2 ਜਨਵਰੀ 2025: ਸ੍ਰੀ ਗੁਰੂ (Sri Guru Gobind Singh Ji) ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ, ਜਿਸ ਲਈ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ 2 ਤਰੀਕ ਨੂੰ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ | ਜਲੰਧਰ ਜ਼ਿਲ੍ਹਾ ਮੈਜਿਸਟ੍ਰੇਟ ਡਾ: ਹਿਮਾਂਸ਼ੂ ਅਗਰਵਾਲ (Jalandhar District Magistrate Dr. Himanshu Agarwal) ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਇਹ ਨਗਰ ਕੀਰਤਨ (nagar kirtan) ਸਜਾਇਆ ਜਾ ਰਿਹਾ ਹੈ|
ਉਨ੍ਹਾਂ ਕਿਹਾ ਕਿ ਜਲੰਧਰ (jalandhar) ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਨਗਰ ਕੀਰਤਨ ਮਾਰਗ ਅਤੇ ਧਾਰਮਿਕ ਸਮਾਗਮ ਵਾਲੇ ਸਥਾਨਾਂ ਦੇ ਆਸ-ਪਾਸ ਸਥਿਤ ਮੀਟ-ਸ਼ਰਾਬ ਦੀਆਂ ਦੁਕਾਨਾਂ ਨੂੰ ਬੰਦ ਕਰਵਾਉਣਾ ਜ਼ਰੂਰੀ ਹੈ।
ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਭਾਰਤੀ ਸਿਵਲ (civil defence code) ਡਿਫੈਂਸ ਕੋਡ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਜਲੰਧਰ ਵਿੱਚ 2 ਜਨਵਰੀ ਨੂੰ ਨਗਰ (nagar kirtan) ਕੀਰਤਨ ਮਾਰਗ ਅਤੇ ਧਾਰਮਿਕ ਸਮਾਗਮਾਂ ਵਾਲੇ ਸਥਾਨਾਂ ਨੇੜੇ ਮੀਟ ਅਤੇ ਸ਼ਰਾਬ ਦੀ ਵਿਕਰੀ ‘ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਹੈ।
read more: Holiday In Punjab: ਪੰਜਾਬ ਦੇ ਇਸ ਜ਼ਿਲ੍ਹੇ ‘ਚ ਕੱਲ੍ਹ ਛੁੱਟੀ ਦਾ ਐਲਾਨ, ਜਾਣੋ ਕਾਰਨ