Punjab Government

Punjab News: ਨਸ਼ੇ ‘ਤੇ ਕਾਬੂ ਪਾਉਣ ਲਈ ਪੰਜਾਬ ਸਰਕਾਰ ਬਣਾ ਰਹੀ ਹੈ ਨਵੀਂ ਨੀਤੀ

ਚੰਡੀਗੜ੍ਹ, 6 ਜਨਵਰੀ 2025: ਪੰਜਾਬ ਸਰਕਾਰ (Punjab Government) ਨੇ ਨਸ਼ੇ ‘ਤੇ ਕਾਬੂ ਪਾਉਣ ਲਈ ਨਵੀਂ ਨੀਤੀ ਤਿਆਰ ਕਰ ਰਹੀ ਹੈ | ਇਸੇ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਕਮੇਟੀ ਬਣਾਉਣ ਦੇ ਹੁਕਮ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਪੰਜਾਬ ‘ਚ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਪ੍ਰੋਗਰਾਮ ਦੀ ਨਿਗਰਾਨੀ ਲਈ ਮੁੱਖ ਸਕੱਤਰ ਕੇਪੀ ਸਿਨਹਾ ਦੀ ਅਗਵਾਈ ‘ਚ ਇੱਕ ਸਟੀਅਰਿੰਗ ਕਮੇਟੀ ਦਾ ਗਠਨ ਕੀਤਾ ਹੈ।

ਇਸ ਕਮੇਟੀ ‘ਚ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ ਨੂੰ ਇਸ ਕਮੇਟੀ ਦਾ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਇਸ ਨੀਤੀ ਦਾ ਬਿੰਦੂ ਨਾਬਾਲਗ ਹੋਣਗੇ। ਜਿਨ੍ਹਾਂ ‘ਚ ਅਜੋਕੇ ਸਮੇਂ ‘ਚ ਨਸ਼ੇ ਦਾ ਰੁਝਾਨ ਵੱਧ ਰਿਹਾ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਆਉਣ ਵਾਲੇ ਦੋ-ਤਿੰਨ ਮਹੀਨਿਆਂ ‘ਚ ਨਵੀਂ ਨੀਤੀ ਬਣਾ ਲਈ ਜਾਵੇਗੀ।

ਨਵੀਂ ਨੀਤੀ ਦੀ ਸ਼ੁਰੂਆਤੀ ਰੂਪਰੇਖਾ ਮੁਤਾਬਕ ਕਈ ਗੱਲਾਂ ‘ਤੇ ਚਰਚਾ ਚੱਲ ਰਹੀ ਹੈ। ਵਿਦਿਅਕ ਅਦਾਰਿਆਂ ‘ਚ ਨਸ਼ਿਆਂ ਦੇ ਰੁਝਾਨ ਨੂੰ ਰੋਕਣ ਲਈ ਇਸ ਨਾਲ ਸਬੰਧਤ ਅਧਿਐਨ ਸਮੱਗਰੀ ਨੂੰ ਸਿਲੇਬਸ ‘ਚ ਸ਼ਾਮਲ ਕੀਤਾ ਜਾਵੇਗਾ। ਇਸੇ ਤਰ੍ਹਾਂ ਬੀਬੀਆਂ ਦੇ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਲਈ ਲੁਧਿਆਣਾ ‘ਚ ਇੱਕ ਕਲੀਨਿਕ ਸਥਾਪਿਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਉਚੇਰੀ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਵਿਭਾਗ ਦੀ ਤਰਫੋਂ ਮਾਸਟਰ ਟਰੇਨਰ ਤਿਆਰ ਕੀਤੇ ਜਾਣਗੇ।

ਸੂਬਾ ਸਰਕਾਰ (Punjab Government) ਮੁਤਾਬਕ ਪੰਜਾਬ ਪੁਲਿਸ ਦੇ ਕਮਿਊਨਿਟੀ ਵਿੰਗ ‘ਚ ਵੀ ਸਹਿਯੋਗ ਦਿੱਤਾ ਜਾਵੇਗਾ। ਇਸ ਸਮੇਂ ਸੂਬੇ ‘ਚ 303 ਨਸ਼ਾ ਛੁਡਾਊ ਕੇਂਦਰ ਅਤੇ ਮੁੜ ਵਸੇਬਾ ਕੇਂਦਰ ਹਨ। ਇਸ ਤੋਂ ਇਲਾਵਾ ਪੁਲਿਸ ਕਈ ਪ੍ਰੋਗਰਾਮ ਵੀ ਚਲਾ ਰਹੀ ਹੈ। ਨਸ਼ਾ ਤਸਕਰਾਂ ਜਾਂ ਨਸ਼ੇ ਦੇ ਮਾਮਲਿਆਂ ‘ਚ ਕਰੋੜਾਂ ਰੁਪਏ ਦੀ ਜਾਇਦਾਦ ਜ਼ਬਤ ਕੀਤੀਆਂ ਹਨ |

Read More: Chhattisgarh News: ਛੱਤੀਸਗੜ੍ਹ ਦੇ ਬੀਜਾਪੁਰ ‘ਚ ਵੱਡਾ ਨਕਸਲੀ ਹ.ਮ.ਲਾ, 9 ਜਵਾਨ ਸ਼ਹੀਦ

Scroll to Top