ। ਪਸ਼ੂ ਪਾਲਣ ਵਿਭਾਗ ‘ਚ ਨਵ-ਨਿਯੁਕਤ ਮੁਲਾਜ਼ਮਾਂ ‘ਚ ਸੱਤ ਵੈਟਰਨਰੀ ਇੰਸਪੈਕਟਰ, ਤਿੰਨ ਸਟੈਨੋ ਟਾਈਪਿਸਟ ਅਤੇ ਇੱਕ ਚੌਥਾ ਦਰਜਾ ਕਰਮਚਾਰੀ ਸ਼ਾਮਲ ਹੈ।
ਗੁਰਮੀਤ ਸਿੰਘ ਖੁੱਡੀਆਂ (Gurmeet Singh Khuddian) ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੱਤੀ ਹੈ | ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਅਤੇ ਆਪਣੇ ਕਾਰਜਕਾਲ ਦੇ ਸਿਰਫ਼ ਇੱਕ ਸਾਲ ਦੇ ਅੰਦਰ ਹੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ 33 ਮਹੀਨਿਆਂ ‘ਚ ਲਗਭਗ 50,000 ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ‘ਚ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ।
ਕੈਬਿਨਟ ਮੰਤਰੀ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਕੰਮ ਕਰਨ ਅਤੇ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਹ ਭਰਤੀ ਪ੍ਰਕਿਰਿਆ ਮੈਰਿਟ ਦੇ ਆਧਾਰ ‘ਤੇ ਪਾਰਦਰਸ਼ੀ ਢੰਗ ਨਾਲ ਕੀਤੀ ਹੈ।
Read More: ਪੰਜਾਬ ਦੇ 6 ਵੈਟਰਨਰੀ ਪੌਲੀਕਲੀਨਿਕਾਂ ‘ਚ ਪੰਜਾਬ ਸਰਕਾਰ ਛੇਤੀ ਸ਼ੁਰੂ ਕਰੇਗੀ ਇਨਡੋਰ ਸੇਵਾਵਾਂ