ਚੰਡੀਗੜ੍ਹ, 05 ਅਗਸਤ 2024: ਜੰਮੂ-ਕਸ਼ਮੀਰ ਤੋਂ ਧਾਰਾ 370 ਨੂੰ ਖਤਮ ਹੋਣ ਦੇ ਅੱਜ 5 ਸਾਲ ਪੂਰੇ ਹੋ ਗਏ ਹਨ | ਜੰਮੂ-ਕਸ਼ਮੀਰ ਦੇ ਗੇਟਵੇ ਲਖਨਪੁਰ ਅਤੇ ਪੰਜਾਬ (Punjab) ਨਾਲ ਲੱਗਦੇ ਹੋਰ ਐਂਟਰੀ ਪੁਆਇੰਟਾਂ ‘ਤੇ ਪੁਲਿਸ ਨੇ ਸੁਰੱਖਿਆ ਵਧਾ ਦਿੱਤੀ ਹੈ। ਇਸ ਦੌਰਾਨ ਆਉਣ-ਜਾਣ ਵਾਲੇ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਜਾ ਰਹੀ ਹੈ। ਜਿਕਰਯੋਗ ਹੈ ਕਿ ਹਾਲ ਹੀ ‘ਚ ਹੋਏ ਅ.ਤਿ.ਵਾ.ਦੀ ਹਮਲਿਆਂ ਨੂੰ ਲੈ ਕੇ ਸੁਰੱਖਿਆ ਏਜੰਸੀਆਂ ਸਤਰਕ ਹਨ |
ਮਿਲੀ ਜਾਣਕਾਰੀ ਮੁਤਾਬਕ ਸ਼ਹਿਰ ਦੇ ਨਾਲ-ਨਾਲ ਸ਼ਹਿਰ ਨੂੰ ਜੋੜਨ ਵਾਲੀਆਂ ਸਾਰੀਆਂ ਲਿੰਕ ਸੜਕਾਂ ਅਤੇ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨੂੰ ਜਾਣ ਵਾਲੀਆਂ ਸਾਰੀਆਂ ਲਿੰਕ ਸੜਕਾਂ ’ਤੇ ਚੌਕਸੀ ਵਧਾ ਦਿੱਤੀ ਗਈ ਹੈ। ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਦੇ ਸੀਨੀਅਰ ਅਧਿਕਾਰੀ ਪੂਰੇ ਸਿਸਟਮ ‘ਤੇ ਨਜ਼ਰ ਰੱਖ ਰਹੇ ਹਨ।