ਚੰਡੀਗੜ੍ਹ, 16 ਦਸੰਬਰ 2024: ਪੰਜਾਬ ਪੁਲਿਸ ਦੀ ਹਿਰਾਸਤ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਦੇ ਮਾਮਲੇ ‘ਚ ਡੀਐਸਪੀ ਗੁਰਸ਼ੇਰ ਸਿੰਘ (DSP Gursher Singh) ਨੂੰ ਨੌਕਰੀ ਤੋਂ ਹਟਾ ਦਿੱਤਾ ਜਾਵੇਗਾ। ਪੰਜਾਬ ਸਰਕਾਰ ਨੇ ਡੀਐਸਪੀ ਗੁਰਸ਼ੇਰ ਸਿੰਘ ਬਰਖ਼ਾਸਤ ਕਰਨ ਦੇ ਹੁਕਮ ਦੇ ਦਿੱਤੇ ਹਨ | ਇਸ ਸੰਬੰਧੀ ਜਾਣਕਾਰੀ ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਹੋਈ ਸੁਣਵਾਈ ਦੌਰਾਨ ਦਿੱਤੀ ਹੈ।
ਇਸ ਦੌਰਾਨ ਹਾਈ ਕੋਰਟ ਨੇ ਪੰਜਾਬ ਦੇ ਡੀਜੀਪੀ ਦੇ ਬਿਆਨ ‘ਤੇ ਵੀ ਸਵਾਲ ਚੁੱਕੇ ਹਨ। ਕੋਰਟ ਨੇ ਕਿਹਾ ਕਿ ਲਾਰੈਂਸ ਦੀ ਇੰਟਰਵਿਊ ਦਾ ਮੁੱਦੇ ‘ਤੇ ਡੀਜੀਪੀ ਨੇ ਇਹ ਕਿਉਂ ਕਿਹਾ ਕਿ ਇੰਟਰਵਿਊ ਪੰਜਾਬ ‘ਚ ਨਹੀਂ ਕਰਵਾਈ ਗਈ। ਜੇਲ੍ਹ ਵਿਭਾਗ ਡੀਜੀਪੀ ਦੇ ਅਧੀਨ ਨਹੀਂ ਆਉਂਦਾ, ਫਿਰ ਅਜਿਹੇ ‘ਚ ਉਨ੍ਹਾਂ ਅਜਿਹਾ ਬਿਆਨ ਕਿਵੇਂ ਦਿੱਤਾ? ਡੀਜੀਪੀ ਨੇ ਪੰਜਾਬ ਦੀਆਂ ਜੇਲ੍ਹਾਂ ਨੂੰ ਕਲੀਨ ਚਿੱਟ ਦੇਣ ਦੀ ਜਲਦਬਾਜ਼ੀ ਕਿਉਂ ਕੀਤੀ? ਦਰਅਸਲ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪ੍ਰੈੱਸ ਕਾਨਫਰੰਸ ਦੌਰਾਨਦਾਅਵਾ ਕੀਤਾ ਸੀ ਕਿ ਇੰਟਰਵਿਊ ਬਠਿੰਡਾ ਜਾਂ ਪੰਜਾਬ ਦੀ ਕਿਸੇ ਜੇਲ੍ਹ ‘ਚ ਨਹੀਂ ਹੋਈ ਸੀ।
ਪੰਜਾਬ ਸਰਕਾਰ ਨੇ ਕਿਹਾ ਕਿ ਇਸ ਦੀ ਫਾਈਲ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐਸਸੀ) ਨੂੰ ਭੇਜ ਦਿੱਤੀ ਹੈ। ਇਹ ਕਾਰਵਾਈ ਐਸਆਈਟੀ ਦੀ ਰਿਪੋਰਟ ਦੇ ਆਧਾਰ ‘ਤੇ ਕੀਤੀ ਗਈ ਹੈ। ਗੁਰਸ਼ੇਰ ਸਿੰਘ (DSP Gursher Singh) ਨੂੰ 25 ਅਕਤੂਬਰ ਨੂੰ ਮੁਅੱਤਲ ਕਰ ਦਿੱਤਾ ਸੀ। ਉਨ੍ਹਾਂ ਦੇ ਨਾਲ ਛੇ ਹੋਰ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ।
ਮੋਹਾਲੀ ਦੇ ਤਤਕਾਲੀ ਐਸਐਸਪੀ ਵਿਵੇਕਸ਼ੀਲ ਸੋਨੀ ਬਾਰੇ ਹਾਈ ਕੋਰਟ ਨੇ ਕਿਹਾ ਕਿ ਉਹ ਉਸ ਜ਼ਿਲ੍ਹੇ ਦੇ ਮੁੱਖ ਅਧਿਕਾਰੀ ਸੀ | ਉਨ੍ਹਾਂ ਨੂੰ ਵੀ ਮੁਅੱਤਲ ਕੀਤਾ ਜਾਣਾ ਚਾਹੀਦਾ ਹੈ। ਇਸ ‘ਤੇ ਸਰਕਾਰੀ ਵਕੀਲ ਨੇ ਕਿਹਾ ਕਿ ਐਸਆਈਟੀ ਨੇ ਉਨ੍ਹਾਂ ਦੀ ਕੋਈ ਭੂਮਿਕਾ ਦਾ ਖੁਲਾਸਾ ਨਹੀਂ ਕੀਤਾ ਹੈ। ਉਨ੍ਹਾਂ ਨੂੰ ਪਹਿਲਾਂ ਹੀ ਪਬਲਿਕ ਡੀਲਿੰਗ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ।
Read More: Sajjan Kumar: ਸੱਜਣ ਕੁਮਾਰ ਖਿਲਾਫ਼ ਅਦਾਲਤ 8 ਜਨਵਰੀ ਨੂੰ ਸੁਣਾਏਗੀ ਫ਼ੈਸਲਾ