Assembly elections

Punjab News: ਪੰਜਾਬ ‘ਚ ਸਤੰਬਰ ਮਹੀਨੇ ਹੋਣਗੀਆਂ ਪੰਚਾਇਤੀ ਚੋਣਾਂ

ਚੰਡੀਗੜ੍ਹ, 5 ਅਗਸਤ 2024: ਪੰਜਾਬ ‘ਚ ਸਤੰਬਰ ਮਹੀਨੇ ‘ਚ ਜ਼ਿਲ੍ਹਾ ਪ੍ਰੀਸ਼ਦ, ਪੰਚਾਇਤ ਸੰਮਤੀ ਅਤੇ ਗ੍ਰਾਮ ਪੰਚਾਇਤ ਦੀਆਂ ਚੋਣਾਂ (Panchayat elections) ਹੋਣਗੀਆਂ | ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਚੋਣਾਂ ਨਾ ਕਰਵਾਉਣ ਸਬੰਧੀ ਅੱਜ ਜਨਹਿੱਤ ਪਟੀਸ਼ਨ ‘ਤੇ ਸੁਣਵਾਈ ਹੋਈ | ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਦੱਸਿਆ ਕਿ ਸਤੰਬਰ ‘;ਚ ਚੋਣਾਂ ਕਰਵਾ ਦਿੱਤੀਆਂ ਜਾਣਗੀਆਂ | ਪਹਿਲਾਂ 10 ਅਗਸਤ 2023 ਦੀ ਨੋਟੀਫਿਕੇਸ਼ਨ ਅਨੁਸਾਰ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 25 ਨਵੰਬਰ 2023 ਤੱਕ ਹੋਣੀਆਂ ਸਨ ਅਤੇ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ 31 ਦਸੰਬਰ 2023 ਤੱਕ ਹੋਣੀਆਂ ਸਨ।

ਪਟੀਸ਼ਨਰ ਮੁਤਾਬਕ ਚੋਣਾਂ ਨਾ ਕਰਵਾਉਣਾ ਭਾਰਤ ਦੇ ਸੰਵਿਧਾਨ ਦੀ ਧਾਰਾ 243-ਈ ਦੀ ਉਲੰਘਣਾ ਹੈ। ਸੂਬੇ ‘ਚ ਪੰਚਾਇਤਾਂ ਦਾ ਕਾਰਜਕਾਲ ਪਿਛਲੇ ਸਾਲ ਦਸੰਬਰ ਦੇ ਅੰਤ ‘ਚ ਖਤਮ ਹੋ ਗਿਆ ਸੀ। ਜਿਕਰਯੋਗ ਹੈ ਕਿ ਸੂਬੇ ‘ਚ ਕੁੱਲ 13241 ਪੰਚਾਇਤਾਂ ਹਨ। ਜਦਕਿ 153 ਬਲਾਕ ਕਮੇਟੀਆਂ ਅਤੇ 23 ਜ਼ਿਲ੍ਹਾ ਪ੍ਰੀਸ਼ਦ ਹਨ। ਉਨ੍ਹਾਂ ਦਾ ਕਾਰਜਕਾਲ 31 ਦਸੰਬਰ 2023 ਨੂੰ ਖਤਮ ਹੋ ਗਿਆ ਸੀ।

Scroll to Top