ਚੰਡੀਗੜ੍ਹ, 05 ਫਰਵਰੀ 2025: Indians Deported News: ਅਮਰੀਕਾ (America) ‘ਚ ਨਵੇਂ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸੱਤਾ ਸੰਭਾਲਦੇ ਕਈ ਵੱਡੇ ਫੈਸਲੇ ਲਏ ਹਨ | ਜਿਨ੍ਹਾਂ ‘ਚ ਅਮਰੀਕਾ ‘ਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਨਾਗਰਿਕਾਂ ਨੂੰ ਵਾਪਸ ਭੇਜਣਾ ਵੀ ਸ਼ਾਮਲ ਹੈ |
ਅਮਰੀਕਾ ਤੋਂ ਡਿਪੋਰਟ ਕੀਤੇ ਪੰਜਾਬ ਦੇ ਨਾਗਰਿਕ ਦੇ ਨਾਵਾਂ ਦੀ ਸੂਚੀ ਸਾਹਮਣੇ ਆਈ ਹੈ | ਇਸ ‘ਚ ਪੰਜਾਬ ਦੇ 30 ਨਾਗਰਿਕ ਹਨ, ਜਿਨ੍ਹਾਂ ‘ਚ ਸਭ ਤੋਂ ਜਿਆਦਾ ਕਪੂਰਥਲਾ ਅਤੇ ਅੰਮ੍ਰਿਤਸਰ ਸ਼ਹਿਰ ਨਾਲ ਸੰਬੰਧਿਤ ਹਨ | ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ‘ਚ ਕੋਈ ਬਦਨਾਮ ਅਪਰਾਧੀ ਨਹੀਂ ਹੈ।
ਥੋੜ੍ਹੀ ਦੇਰ ‘ਚ ਅਮਰੀਕੀ ਫੌਜ ਦਾ ਜਹਾਜ਼ ਸੀ-17 ਉਨ੍ਹਾਂ ਨੂੰ ਲੈ ਕੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰੇਗਾ। ਇਸ ਜਹਾਜ਼ ਨੂੰ ਇੱਥੇ ਹਵਾਈ ਸੈਨਾ ਦੇ ਅੱਡੇ ‘ਤੇ ਉਤਾਰਿਆ ਜਾਵੇਗਾ। ਇਹ ਉਡਾਣ ਮੰਗਲਵਾਰ ਦੁਪਹਿਰ ਨੂੰ ਸੈਨ ਐਂਟੋਨੀਓ ਤੋਂ ਰਵਾਨਾ ਹੋਈ ਸੀ ।
Read More: ਅਮਰੀਕਾ ਤੋਂ ਡਿਪੋਰਟ ਹੋਏ 200 ਤੋਂ ਵੱਧ ਭਾਰਤੀ ਅੱਜ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚਣਗੇ