Site icon TheUnmute.com

Punjab News: ਪੰਜਾਬ ‘ਚ ਕੜਾਕੇ ਦੀ ਠੰਢ ਦੇ ਮੱਦੇਨਜ਼ਰ ਸਕੂਲਾਂ ਲਈ ਨਵਾਂ ਹੁਕਮ ਜਾਰੀ

Punjab Government

ਚੰਡੀਗੜ੍ਹ, 31 ਦਸੰਬਰ 2024: ਕੜਾਕੇ ਦੀ ਠੰਢ ਦੇ ਮੱਦੇਨਜ਼ਰ ਪੰਜਾਬ ਸਰਕਾਰ (Punjab Government) ਨੇ ਸੂਬੇ ਦੇ ਸਰਕਾਰੀ ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ‘ਚ ਸਰਦੀਆਂ ਦੀਆਂ ਛੁੱਟੀਆਂ 7 ਜਨਵਰੀ, 2025 ਤੱਕ ਵਧਾਉਣ ਦਾ ਐਲਾਨ ਕੀਤਾ ਹੈ।

ਇਸ ਸਬੰਧੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਠੰਢ ਕਾਰਨ ਸੂਬੇ ਦੇ ਸਰਕਾਰੀ ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ‘ਚ 7 ਜਨਵਰੀ, 2025 ਤੱਕ ਛੁੱਟੀਆਂ ਵਧਾ ਦਿੱਤੀਆਂ ਹਨ ਅਤੇ ਸਾਰੇ ਸਕੂਲ 8 ਜਨਵਰੀ, 2025 ਨੂੰ ਆਮ ਵਾਂਗ ਖੁੱਲ੍ਹਣਗੇ।

Read More: Moga News: ਸਾਧਾਂਵਾਲੀ ਕਾਲੋਨੀ ‘ਚ ਸ਼ੱਕੀ ਹਲਾਤਾਂ ‘ਚ ਮਿਲੀ ਵਿਅਕਤੀ ਦੀ ਮ੍ਰਿਤਕ ਦੇਹ, ਪੁਲਿਸ ਜਾਂਚ ‘ਚ ਜੁਟੀ

Exit mobile version