Paddy lifting

Shambhu border: ਹਾਈਕੋਰਟ ਦਾ ਹਰਿਆਣਾ ਸਰਕਾਰ ਨੂੰ ਹੁਕਮ, ਇੱਕ ਹਫ਼ਤੇ ਅੰਦਰ ਖੋਲ੍ਹਿਆ ਜਾਵੇ ਸ਼ੰਭੂ ਬਾਰਡਰ

ਚੰਡੀਗੜ੍ਹ, 10 ਜੁਲਾਈ 2024: ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸ਼ੰਭੂ ਬਾਰਡਰ (Shambhu border) ਨੂੰ ਖੋਲ੍ਹਣ ਸੰਬੰਧੀ ਪਟੀਸ਼ਨ ‘ਤੇ ਸੁਣਵਾਈ ਹੋਈ | ਇਸ ਦੌਰਾਨ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਹੁਕਮ ਦਿੱਤੇ ਹਨ ਕਿ ਇੱਕ ਹਫ਼ਤੇ ਅੰਦਰ ਸ਼ੰਭੂ ਬਾਰਡਰ ਖੋਲ੍ਹਿਆ ਜਾਵੇ | ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਇੱਕ ਹਫ਼ਤੇ ਦੇ ਅੰਦਰ ਸੜਕ ਤੋਂ ਬੈਰੀਕੇਡ ਹਟਾ ਨੂੰ ਰੋਡ ਕਲੀਅਰ ਕਰਨ ਦੇ ਹੁਕਮ ਦਿੱਤੇ ਹਨ |

ਸੁਣਵਾਈ ਦੌਰਾਨ ਹਾਈਕੋਰਟ ਨੇ ਕਿਹਾ ਕਿ ਸ਼ੰਭੂ ਬਾਰਡਰ (Shambhu border) ‘ਤੇ ਸਥਿਤੀ ਸ਼ਾਂਤੀਪੂਰਨ ਹੈ, ਇਸਦੇ ਨਾਲ ਹੀ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਮੰਗ ਕੇਂਦਰ ਸਰਕਾਰ ਤੋਂ ਹੈ | ਇਸ ਲਈ ਕਿਸਾਨਾਂ ਨੂੰ ਦਿੱਲੀ ਜਾਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ | ਹਰਿਆਣਾ ਸਰਕਾਰ ਨੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਜੇਕਰ ਸ਼ੰਭੂ ਬਾਰਡਰ ਤੋਂ ਬੈਰੀਕੇਡ ਹਟਾਏ ਗਏ ਤਾਂ ਕਿਸਾਨ ਅੰਬਾਲਾ ‘ਚ ਦਾਖ਼ਲ ਹੋ ਕੇ ਐਸਪੀ ਦਫ਼ਤਰ ਦਾ ਘਿਰਾਓ ਕਰ ਸਕਦੇ ਹਨ ।

ਹਾਈਕੋਰਟ ਨੇ ਜਵਾਬ ਦਿੱਤਾ ਕਿ ਵਰਦੀ ਵਾਲੇ ਲੋਕਾਂ ਨੂੰ ਘਬਰਾਉਣਾ ਨਹੀਂ ਚਾਹੀਦਾ। ਲੋਕਤੰਤਰ ‘ਚ ਕਿਸਾਨਾਂ ਨੂੰ ਹਰਿਆਣਾ ‘ਚ ਦਾਖ਼ਲ ਹੋਣ ਜਾਂ ਘੇਰਨ ਤੋਂ ਨਹੀਂ ਰੋਕਿਆ ਜਾ ਸਕਦਾ। ਜਿਕਰਯੋਗ ਹੈ ਕਿ ਕਿਸਾਨਾਂ ਦੇ ਧਰਨੇ ਕਾਰਨ ਸ਼ੰਭੂ ਬਾਰਡਰ ਲਗਭਗ ਪਿਛਲੇ 5 ਮਹੀਨਿਆਂ ਤੋਂ ਬੰਦ ਹੈ | ਇਸਦੇ ਨਾਲ ਹੀ ਵਪਾਰੀਆਂ ਨੇ ਵੀ ਸ਼ੰਭੂ ਬਾਰਡਰ ਖੋਲ੍ਹਣ ਦੀ ਮੰਗ ਕੀਤੀ ਸੀ | ਉਨ੍ਹਾਂ ਦਾ ਕਹਿਣਾ ਸੀ ਕਿ ਸ਼ੰਭੂ ਬਾਰਡਰ ਬੰਦ ਹੋਣ ਨਾਲ ਉਨ੍ਹਾਂ ਦਾ ਵੀ ਆਰਥਿਕ ਨੁਕਸਾਨ ਹੋ ਰਿਹਾ ਹੈ |

Scroll to Top