Punjab News: ਵਿਦਿਆਰਥੀਆਂ ਦੇ ਲਈ ਜ਼ਰੂਰੀ ਜਾਣਕਾਰੀ, ਜਾਣੋ

24 ਨਵੰਬਰ 2024: ਸਟੇਟ ਕੌਂਸਲ ਫਾਰ ਐਜੂਕੇਸ਼ਨ ਰਿਸਰਚ ਐਂਡ ਟਰੇਨਿੰਗ (State Council for Education Research and Training) (ਐਸਸੀਈਆਰਟੀ) ਪੰਜਾਬ ਨੇ ਰਾਸ਼ਟਰੀ ਅਵਿਸ਼ਕਾਰ ਅਭਿਆਨ ਤਹਿਤ ਰਾਜ ਦੇ ਮਿਡਲ ਸਕੂਲਾਂ ਵਿੱਚ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਲਈ ਪ੍ਰਯੋਗਾਤਮਕ ਸਿੱਖਿਆ ਨੂੰ ਉਤਸ਼ਾਹਿਤ ਕਰਨ ਦਾ ਫੈਸਲਾ ਕੀਤਾ ਹੈ। ਇਸ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ (order) ਅਤੇ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਇਸ ਮੁਹਿੰਮ ਦਾ ਉਦੇਸ਼ ਵਿਦਿਆਰਥੀਆਂ (students)  ਵਿੱਚ ਵਿਗਿਆਨ (science) ਦੇ ਵਿਸ਼ਿਆਂ ਵਿੱਚ ਰੁਚੀ ਵਧਾਉਣਾ ਅਤੇ ਉਨ੍ਹਾਂ ਦੀ ਪ੍ਰਯੋਗਾਤਮਕ ਅਤੇ ਰਚਨਾਤਮਕ ਯੋਗਤਾਵਾਂ ਨੂੰ ਵਿਕਸਿਤ ਕਰਨਾ ਹੈ। ਵਿਗਿਆਨ ਦੀਆਂ ਪਾਠ ਪੁਸਤਕਾਂ ਵਿੱਚ ਦਿੱਤੇ ਗਏ ਪ੍ਰੈਕਟੀਕਲ ਕੰਮਾਂ ਨੂੰ ਵਿਦਿਆਰਥੀਆਂ ਦੁਆਰਾ ਪੂਰਾ ਕਰਨ ਦੀ ਯੋਜਨਾ ਬਣਾਈ ਗਈ ਹੈ।

 

ਇਸ ਸਕੀਮ ਤਹਿਤ ਪੰਜਾਬ ਦੇ 23 ਜ਼ਿਲ੍ਹਿਆਂ ਦੇ 2534 ਮਿਡਲ ਸਕੂਲਾਂ ਨੂੰ 2000 ਰੁਪਏ ਪ੍ਰਤੀ ਸਕੂਲ, ਕੁੱਲ 50.68 ਲੱਖ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਗੁਰਦਾਸਪੁਰ ਜ਼ਿਲ੍ਹੇ ਵਿੱਚ ਸਭ ਤੋਂ ਵੱਧ 222 ਸਕੂਲ ਸ਼ਾਮਲ ਹਨ ਜਿਨ੍ਹਾਂ ਨੂੰ 4.44 ਲੱਖ ਰੁਪਏ ਦੀ ਸਹਾਇਤਾ ਦਿੱਤੀ ਗਈ ਹੈ। ਹੋਰ ਪ੍ਰਮੁੱਖ ਜ਼ਿਲ੍ਹਿਆਂ ਵਿੱਚ ਹੁਸ਼ਿਆਰਪੁਰ ਵਿੱਚ 219 ਸਕੂਲ, ਲੁਧਿਆਣਾ ਵਿੱਚ 189 ਸਕੂਲ ਅਤੇ ਜਲੰਧਰ ਵਿੱਚ 158 ਸਕੂਲ ਸ਼ਾਮਲ ਹਨ।

 

ਵਿਭਾਗ ਨੇ ਸਕੂਲਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਇਸ ਵਿੱਤੀ ਸਹਾਇਤਾ ਨੂੰ ਨਿਰਧਾਰਿਤ ਉਦੇਸ਼ਾਂ ਲਈ ਹੀ ਵਰਤਣ। ਇਸ ਰਾਸ਼ੀ ਦੀ ਸਹੀ ਵਰਤੋਂ ਕਰਨ ਦੀ ਜ਼ਿੰਮੇਵਾਰੀ ਸਕੂਲ ਮੁਖੀਆਂ ਨੂੰ ਸੌਂਪੀ ਗਈ ਹੈ। ਪ੍ਰਯੋਗਾਤਮਕ ਗਤੀਵਿਧੀਆਂ ਨੂੰ ਪੂਰਾ ਕਰਨ ਦੇ 15 ਦਿਨਾਂ ਦੇ ਅੰਦਰ ਸਰਟੀਫਿਕੇਟ ਜਮ੍ਹਾ ਕਰਨਾ ਲਾਜ਼ਮੀ ਕੀਤਾ ਗਿਆ ਹੈ।

 

ਐਸ.ਸੀ.ਈ.ਆਰ.ਟੀ ਇਸ ਅਨੁਸਾਰ ਸਿੱਖਿਆ ਵਿੱਚ ਨਵੀਨਤਾ ਨੂੰ ਉਤਸ਼ਾਹਿਤ ਕਰਨ ਅਤੇ ਵਿਦਿਆਰਥੀਆਂ ਨੂੰ ਵਿਹਾਰਕ ਅਨੁਭਵ ਪ੍ਰਦਾਨ ਕਰਨ ਲਈ ਇਹ ਕਦਮ ਚੁੱਕਿਆ ਗਿਆ ਹੈ। ਇਹ ਪਹਿਲਕਦਮੀ ਵਿਦਿਆਰਥੀਆਂ ਵਿੱਚ ਵਿਗਿਆਨ ਵਿਸ਼ਿਆਂ ਵਿੱਚ ਰੁਚੀ ਪੈਦਾ ਕਰਨ ਅਤੇ ਉਨ੍ਹਾਂ ਦੇ ਹੁਨਰ ਨੂੰ ਨਿਖਾਰਨ ਵਿੱਚ ਮਦਦਗਾਰ ਹੋਵੇਗੀ।

Scroll to Top