Punjab News: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨਵੇਂ ਚੁਣੇ ਵਿਧਾਇਕਾਂ ਨੂੰ ਚੁਕਾਈ ਸਹੁੰ

2 ਦਸੰਬਰ 2024: ਪੰਜਾਬ ਦੇ ਵਿੱਚ 20 ਨਵੰਬਰ ਨੂੰ ਜ਼ਿਮਨੀ ਚੋਣਾਂ ਕਰਵਾਈਆਂ ਗਿਆ ਸਨ, ਜਿਸ ਦੇ ਵਿੱਚ ਆਮ ਆਦਮੀ ਪਾਰਟੀ ਦੇ ਤਿੰਨ ਵਿਧਾਇਕਾਂ ਨੇ ਜ਼ਿਮਨੀ ਚੋਣ ‘ਚ ਜਿੱਤ ਹਾਸਲ ਕੀਤੀ, ਜਿਸ ਨੂੰ ਲੈ ਕੇ ਅੱਜ ਆਪ ਦੇ ਤਿੰਨ ਵਿਧਾਇਕਾਂ ਨੂੰ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਵਲੋਂ ਚੰਡੀਗੜ੍ਹ ਵਿਖੇ ਸਹੁੰ ਚੁਕਵਾਈ ਗਈ, ਪਿੱਛਲੇ ਦਿਨੀ ਜਿਮਨੀ ਚੋਣਾਂ ਬਰਨਾਲਾ, ਡੇਰਾ ਬਾਬਾ ਨਾਨਕ, ਗਿੱਦੜਬਾਹਾ, ਚੱਬੇਵਾਲ ਵਿਖੇ ਹੋਈਆਂ ਸਨ| ਦੱਸ ਦੇਈਏ ਕਿ ਇਸ ਸਮਾਗਮ ਵਿਚ ਕਾਂਗਰਸ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਸਹੁੰ ਚੁੱਕਣ ਨਹੀਂ ਪਹੁੰਚੇ।

ਦੱਸ ਦੇਈਏ ਕਿ ਹਲਕਾ ਚੱਬੇਵਾਲ ਦੇ ਇਸ਼ਾਂਕ ਕੁਮਾਰ, ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ, ਗਿੱਦੜਬਾਹਾ ਤੋਂ ਡਿੰਪੀ ਢਿੱਲੋਂ ਸ਼ਾਮਲ ਹਨ। ਸਹੁੰ ਚੁੱਕਣ ਸਮਾਗਮ ਵਿੱਚ ਸੀਐੱਮ ਪੰਜਾਬ ਭਗਵੰਤ ਮਾਨ ਸਮੇਤ ਸਮੂਹ ਕੈਬਨਿਟ ਮੌਜੂਦ ਰਹੀ।

Scroll to Top