15 ਦਸੰਬਰ 2024: ਪੰਜਾਬ ਪੁਲਿਸ (punajb police) ਨੂੰ ਇੱਕ ਵਾਰ ਫਿਰ ਵੱਡੀ ਕਾਮਯਾਬੀ ਮਿਲੀ ਹੈ, ਜਿਸ ਦੀ ਜਾਣਕਾਰੀ ਪੰਜਾਬ ਦੇ ਡੀ.ਜੀ.ਪੀ. (punajb DGP gaurav yadav) ਗੌਰਵ ਯਾਦਵ ਨੇ ਆਪਣੇ ਐਕਸ ਅਕਾਊਂਟ ‘ਤੇ ਸ਼ੇਅਰ ਕੀਤਾ ਹੈ। ਡੀ.ਜੀ.ਪੀ ਨੇ ਦੱਸਿਆ ਕਿ ਗੁਪਤ ਸੂਚਨਾ ‘ਤੇ ਕਾਰਵਾਈ ਕਰਦੇ ਹੋਏ ਅੰਮ੍ਰਿਤਸਰ ਪੁਲਿਸ (amritsar police) ਨੇ ਇਕ ਸਫਲ ਆਪ੍ਰੇਸ਼ਨ ਕੀਤਾ, ਜਿਸ ‘ਚ ਯੂ. ਹੈਂਡਲਰ ਧਰਮਾ ਸੰਧੂ ਨਾਲ ਜੁੜੇ 8 ਸ਼ੱਕੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਇਸ ਕਾਰਵਾਈ ਦੌਰਾਨ 4.5 ਕਿਲੋ ਹੈਰੋਇਨ, 2 ਗਲਾਕ ਪਿਸਤੌਲ (9 ਐਮ.ਐਮ.), 2 ਪਿਸਤੌਲ (30 ਬੋਰ), 1 ਪਿਸਤੌਲ (32 ਬੋਰ), 1 ਜ਼ਿਗਾਨਾ ਪਿਸਤੌਲ (30 ਬੋਰ), 16 ਜਿੰਦਾ ਕਾਰਤੂਸ, 1.5 ਲੱਖ ਰੁਪਏ ਦੀ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ . ਉਨ੍ਹਾਂ ਦੱਸਿਆ ਕਿ ਐਨ.ਡੀ.ਪੀ.ਐਸ. ਅਤੇ ਥਾਣਾ ਘਰਿੰਡਾ, ਅੰਮ੍ਰਿਤਸਰ ਵਿਖੇ ਅਸਲਾ ਐਕਟ ਅਧੀਨ ਐਫ.ਆਈ.ਆਰ. ਦਰਜ ਕਰ ਲਿਆ ਗਿਆ ਹੈ ਅਤੇ ਫਾਰਵਰਡ ਅਤੇ ਬੈਕਵਰਡ ਲਿੰਕਾਂ ਦੀ ਜਾਂਚ ਕੀਤੀ ਜਾ ਰਹੀ ਹੈ।
read more: ਪੰਜਾਬ ਪੁਲਿਸ ਵੱਲੋਂ ਦੋ ਜਣੇ 4 ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫਤਾਰ