Punjab New DGP

Punjab News: ਪੰਜਾਬ ਪੁਲਿਸ ਦੀ ਸੂਬੇ ਭਰ ‘ਚ ਛਾਪੇਮਾਰੀ, 89 ਜਣੇ ਗ੍ਰਿਫ਼ਤਾਰ

ਚੰਡੀਗੜ੍ਹ, 08 ਦਸੰਬਰ 2025: ਪੰਜਾਬ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਾਰਵਾਈ ਜਾਰੀ ਰੱਖਦੇ ਹੋਏ ਲਗਾਤਾਰ 282ਵੇਂ ਦਿਨ ਪੰਜਾਬ ਦੀਆਂ 298 ਥਾਵਾਂ ‘ਤੇ ਛਾਪੇਮਾਰੀ ਕੀਤੀ | ਪੁਲਿਸ ਮੁਤਾਬਕ ਸੂਬੇ ਭਰ ‘ਚ 70 ਐਫ.ਆਈ.ਆਰ. ਦਰਜ ਕਰਕੇ 89 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਪੰਜਾਬ ਪੁਲਿਸ ਮੁਤਾਬਕ ਇਸ ਨਾਲ 282 ਦਿਨਾਂ ‘ਚ ਗ੍ਰਿਫ਼ਤਾਰ ਕੀਤੇ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 39,711 ਹੋ ਗਈ ਹੈ।

ਪੁਲਿਸ ਦੀ ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 6.7 ਕਿੱਲੋ ਹੈਰੋਇਨ, 350 ਗ੍ਰਾਮ ਅਫੀਮ, 2382 ਨਸ਼ੀਲੀਆਂ ਗੋਲੀਆਂ ਅਤੇ 5080 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਇਸ ਪੁਲਿਸ ਆਪਰੇਸ਼ਨ ਦੌਰਾਨ 63 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 900 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ‘ਚ 298 ਛਾਪੇ ਮਾਰੇ ਹਨ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 311 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ। ਇਸਦੇ ਨਾਲ ਹੀ ਪੰਜਾਬ ਪੁਲਿਸ ਨੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ ਅੱਜ 27 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Read More: ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ‘ਚ 79 ਜਣਿਆਂ ਨੂੰ ਕੀਤਾ ਗ੍ਰਿਫ਼ਤਾਰ, 1.2 ਕਿੱਲੋ ਹੈਰੋਇਨ ਬਰਾਮਦ

ਵਿਦੇਸ਼

Scroll to Top