Site icon TheUnmute.com

Punjab News: ਕਿਸਾਨਾਂ ਨੇ ਨਹੀਂ, ਹਰਿਆਣਾ ਸਰਕਾਰ ਨੇ ਰੋਕਿਆ ਰਾਸਤਾ: ਸਰਵਣ ਸਿੰਘ ਪੰਧੇਰ

Sarwan Singh Pandher

ਚੰਡੀਗੜ੍ਹ, 24 ਜੁਲਾਈ 2024: ਕਿਸਾਨ ਦੀ ਫੋਰਮਾਂ ਦੇ 12 ਕਿਸਾਨ ਆਗੂਆਂ ਨੇ ਅੱਜ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਹੈ | ਕਿਸਾਨ ਆਗੂ ਸਰਵਣ ਸਿੰਘ ਪੰਧੇਰ (Sarwan Singh Pandher) ਨੇ ਦੱਸਿਆ ਕਿ ਕਿਸਾਨ ਆਗੂਆਂ ਨੇ ਰਾਹੁਲ ਗਾਂਧੀ ਨਾਲ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਲਈ ਕਾਨੂੰਨੀ ਗਾਰੰਟੀ ਦਾ ਮੁੱਦਾ, ਹਰਿਆਣਾ ਪੁਲਿਸ ਵੱਲੋਂ ਬਾਰਡਰ ‘ਤੇ ਕੀਤੀ ਕਾਰਵਾਈ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਬੈਠਕ ਕੀਤੀ ਹੈ |

ਇਸ ਦੌਰਾਨ ਰਾਹੁਲ ਗਾਂਧੀ ਨੇ ਭਰੋਸਾ ਦਿੱਤਾ ਹੈ ਕਿ ਕਾਂਗਰਸ ਅਤੇ ਇੰਡੀਆ ਗਠਜੋੜ ਕਿਸਾਨੀ ਮੁੱਦਿਆਂ ਨੂੰ ਸੰਸਦ ‘ਚ ਜ਼ੋਰ-ਸ਼ੋਰ ਨਾਲ ਚੁੱਕੇਗਾ | ਇਸ ਸਬੰਧੀ ਇੰਡੀਆ ਗਠਜੋੜ ਦੇ ਆਗੂਆਂ ਨਾਲ ਬੈਠਕ ਕੀਤੀ ਜਾਵੇਗੀ । ਫਿਰ ਦੇਸ਼ ਦੇ ਕਿਸਾਨਾਂ ਨੂੰ ਐਸਐਸਪੀ ਦੀ ਕਾਨੂੰਨੀ ਗਾਰੰਟੀ ਦਿਵਾਉਣ ਲਈ ਸਰਕਾਰ ‘ਤੇ ਦਬਾਅ ਪਾਇਆ ਜਾਵੇਗਾ। ਦੌਰਾਨ ਹਰਿਆਣਾ ਦੇ ਕਾਂਗਰਸ ਆਗੂ ਭੁਪਿੰਦਰ ਸਿੰਘ ਹੁੱਡਾ, ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ, ਸੁਖਜਿੰਦਰ ਸਿੰਘ ਰੰਧਾਵਾ, ਚਰਨਜਿੱਤ ਸਿੰਘ ਚੰਨੀ ਸਮੇਤ ਕਈ ਆਗੂ ਹਾਜ਼ਰ ਸਨ।

ਸਰਵਣ ਸਿੰਘ ਪੰਧੇਰ (Sarwan Singh Pandher) ਨੇ ਅੱਜ ਸੁਪਰੀਮ ਕੋਰਟ ਵੱਲੋਂ ਸ਼ੰਭੂ ਬਾਰਡਰ ‘ਤੇ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖੇ ਦੇ ਹੁਕਮ ‘ਤੇ ਕਿਹਾ ਕਿ ਰਾਸਤਾ ਹਰਿਆਣਾ ਸਰਕਾਰ ਨੇ ਰੋਕਿਆ ਹੈ ਨਾਂ ਕਿ ਕਿਸਾਨਾਂ ਨੇ, ਇਹ ਗੱਲ ਹਰਿਆਣਾ ਸਰਕਾਰ ਨੇ ਸੁਪਰੀਮ ਕੋਰਟ ‘ਚ ਮੰਨੀ ਹੈ | ਜਿਸ ਨਾਲ ਆਮ ਲੋਕਾਂ ਅਤੇ ਵਪਾਰੀਆਂ ਨੂੰ ਨੁਕਸਾਨ ਹੋ ਰਿਹਾ ਹੈ | ਇਸਦੇ ਨਾਲ ਸੁਪਰੀਮ ਕੋਰਟ ਵੱਲੋਂ ਜਿਹੜੀ ਕਮੇਟੀ ਬਣਾਉਣ ਦੀ ਗੱਲ ਕਹੀ ਹੈ, ਮੈਨੂੰ ਨਹੀਂ ਲੱਗਦਾ ਇਸ ਨਾਲ ਮਸਲਿਆਂ ਦਾ ਹੱਲ ਨਿਕਲੇਗਾ | ਇਹ ਆਉਣ ਵਾਲੇ ਸਮੇਂ ‘ਚ ਦੇਖਾਂਗੇ ਕਿ ਕੀ ਹੁੰਦਾ ਹੈ |

Read More: Shambhu border: ਸੁਪਰੀਮ ਕੋਰਟ ਵੱਲੋਂ ਸ਼ੰਭੂ ਬਾਰਡਰ ‘ਤੇ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਦੇ ਨਿਰਦੇਸ਼

Exit mobile version