Site icon TheUnmute.com

Punjab News: ਪੰਜਾਬ ਨਾਲ ਲੱਗਦੇ ਐਂਟਰੀ ਪੁਆਇੰਟਾਂ ‘ਤੇ ਪੁਲਿਸ ਨੇ ਵਧਾਈ ਸੁਰੱਖਿਆ, ਜਾਣੋ ਕਾਰਨ

ferishte scheme

ਚੰਡੀਗੜ੍ਹ, 05 ਅਗਸਤ 2024: ਜੰਮੂ-ਕਸ਼ਮੀਰ ਤੋਂ ਧਾਰਾ 370 ਨੂੰ ਖਤਮ ਹੋਣ ਦੇ ਅੱਜ 5 ਸਾਲ ਪੂਰੇ ਹੋ ਗਏ ਹਨ | ਜੰਮੂ-ਕਸ਼ਮੀਰ ਦੇ ਗੇਟਵੇ ਲਖਨਪੁਰ ਅਤੇ ਪੰਜਾਬ (Punjab) ਨਾਲ ਲੱਗਦੇ ਹੋਰ ਐਂਟਰੀ ਪੁਆਇੰਟਾਂ ‘ਤੇ ਪੁਲਿਸ ਨੇ ਸੁਰੱਖਿਆ ਵਧਾ ਦਿੱਤੀ ਹੈ। ਇਸ ਦੌਰਾਨ ਆਉਣ-ਜਾਣ ਵਾਲੇ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਜਾ ਰਹੀ ਹੈ। ਜਿਕਰਯੋਗ ਹੈ ਕਿ ਹਾਲ ਹੀ ‘ਚ ਹੋਏ ਅ.ਤਿ.ਵਾ.ਦੀ ਹਮਲਿਆਂ ਨੂੰ ਲੈ ਕੇ ਸੁਰੱਖਿਆ ਏਜੰਸੀਆਂ ਸਤਰਕ ਹਨ |

ਮਿਲੀ ਜਾਣਕਾਰੀ ਮੁਤਾਬਕ ਸ਼ਹਿਰ ਦੇ ਨਾਲ-ਨਾਲ ਸ਼ਹਿਰ ਨੂੰ ਜੋੜਨ ਵਾਲੀਆਂ ਸਾਰੀਆਂ ਲਿੰਕ ਸੜਕਾਂ ਅਤੇ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨੂੰ ਜਾਣ ਵਾਲੀਆਂ ਸਾਰੀਆਂ ਲਿੰਕ ਸੜਕਾਂ ’ਤੇ ਚੌਕਸੀ ਵਧਾ ਦਿੱਤੀ ਗਈ ਹੈ। ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਦੇ ਸੀਨੀਅਰ ਅਧਿਕਾਰੀ ਪੂਰੇ ਸਿਸਟਮ ‘ਤੇ ਨਜ਼ਰ ਰੱਖ ਰਹੇ ਹਨ।

Exit mobile version