Punjab News: MP ਡਾ: ਅਮਰ ਸਿੰਘ ਨੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਲੋਕਾਂ ਨੂੰ ਜਲਦ ਮਿਲੇਗਾ ਤੋਹਫਾ

29 ਨਵੰਬਰ 2024: ਪੰਜਾਬ (punjab) ਦੇ ਲੋਕਾਂ ਨੂੰ ਜਲਦ ਹੀ ਵੱਡਾ ਤੋਹਫਾ (gift) ਮਿਲਣ ਵਾਲਾ ਹੈ। ਲੁਧਿਆਣਾ (ludhiana) ਵਿੱਚ ਬਣਿਆ ਹਲਵਾਰਾ ਹਵਾਈ ਅੱਡਾ (Halwara Airport built in Ludhiana) ਜਲਦੀ ਹੀ ਚਾਲੂ ਹੋਣ ਲਈ ਤਿਆਰ ਹੈ। ਇਸ ਸਬੰਧੀ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ: ਅਮਰ ਸਿੰਘ (Dr. Amar Singh) ਨੇ ਕੇਂਦਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ (Ram Mohan Naidu) ਨਾਲ ਮੁਲਾਕਾਤ ਕਰਕੇ ਮੰਗ ਪੱਤਰ ਸੌਂਪਿਆ।

 

ਕੇਂਦਰੀ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਹਵਾਈ ਅੱਡੇ ਨੂੰ ਅਗਲੇ 3 ਮਹੀਨਿਆਂ ਵਿੱਚ ਚਾਲੂ ਕਰ ਦਿੱਤਾ ਜਾਵੇਗਾ। ਸੰਸਦ ਮੈਂਬਰ ਡਾ: ਅਮਰ ਸਿੰਘ ਨੇ ਦੱਸਿਆ ਕਿ ਸਾਲ 2018 ਵਿੱਚ ਉਹ ਖੁਦ ਇਸ ਹਵਾਈ ਅੱਡੇ ਲਈ ਪੰਜਾਬ ਅਤੇ ਦਿੱਲੀ ਸਰਕਾਰਾਂ ਤੋਂ ਮਨਜ਼ੂਰੀ ਲੈ ਕੇ ਆਏ ਸਨ। ਉਨ੍ਹਾਂ ਕਿਹਾ ਕਿ ਇਸ ਹਵਾਈ ਅੱਡੇ ਦਾ ਨਿਰਮਾਣ ਪੂਰਾ ਹੋ ਗਿਆ ਹੈ ਪਰ ਅਜੇ ਤੱਕ ਜਹਾਜ਼ਾਂ ਦੀ ਆਵਾਜਾਈ ਸ਼ੁਰੂ ਨਹੀਂ ਹੋਈ ਹੈ।

 

ਇਸ ਮੰਤਵ ਲਈ ਉਹ ਕੇਂਦਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਨੂੰ ਚੌਥੀ ਵਾਰ ਮਿਲੇ ਹਨ। ਸੰਸਦ ਮੈਂਬਰ ਡਾ: ਅਮਰ ਸਿੰਘ ਨੇ ਕਿਹਾ ਕਿ ਇਸ ਹਵਾਈ ਅੱਡੇ ਦੇ ਖੁੱਲ੍ਹਣ ਨਾਲ ਪੂਰੇ ਪੰਜਾਬ ਦੇ ਨਾਲ-ਨਾਲ ਫ਼ਤਹਿਗੜ੍ਹ ਸਾਹਿਬ ਅਤੇ ਲੁਧਿਆਣਾ ਦੇ ਲੋਕਾਂ ਨੂੰ ਆਵਾਜਾਈ ਦੀ ਵੱਡੀ ਸਹੂਲਤ ਮਿਲੇਗੀ।

Scroll to Top