Ravneet Singh Bittu

Punjab News: ਬੰਦੀ ਸਿੱਖਾਂ ਦੀ ਰਿਹਾਈ ਸੰਬੰਧੀ ਕੇਂਦਰ ਸਰਕਾਰ ਦੇ ਫੈਸਲੇ ਦਾ ਵਿਰੋਧ ਨਹੀਂ ਕਰਾਂਗਾ: ਰਵਨੀਤ ਸਿੰਘ ਬਿੱਟੂ

ਚੰਡੀਗੜ੍ਹ, 14 ਜੂਨ, 2024: ਲੁਧਿਆਣਾ ਤੋਂ ਸਾਬਕਾ ਸੰਸਦ ਮੈਂਬਰ ਅਤੇ ਮੌਜੂਦਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ (Ravneet Singh Bittu) ਅੱਜ ਤੱਕ ਜੇਲ੍ਹਾਂ ਵਿੱਚ ਬੰਦ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਅਹਿਮ ਬਿਆਨ ਦਿੱਤਾ ਹੈ |

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਵਨੀਤ ਸਿੰਘ ਬਿੱਟੂ (Ravneet Singh Bittu) ਨੇ ਕਿਹਾ ਕਿ ਹੁਣ ਪੰਜਾਬ ਲਈ ਅੱਗੇ ਵਧਣ ਦਾ ਸਮਾਂ ਆ ਗਿਆ ਹੈ। ਬਿੱਟੂ ਨੇ ਕਿਹਾ ਕਿ ਜੇਕਰ ਆਉਣ ਵਾਲੇ ਸਮੇਂ ਵਿੱਚ ਕੇਂਦਰ ਸਰਕਾਰ ਜੇਲ੍ਹਾਂ ਵਿੱਚ ਬੰਦ ਸਿੱਖਾਂ ਦੇ ਹੱਕ ਵਿੱਚ ਕੋਈ ਫੈਸਲਾ ਲੈਂਦੀ ਹੈ ਤਾਂ ਉਹ ਇਸ ਦਾ ਵਿਰੋਧ ਨਹੀਂ ਕਰਨਗੇ। ਉਨ੍ਹਾਂ ਦਾ ਪਰਿਵਾਰ ਵੀ ਜੇਲ੍ਹ ਵਿੱਚ ਬੰਦ ਸਿੱਖਾਂ ਦਾ ਕਿਸੇ ਵੀ ਸੂਰਤ ਵਿੱਚ ਵਿਰੋਧ ਨਹੀਂ ਕਰੇਗਾ।

ਜਿਕਰਯੋਗ ਹੈ ਕਿ ਕਾਂਗਰਸ ਵਿੱਚ ਰਹਿੰਦਿਆਂ ਰਵਨੀਤ ਬਿੱਟੂ ਨੇ ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਬੰਦੀ ਸਿੱਖਾਂ ਦੀ ਰਿਹਾਈ ਦਾ ਹਮੇਸ਼ਾ ਹੀ ਵਿਰੋਧ ਕੀਤਾ ਸੀ। ਬਿੱਟੂ ਇਕ ਵਾਰ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਰਹਿ ਚੁੱਕੇ ਹਨ ਅਤੇ ਦੋ ਵਾਰ ਲੁਧਿਆਣਾ ਤੋਂ ਸੰਸਦ ਮੈਂਬਰ ਰਹਿ ਚੁੱਕੇ ਹਨ। ਇਸ ਵਾਰ ਲੁਧਿਆਣਾ ਦੇ ਲੋਕਾਂ ਨੇ ਉਸ ਨੂੰ ਨਕਾਰ ਦਿੱਤਾ ਹੈ। ਉਹ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਕਰੀਬ 21 ਹਜ਼ਾਰ ਵੋਟਾਂ ਨਾਲ ਹਾਰ ਗਏ।

Scroll to Top