Punjab News: ਸ਼ਰਾਬ ਦੇ ਸ਼ੌਕੀਨਾਂ ਲਈ ਅਹਿਮ ਖ਼ਬਰ, ਮਹਿੰਗੀ ਹੋ ਸਕਦੀ ਹੈ ਸ਼ਰਾਬ

11 ਦਸੰਬਰ 2024: ਸ਼ਰਾਬ ਦੇ ਸ਼ੌਕੀਨਾਂ (liquor lovers) ਲਈ ਵੱਡੀ ਖਬਰ ਆਈ ਹੈ। ਜਾਣਕਾਰੀ ਮੁਤਾਬਕ ਪੰਜਾਬ ‘ਚ ਸ਼ਰਾਬ (expensive in Punjab) ਮਹਿੰਗੀ ਹੋ ਸਕਦੀ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ (Punjab government) ਨੇ ਵਿੱਤੀ ਸਾਲ 2025-26 (excise policy for the financial year 2025-26) ਲਈ ਨਵੀਂ ਆਬਕਾਰੀ ਨੀਤੀ ਦਾ ਖਰੜਾ ਤਿਆਰ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਵਿੱਚ ਸਰਕਾਰ ਵਿਦੇਸ਼ੀ ਅਤੇ ਦੇਸੀ ਸ਼ਰਾਬ ਦੀਆਂ ਕੀਮਤਾਂ ਵਿੱਚ 5 ਤੋਂ 10 ਫੀਸਦੀ ਤੱਕ ਦਾ ਵਾਧਾ ਕਰ ਸਕਦੀ ਹੈ। ਐਨਾ ਹੀ ਨਹੀਂ ਬਲਕਿ, ਸਰਕਾਰ ਵਲੋਂ ਲਾਇਸੈਂਸ ਫੀਸ (license fee) ਦੇ ਵਿੱਚ ਵੀ ਵਾਧਾ ਕੀਤਾ ਜਾ ਸਕਦਾ ਹੈ।

ਦੱਸ ਦੇਈਏ ਕਿ ਪੰਜਾਬ ਸਰਕਾਰ(PUNJAB GOVERMENT)  ਨੇ ਅਜੇ ਤੱਕ ਸ਼ਰਾਬ ਦੀਆਂ (liquor price) ਕੀਮਤਾਂ ਵਿੱਚ ਵਾਧਾ ਨਹੀਂ ਕੀਤਾ ਸੀ। ਪਿਛਲੀ ਵਾਰ ਵੀ ਸ਼ਰਾਬ ਸਸਤੀ ਕੀਤੀ ਗਈ ਸੀ। ਪੰਜਾਬ ਸਰਕਾਰ ਨੇ ਇਸ ਵਿੱਤੀ ਸਾਲ ਵਿੱਚ 10,350 ਕਰੋੜ ਰੁਪਏ ਦਾ ਮਾਲੀਆ ਇਕੱਠਾ ਕਰਨ ਦਾ ਟੀਚਾ ਰੱਖਿਆ ਸੀ, ਜਿਸ ਵਿੱਚੋਂ ਹੁਣ ਤੱਕ 80 ਫੀਸਦੀ ਹਾਸਲ ਕਰ ਲਿਆ ਗਿਆ ਹੈ। ਪੰਜਾਬ ਸਰਕਾਰ ਸੂਬੇ ਦੀ ਵਿੱਤੀ ਹਾਲਤ ਨੂੰ ਸੁਧਾਰਨ ਲਈ 2025-26 ਵਿੱਚ ਆਬਕਾਰੀ ਨੀਤੀ ਰਾਹੀਂ ਮਾਲੀਆ ਵਧਾਉਣ ਬਾਰੇ ਵਿਚਾਰ ਕਰ ਰਹੀ ਹੈ।

ਉਥੇ ਹੀ ਸਲਾਹਕਾਰਾਂ ਨੇ ਵਿੱਤ ਵਿਭਾਗ ਨੂੰ ਸੂਬੇ ਦੀ ਵਿੱਤੀ ਹਾਲਤ ਸੁਧਾਰਨ ਲਈ ਸ਼ਰਾਬ (liquor price)ਦੀਆਂ ਕੀਮਤਾਂ ਵਧਾਉਣ ਦਾ ਪ੍ਰਸਤਾਵ ਦਿੱਤਾ ਹੈ। ਇਸ ਦੇ ਲਈ ਪੰਜਾਬ ਦੇ ਸ਼ਰਾਬ ਕਾਰੋਬਾਰੀਆਂ ਤੋਂ ਵੀ ਸੁਝਾਅ ਮੰਗੇ ਗਏ ਹਨ। ਦੱਸ ਦੇਈਏ ਕਿ 24 ਦਸੰਬਰ ਨੂੰ ਸ਼ਰਾਬ ਕਾਰੋਬਾਰੀਆਂ ਦੇ ਸੁਝਾਵਾਂ ‘ਤੇ ਵਿਚਾਰ ਕੀਤਾ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੀ ਮੌਜੂਦਾ ਆਬਕਾਰੀ ਨੀਤੀ 11 ਜੂਨ 2025 ਤੱਕ ਲਾਗੂ ਰਹੇਗੀ।’

Read more: Liquor Shops: ਸ਼ਰਾਬ ਦੇ ਸ਼ੌਕੀਨਾਂ ਲਈ ਬੁਰੀ ਖ਼ਬਰ, 3 ਦਿਨ ਬੰਦ ਰਹਿਣਗੇ ਠੇਕੇ

Scroll to Top