Malout

Punjab News: ਪੰਜਾਬ ਸਰਕਾਰ ਵੱਲੋਂ ਮਲੋਟ ‘ਚ ਜਲ ਸਰੋਤ ਵਿਭਾਗ ‘ਚ ਸੁਧਾਰ ਅਤੇ ਮੈਪਿੰਗ ਪਹਿਲਕਦਮੀ

ਚੰਡੀਗੜ੍ਹ, 18 ਮਾਰਚ 2025: ਪੰਜਾਬ ਸਰਕਾਰ ਜਲ ਸਰੋਤ ਵਿਭਾਗ ਦੀ ਕੁਸ਼ਲਤਾ ਵਧਾਉਣ ਅਤੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ ਲਾਈਨਿੰਗ ਸਬ-ਡਿਵੀਜ਼ਨ ਨੰਬਰ-12, ਮਲੋਟ (Malout) ਨੂੰ ਕਾਰਜਕਾਰੀ ਇੰਜੀਨੀਅਰ, ਅਬੋਹਰ (ਪੀਡਬਲਯੂਆਰਐਮਡੀਸੀ ਡਿਵੀਜ਼ਨ, ਅਬੋਹਰ) ਨਾਲ ਜੋੜਿਆ ਗਿਆ ਹੈ।

ਇਸਤੋਂ ਪਹਿਲਾਂ ਇਹ ਕਾਰਜਕਾਰੀ ਇੰਜੀਨੀਅਰ, ਦੇਵੀਗੜ੍ਹ (PWRMDC,ਡਿਵੀਜ਼ਨ, ਸੰਗਰੂਰ) ਦੇ ਅਧੀਨ ਸੀ, ਜੋ ਕਿ ਮਲੋਟ ਤੋਂ ਬਹੁਤ ਦੂਰ ਹੋਣ ਕਾਰਨ, ਦਫ਼ਤਰੀ ਕੰਮ ‘ਚ ਦੇਰੀ ਹੁੰਦੀ ਸੀ ਅਤੇ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ।

ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਪੁਨਰਗਠਨ ਚੱਲ ਰਹੇ ਪ੍ਰੋਜੈਕਟਾਂ ਨੂੰ ਤੇਜ਼ ਕਰੇਗਾ, ਵਿਭਾਗੀ ਕੁਸ਼ਲਤਾ ਨੂੰ ਵਧਾਏਗਾ ਅਤੇ ਮਲੋਟ (Malout) ਦੇ ਵਸਨੀਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨਾ ਯਕੀਨੀ ਬਣਾਏਗਾ। ਇਹ ਫੈਸਲਾ ਪੰਜਾਬ ਦੇ ਨਹਿਰੀ ਵਿਭਾਗਾਂ ਅਤੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੀ ਵਿਆਪਕ ਸਮੀਖਿਆ ਤੋਂ ਬਾਅਦ ਤਿਆਰ ਕੀਤੀ ਵਿਸਤ੍ਰਿਤ ਮੈਪਿੰਗ ਰਿਪੋਰਟ ‘ਤੇ ਅਧਾਰਿਤ ਹੈ। ਇਸ ਦੌਰਾਨ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਦਾ ਵੀ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ, ਜਿਨ੍ਹਾਂ ਨੇ ਮਲੋਟ ਖੇਤਰ ਦੀ ਇਸ ਪੁਰਾਣੀ ਮੰਗ ਨੂੰ ਪੂਰਾ ਕੀਤਾ ਹੈ।

ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਨਵੇਂ ਢਾਂਚੇ ਮੁਤਾਬਕ, ਲਾਈਨਿੰਗ ਸਬ-ਡਿਵੀਜ਼ਨ ਨੰਬਰ 12, ਮਲੋਟ ਦੇ ਚੱਲ ਰਹੇ ਕੰਮ ਕਾਰਜਕਾਰੀ ਇੰਜੀਨੀਅਰ, ਦੇਵੀਗੜ੍ਹ (ਪੀ.ਡਬਲਯੂ.ਆਰ.ਐਮ.ਡੀ.ਸੀ. ਡਿਵੀਜ਼ਨ, ਸੰਗਰੂਰ) ਦੇ ਅਧੀਨ ਕੀਤੇ ਜਾਣਗੇ, ਜਦੋਂ ਕਿ ਨਵੇਂ ਕੰਮਾਂ ਸੰਬੰਧੀ ਰਿਪੋਰਟ ਕਾਰਜਕਾਰੀ ਇੰਜੀਨੀਅਰ, ਅਬੋਹਰ ਨੂੰ ਸੌਂਪੀ ਜਾਵੇਗੀ।

ਮੰਤਰੀ ਨੇ ਕਿਹਾ ਕਿ ਜਲ ਸਰੋਤ ਪ੍ਰਬੰਧਨ ਵਿੱਚ ਸੁਧਾਰ ਕਰੇਗੀ ਅਤੇ ਕਿਸਾਨਾਂ ਅਤੇ ਪਾਣੀ ਉਪਭੋਗਤਾਵਾਂ ਨੂੰ ਵਧੇਰੇ ਲਾਭ ਪ੍ਰਦਾਨ ਕਰੇਗੀ। ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਇਸ ਪੁਨਰਗਠਨ ਨੂੰ ਤੁਰੰਤ ਲਾਗੂ ਕਰਨ ਅਤੇ ਸੋਧੇ ਹੋਏ ਢਾਂਚੇ ਅਧੀਨ ਕੰਮ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ।

Read More: ਪੰਜਾਬ ਸਰਕਾਰ ਨੇ 2.25 ਲੱਖ ਬੇਸਹਾਰਾ ਬੱਚਿਆਂ ਨੂੰ 367.59 ਕਰੋੜ ਦੀ ਦਿੱਤੀ ਵਿੱਤੀ ਸਹਾਇਤਾ: ਡਾ ਬਲਜੀਤ ਕੌਰ

Scroll to Top