ਚੰਡੀਗੜ੍ਹ, 27 ਨਵੰਬਰ 2024: ਜਲੰਧਰ ‘ਚ ਪੁਲਿਸ (Jalandhar police) ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲੇ ਦੀ ਖਬਰ ਸਾਹਮਣੇ ਆਈ ਹੈ | ਇਸ ਸੰਬੰਧੀ ਜਾਣਕਾਰੀ ਪੰਜਾਬ ਪੁਲਿਸ ਵੱਲੋਂ ਦਿੱਤੀ ਗਈ ਹੈ | ਪੰਜਾਬ ਪੁਲਿਸ ਮੁਤਾਬਕ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਬਦਮਾਸ਼ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਸਾਥੀਆਂ ਨੂੰ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ |
ਜਲੰਧਰ (Jalandhar police) ਦੇ ਸੀਪੀ ਸਵਪਨ ਸ਼ਰਮਾ ਦੀ ਟੀਮ ਨੇ ਇਨ੍ਹਾਂ ਬਦਮਾਸ਼ਾਂ ਨੂੰ ਕਾਬੂ ਕਰਨ ‘ਚ ਸਫਲਤਾ ਹਾਸਲ ਕੀਤੀ ਹੈ | ਮਿਲੀ ਜਾਣਕਾਰੀ ਮੁਤਾਬਕ ਪਿੱਛਾ ਕਰਨ ਦੌਰਾਨ ਸ਼ੱਕੀ ਵਿਅਕਤੀਆਂ ਵੱਲੋਂ ਕਥਿਤ ਤੌਰ ‘ਤੇ ਪੁਲਿਸ ‘ਤੇ ਫਾਇਰਿੰਗ ਕਰ ਦਿੱਤੀ | ਇਸ ਦੌਰਾਨ ਪੁਲਿਸ ਦੀ ਜਵਾਬੀ ਕਾਰਵਾਈ ‘ਚ ਮੁਲਜਮਾਂ ਨੂੰ ਕਾਬੂ ਕਰ ਲਿਆ |
ਪੰਜਾਬ ਪੁਲਿਸ ਮੁਤਾਬਕ ਗ੍ਰਿਫਤਾਰ ਕੀਤੇ ਵਿਅਕਤੀਆਂ ਖ਼ਿਲਾਫ ਫਿਰੌਤੀ, ਕਤਲ, ਆਰਮਜ਼ ਐਕਟ ਅਤੇ ਐਨਡੀਪੀਐਸ ਐਕਟ ਸਮੇਤ ਕਈ ਮਾਮਲੇ ਦਰਜ ਹਨ। ਮੁਲਜ਼ਮਾਂ ਕੋਲੋਂ ਤਿੰਨ ਹਥਿਆਰ ਅਤੇ ਕਈ ਕਾਰਤੂਸ ਬਰਾਮਦ ਹੋਏ ਹਨ।