July 7, 2024 4:27 am
Punjab Police

Punjab News: ਪੰਜਾਬ ਪੁਲਿਸ ਵੱਲੋਂ ਸੂਬੇ ਭਰ ‘ਚ CASO ਤਹਿਤ ਛਾਪੇਮਾਰੀ, ਗੈਰ-ਕਾਨੂੰਨੀ ਸਮੱਗਰੀ ਜ਼ਬਤ

ਚੰਡੀਗੜ੍ਹ, 21 ਜੂਨ 2024: ਪੰਜਾਬ ਪੁਲਿਸ (Punjab Police) ਨੇ ਵੱਡੇ ਨਸ਼ਾ ਤਸਕਰਾਂ ‘ਤੇ ਸ਼ਿਕੰਜਾ ਕੱਸਣ ਲਈ ਸੂਬੇ ਭਰ ਵਿੱਚ ਛਾਪੇਮਾਰੀਆਂ ਕੀਤੀਆਂ ਹਨ | ਪੰਜਾਬ ਦੇ 28 ਪੁਲਿਸ ਜ਼ਿਲ੍ਹਿਆਂ ‘ਚ ਇਕੋ ਸਮੇਂ ਕਾਸੋ ਤਹਿਤ ਸਰਚ ਆਪਰੇਸ਼ਨ ਚਲਾਇਆ ਗਿਆ |

ਪੰਜਾਬ ਪੁਲਿਸ (Punjab Police) ਦੇ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਦੇ ਮੁਤਾਬਕ ਪੱਧਰੀ ਸੂਬੇ ‘ਚ 257 ਐਨਡੀਪੀਐਸ ਮਾਮਲਿਆਂ ਵਿੱਚ 356 ਵੱਡੇ ਨਸ਼ਾ ਤਸਕਰ 2 ਕਿੱਲੋ ਜਾਂ ਇਸ ਤੋਂ ਵੱਧ ਨਸ਼ੀਲੇ ਪਦਾਰਥਾਂ ਸਮੇਤ ਬਰਾਮਦ ਕੀਤੇ ਹਨ, ਇਨ੍ਹਾਂ ‘ਚੋਂ 246 ਜਣੇ ਜ਼ਮਾਨਤ ‘ਤੇ ਬਾਹਰ ਆਏ ਹੋਏ ਹਨ |

ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਨੈਟਵਰਕ ਨੂੰ ਖਤਮ ਕਰਨ ਅਤੇ ਆਪਰੇਸ਼ਨ ਨੂੰ ਸਫ਼ਲ ਬਣਾਉਣ ਲਈ ਸਾਰੇ 246 ਨਸ਼ਾ ਤਸਕਰਾਂ ਦੀ ਸੂਚੀ ਸਾਰੇ ਪੁਲਿਸ ਅਧਿਕਾਰੀਆਂ ਨੂੰ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਪੁਲਿਸ ਦੀ ਛਾਪੇਮਾਰੀ ਦੌਰਾਨ ਮੋਬਾਈਲ ਫੋਨਾਂ ਅਤੇ ਗੈਰ-ਕਾਨੂੰਨੀ ਸਮੱਗਰੀ ਜ਼ਬਤ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ |