By-elections

Punjab News: ਪੰਜਾਬ ਸਰਕਾਰ ਵੱਲੋਂ ਜ਼ਿਮਨੀ ਚੋਣਾਂ ਮੱਦੇਨਜਰ ਚਾਰ ਜ਼ਿਲ੍ਹਿਆਂ ਛੁੱਟੀ ਦਾ ਐਲਾਨ

ਚੰਡੀਗੜ੍ਹ, 14 ਨਵੰਬਰ 2024: Punjab By-elections: ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ 20 ਨਵੰਬਰ ਨੂੰ ਜ਼ਿਮਨੀ ਚੋਣਾਂ (By-elections) ਹੋਣਗੀਆਂ | ਇਸਦੇ ਚੱਲਦੇ ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ‘ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਪੰਜਾਬ ਸਰਕਾਰ (Punjab government) ਨੇ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਸਮੇਤ ਚਾਰ ਜ਼ਿਲ੍ਹਿਆਂ ਅਧੀਨ ਪੈਂਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ‘ਚ 20 ਨਵੰਬਰ, 2024 ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਹ ਛੁੱਟੀਆਂ ਪੰਜਾਬ ਸਰਕਾਰ (Punjab government) ਵੱਲੋਂ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ ਐਲਾਨੀ ਗਈ ਹੈ। ਪੰਜਾਬ ਸਰਕਾਰ ਦੁਆਰਾ ਜਾਰੀ ਨੋਟੀਫਿਕੇਸ਼ਨ ਮੁਤਾਬਕ ਕੋਈ ਵੀ ਸਰਕਾਰੀ ਕਰਮਚਾਰੀ, ਜੋ ਇਨ੍ਹਾਂ ਚਾਰ ਵਿਧਾਨ ਸਭਾ ਹਲਕਿਆਂ ਦਾ ਵੋਟਰ ਹੈ ਅਤੇ ਪੰਜਾਬ ਸਰਕਾਰ ਦੇ ਦਫ਼ਤਰਾਂ, ਬੋਰਡਾਂ ਜਾਂ ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ‘ਚ ਨੌਕਰੀ ਕਰਦਾ ਹੈ, ਉਹ ਆਪਣਾ ਵੋਟਰ ਕਾਰਡ ਸਬੰਧਤ ਅਥਾਰਟੀ ਕੋਲ ਦਿਖਾ ਕੇ 20 ਨਵੰਬਰ, 2024 ਨੂੰ ਆਪਣੇ ਲੋਕਤੰਤਰੀ ਅਧਿਕਾਰ ਦੀ ਵਰਤੋਂ ਕਰਨ ਲਈ ਵਿਸ਼ੇਸ਼ ਛੁੱਟੀ ਲਈ ਅਰਜ਼ੀ ਦੇ ਸਕਦਾ ਹੈ। ਇਹ ਛੁੱਟੀ ਅਧਿਕਾਰੀ/ਕਰਮਚਾਰੀ ਦੀਆਂ ਨਿਰਧਾਰਤ ਛੁੱਟੀਆਂ ‘ਚੋਂ ਨਹੀਂ ਕੱਟੀ ਜਾਵੇਗੀ।

ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 135-ਬੀ ਦੀ ਉਪ ਧਾਰਾ 1 ਦੇ ਤਹਿਤ, ਸਾਰੇ ਪੇਸ਼ਿਆਂ, ਉਦਯੋਗਾਂ, ਉਦਯੋਗਿਕ ਸੰਸਥਾਵਾਂ ਜਾਂ ਇਨ੍ਹਾਂ ਚਾਰ ਵਿਧਾਨ ਸਭਾ ਹਲਕਿਆਂ ‘ਚ ਕੰਮ ਕਰਨ ਵਾਲੇ ਕਿਸੇ ਹੋਰ ਅਦਾਰੇ ‘ਚ ਕੰਮ ਕਰਨ ਵਾਲੇ ਵਿਅਕਤੀਆਂ ਨੂੰ 20 ਨਵੰਬਰ2024 ਨੂੰ ਅਦਾਇਗੀ ਛੁੱਟੀ ਵੀ ਪ੍ਰਦਾਨ ਕੀਤੀ ਜਾਵੇਗੀ।

Scroll to Top