Punjab News: ਲੋਕਾਂ ਨੂੰ ਸਥਿਤੀ ਤੋਂ ਜਾਣੂ ਕਰਵਾਉਣ ਲਈ ਸਿਹਤ ਡੇਟਾ ਰੋਜ਼ਾਨਾ ਸ਼ਾਮ 6 ਵਜੇ ਕੀਤਾ ਜਾਵੇਗਾ ਜਨਤਕ

17 ਸਤੰਬਰ 2025: ਪੰਜਾਬ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ (floods) ਕਾਰਨ, ਸੂਬਾ ਸਰਕਾਰ ਰਾਹਤ ਅਤੇ ਬਚਾਅ ਕਾਰਜਾਂ ਦੇ ਨਾਲ-ਨਾਲ ਸਿਹਤ ਸੇਵਾਵਾਂ ਵਿੱਚ ਲਗਾਤਾਰ ਜੁਟੀ ਹੋਈ ਹੈ। ਇਸ ਸਬੰਧ ਵਿੱਚ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ (X) ‘ਤੇ ਇੱਕ ਪੋਸਟ ਸਾਂਝੀ ਕੀਤੀ ਜਿਸ ਵਿੱਚ ਸੂਬੇ ਦੇ ਸਿਹਤ ਵਿਭਾਗ ਵੱਲੋਂ ਹੁਣ ਤੱਕ ਕੀਤੇ ਗਏ ਕੰਮਾਂ ਦਾ ਵੇਰਵਾ ਦਿੱਤਾ ਗਿਆ ਹੈ, ਜਿਸ ਵਿੱਚ ਅੰਕੜੇ ਦਿੱਤੇ ਗਏ ਹਨ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪੰਜਾਬ ਸਰਕਾਰ (punjab sarkar) ਵੱਲੋਂ ਵਿਸ਼ੇਸ਼ ਸਿਹਤ ਕੈਂਪ ਲਗਾਏ ਗਏ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਲੋਕਾਂ ਦੀ ਸਿਹਤ ਦਾ ਪੂਰਾ ਧਿਆਨ ਰੱਖਿਆ ਜਾਵੇਗਾ, ਕਿਉਂਕਿ ਪੂਰਾ ਪੰਜਾਬ ਉਨ੍ਹਾਂ ਦਾ ਪਰਿਵਾਰ ਹੈ, ਅਤੇ ਉਹ ਆਪਣੇ ਪਰਿਵਾਰ ਦੀ ਸਿਹਤ ਲਈ ਵਚਨਬੱਧ ਹਨ। ਮੁੱਖ ਮੰਤਰੀ ਮਾਨ ਨੇ ਇਹ ਵੀ ਕਿਹਾ ਕਿ ਪਾਰਦਰਸ਼ਤਾ ਬਣਾਈ ਰੱਖਣ ਅਤੇ ਲੋਕਾਂ ਨੂੰ ਸਥਿਤੀ ਤੋਂ ਜਾਣੂ ਕਰਵਾਉਣ ਲਈ ਇਹ ਸਿਹਤ ਡੇਟਾ ਰੋਜ਼ਾਨਾ ਸ਼ਾਮ 6 ਵਜੇ ਜਨਤਕ ਕੀਤਾ ਜਾਵੇਗਾ।

ਡਾਟਾ ਜਾਰੀ:

ਮੁੱਖ ਮੰਤਰੀ ਮਾਨ ਨੇ ਡਾਟਾ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਹੁਣ ਤੱਕ 2,101 ਪਿੰਡਾਂ ਨੂੰ ਕਵਰ ਕੀਤਾ ਗਿਆ ਹੈ, ਜਿੱਥੇ ਲੱਖਾਂ ਲੋਕ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਹਨ। ਇਨ੍ਹਾਂ ਕੈਂਪਾਂ ਵਿੱਚ ਕੁੱਲ 1,423,95 ਮਰੀਜ਼ਾਂ ਦੀ ਜਾਂਚ ਕੀਤੀ ਗਈ ਹੈ। ਸਿਹਤ ਵਿਭਾਗ ਦੇ ਤਾਜ਼ਾ ਅੰਕੜਿਆਂ ਅਨੁਸਾਰ, ਇਸ ਸਮੇਂ ਦੌਰਾਨ 19,187 ਮਰੀਜ਼ ਬੁਖਾਰ ਤੋਂ ਪੀੜਤ ਪਾਏ ਗਏ, ਜਦੋਂ ਕਿ 4,544 ਦਸਤ ਅਤੇ ਪੇਚਸ਼ ਤੋਂ ਪੀੜਤ ਸਨ। ਇਸ ਤੋਂ ਇਲਾਵਾ, 22,118 ਲੋਕ ਚਮੜੀ ਦੇ ਰੋਗਾਂ ਤੋਂ ਪੀੜਤ ਅਤੇ 10,304 ਅੱਖਾਂ ਦੇ ਇਨਫੈਕਸ਼ਨ ਤੋਂ ਪੀੜਤ ਪਾਏ ਗਏ। ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਇਨ੍ਹਾਂ ਸਾਰੇ ਮਰੀਜ਼ਾਂ ਦਾ ਮੌਕੇ ‘ਤੇ ਹੀ ਇਲਾਜ ਕੀਤਾ ਗਿਆ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

Read More: ਪੰਜਾਬ ਸਰਕਾਰ ਨੇ ਹੜ੍ਹ ਪ੍ਰਭਾਵਿਤ ਖੇਤਰਾਂ ‘ਚ ਸਫ਼ਾਈ, ਸੈਨੀਟਾਈਜ਼ੇਸ਼ਨ ਤੇ ਫੌਗਿੰਗ ਮੁਹਿੰਮ ਚਲਾਈ

 

Scroll to Top