Jagjit Singh Dallewal

Punjab News: ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਪੁੱਜੇ MP ਦੀਪੇਂਦਰ ਸਿੰਘ ਹੁੱਡਾ, ਕਿਹਾ-” ਕੇਂਦਰ ਸਰਕਾਰ ਇਨਸਾਨੀਅਤ ਦਿਖਾਵੇ”

ਚੰਡੀਗੜ੍ਹ, 20 ਦਸੰਬਰ 2024: ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਸਿੰਘ ਹੁੱਡਾ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਲਈ ਖਨੌਰੀ ਬਾਰਡਰ ‘ਤੇ ਪਹੁੰਚੇ ਹਨ। ਜਿਕਰਯੋਗ ਹੈ ਕਿ ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਦੇ ਮਰਨ ਵਰਤ ਦਾ 25ਵਾਂ ਦਿਨ ਹੈ |

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੀਪੇਂਦਰ ਸਿੰਘ ਹੁੱਡਾ ਨੇ ਕਿਹਾ ਕਿ ਅਸੀਂ ਇੱਥੇ ਜਗਜੀਤ ਸਿੰਘ ਡੱਲੇਵਾਲ (Jagjit Singh Dallewal)  ਦਾ ਹਾਲ-ਚਾਲ ਜਾਣਨ ਆਏ ਹਾਂ। ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਉਹ ਹੰਕਾਰ ਛੱਡ ਕੇ ਇਨਸਾਨੀਅਤ ਦਿਖਾਉਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਜਾਇਜ਼ ਹਨ, ਇਹ ਉਹੀ ਮੰਗਾਂ ਹਨ, ਜਿਨ੍ਹਾਂ ‘ਤੇ ਕੇਂਦਰ ਸਰਕਾਰ ਨੇ ਕਦੇ ਹਾਮੀ ਭਰੀ ਸੀ। ਜਦੋਂ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਉਨ੍ਹਾਂ ਅੰਦੋਲਨ ਸ਼ੁਰੂ ਕੀਤਾ ਗਿਆ। ਦੀਪੇਂਦਰ ਸਿੰਘ ਹੁੱਡਾ ਨੇ ਦਾ ਕਹਿਣਾ ਹੈ ਕਿ ਮੈਨੂੰ ਲੱਗਦਾ ਹੈ ਕਿ ਸਰਕਾਰ ਨੂੰ ਕਿਸਾਨਾਂ ਨਾਲ ਗੱਲ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕ ਰਹੀ ਹੈ | ਦਿੱਲੀ ‘ਚ ਹਰ ਵਰਗ ਨੂੰ ਵਿਰੋਧ ਪ੍ਰਦਰਸ਼ਨ ਕਰਨ ਦਾ ਅਧਿਕਾਰ ਹੈ ਅਤੇ ਸਰਕਾਰ ਇਸਦੀ ਇਜਾਜ਼ਤ ਵੀ ਦਿੰਦੀ ਹੈ ਪਰ ਕਿਸਾਨਾਂ ਨੂੰ ਜਾਣ ਤੋਂ ਰੋਕਿਆ ਜਾਂਦਾ ਹੈ। ਜਦੋਂ ਕਿਸਾਨ ਇਹ ਦੇਖਦਾ ਹੈ ਤਾਂ ਉਸ ਦੇ ਮਨ ‘ਚ ਰੋਸ ਪੈਦਾ ਹੁੰਦਾ ਹੈ।

Read More: Parliament Winter Session: ਸਰਦ ਰੁੱਤ ਸੈਸ਼ਨ ਦਾ ਅੱਜ ਆਖ਼ਰੀ ਦਿਨ, ਸੰਸਦ ‘ਚ ਗੂੰਜੇ ਇਹ ਅਹਿਮ ਮੁੱਦੇ

Scroll to Top