Sirhind canal

Punjab News: ਸਰਹਿੰਦ ਨਹਿਰ ’ਚ ਡਿੱਗੀ ਮਜ਼ਦੂਰਾਂ ਦੀ ਭਰੀ ਸਕਾਰਪਿਓ, ਸੇਵਾਮੁਕਤ ਫੌਜੀ ਬਣਿਆ ਮਸੀਹਾ

ਚੰਡੀਗੜ੍ਹ, 12 ਫਰਵਰੀ 2025: Sirhind canal Accident: ਬੀਤੀ ਦੇਰ ਰਾਤ ਮਾਛੀਵਾੜਾ ਨੇੜੇ ਸਰਹਿੰਦ ਨਹਿਰ ‘ਚ ਮਜ਼ਦੂਰਾਂ ਨਾਲ ਭਰੀ ਸਕਾਰਪਿਓ ਡਿੱਗਣ ਨਾਲ ਦਰਦਨੱਕ ਹਾਦਸਾ ਵਾਪਰਿਆ ਹੈ | ਇਸ ਹਾਦਸੇ ‘ਚ ਕੁਲਵਿੰਦਰ ਸਿੰਘ ਵਾਸੀ ਪਿੰਡ ਆਲੀਕੇ (ਜ਼ਿਲ੍ਹਾਂ ਬਠਿੰਡਾ) ਦੀ ਮੌਤ ਹੋ ਗਈ ਹੈ, ਜਦਕਿ ਡਰਾਇਵਰ ਗੁਰਲਾਲ ਸਿੰਘ, ਪੁਸ਼ਪਿੰਦਰ ਸਿੰਘ, ਬਲਕਾਰ ਸਿੰਘ, ਬਲਕਾਰ ਸਿੰਘ, ਜਸਵਿੰਦਰ ਸਿੰਘ ਜਖ਼ਮੀ ਹੋ ਗਏ।

ਮਿਲੀ ਜਾਣਕਾਰੀ ਮੁਤਾਬਕ ਪਿੰਡ ਆਲੀਕੇ ਦੇ ਸਾਰੇ ਵਾਸੀ ਖੇਤਾਂ ‘ਚ ਪਾਈਪਾਂ ਪਾਉਣ ਦਾ ਕੰਮ ਕਰਦੇ ਹਨ ਜੋ ਕਿ ਬਠਿੰਡਾ ਤੋਂ ਰੋਪੜ ਵੱਲ ਨੂੰ ਜਾ ਰਹੇ ਸਨ ਕਿ ਰਾਤ ਕਰੀਬ 10 ਵਜੇ ਸਰਹਿੰਦ ਨਹਿਰ ਦੇ ਪਵਾਤ ਪੁਲ ਨੇੜੇ ਇਨ੍ਹਾਂ ਦੀ ਸਕਾਰਪਿਓ ਕਾਰ ਦਾ ਸੰਤੁਲਨ ਬਿਗੜ ਗਿਆ ਅਤੇ ਨਹਿਰ ‘ਚ ਜਾ ਡਿੱਗੀ।

ਸਕਾਰਪਿਓ ਗੱਡੀ ਨਹਿਰ (Sirhind canal) ‘ਚ ਡਿੱਗਣ ਕਾਰਨ ਇਸ ‘ਚ ਸਵਾਰ ਸਾਰੇ ਵਿਅਕਤੀ ਸ਼ੀਸ਼ੇ ਤੋੜ ਕੇ ਮੁਸ਼ਕਿਲ ਨਾਲ ਬਾਹਰ ਨਿਕਲਣ ਦਾ ਯਤਨ ਕਰਦੇ ਰਹੇ ਅਤੇ ਇਨ੍ਹਾਂ ਨੇ ਬਚਾਉਣ ਲਈ ਰੌਲਾ ਪਾਇਆ। ਇਨ੍ਹਾਂ ਦੇ ਬਚਾਓ ਦਾ ਰੌਲਾ ਸੁਣ ਕੇ ਉੱਥੋਂ ਲੰਘ ਰਹੇ ਪਿੰਡ ਬਹਿਲੋਲਪੁਰ ਦਾ ਸਾਬਕਾ ਫੌਜੀ ਹਰਜਿੰਦਰ ਸਿੰਘ ਨੇ ਨਹਿਰ ‘ਚ ਡਿੱਗੇ ਇਨ੍ਹਾਂ ਮਜ਼ਦੂਰਾਂ ਨੂੰ ਬਚਾਉਣ ਦੀ ਕੋਸ਼ਿਸ਼ ਸ਼ੁਰੂ ਕੀਤੀ।

ਘਟਨਾ ਸਬੰਧੀ ਸੂਚਨਾ ਮਿਲਦੇ ਹੀ ਥਾਣਾ ਮੁਖੀ ਇੰਸਪੈਕਟਰ ਹਰਵਿੰਦਰ ਸਿੰਘ ਅਤੇ ਚੌਂਕੀ ਇੰਚਾਰਜ ਸੁਖਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪੁੱਜ ਗਏ, ਜਿਨ੍ਹਾਂ ਨੇ ਨਹਿਰ ‘ਚ ਡਿੱਗੇ ਇਨ੍ਹਾਂ ਮਜ਼ਦੂਰਾਂ ਨੂੰ ਬਾਹਰ ਕੱਢਿਆ। ਜਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ |

ਚੌਂਕੀ ਇੰਚਾਰਜ਼ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਕੁਲਵਿੰਦਰ ਸਿੰਘ ਦੀ ਲਾਸ਼ ਦਾ ਪੋਸਟ ਮਾਰਟਮ ਕਰਵਾਉਣ ਉਪਰੰਤ ਪਰਿਵਾਰ ਨੂੰ ਸੌਂਪ ਦਿੱਤਾ ਹੈ ਜਦਕਿ ਜਖ਼ਮੀਆਂ ‘ਚ ਇੱਕ ਵਿਅਕਤੀ ਪੁਸ਼ਪਿੰਦਰ ਸਿੰਘ ਜ਼ੇਰੇ ਇਲਾਜ ਹਨ ਅਤੇ ਬਾਕੀ ਵਿਅਕਤੀਆਂ ਦੇ ਮਾਮੂਲੀ ਸੱਟਾਂ ਲੱਗੀਆਂ।

ਨਹਿਰ ਵਿਚ ਪਲਟੀ ਸਕਾਰਪਿਓ ਕਾਰ ’ਚੋਂ ਡੁੱਬਦੇ ਵਿਅਕਤੀਆਂ ਨੂੰ ਬਚਾਉਣ ਲਈ ਕਾਰਗਿਲ ਦਾ ਸੇਵਾਮੁਕਤ ਫੌਜੀ ਹਰਜਿੰਦਰ ਸਿੰਘ ਵਾਸੀ ਬਹਿਲੋਲਪੁਰ ਇਨ੍ਹਾਂ ਲਈ ਮਸੀਹਾ ਬਣ ਕੇ ਆਇਆ। ਹਰਜਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੇ 2 ਲੜਕਿਆਂ ‘ਤੇ ਪਰਿਵਾਰ ਸਮੇਤ ਵਿਆਹ ਸਮਾਗਮ ਤੋਂ ਪਰਤ ਰਿਹਾ ਸੀ ਜਿਸ ਦੀ ਗੱਡੀ ਅੱਗੇ ਇਹ ਹਾਦਸਾਗ੍ਰਸਤ ਹੋਣ ਵਾਲੀ ਸਕਾਰਪਿਓ ਗੱਡੀ ਜਾ ਰਹੀ ਸੀ।

ਫੋਜੀ ਨੇ ਦੇਖਿਆ ਕਿ ਅਚਾਨਕ ਸਕਾਰਪਿਓ ਗੱਡੀ ਸੜਕ ਤੋਂ ਲਾਪਤਾ ਹੋ ਗਈ ਅਤੇ ਉਸ ਨੂੰ ਸ਼ੰਕਾ ਹੋਈ ਕਿ ਗੱਡੀ ਨਹਿਰ ‘ਚ ਜਾ ਗਿਰੀ। ਜਦੋਂ ਉਸਨੇ ਆਪਣੀ ਗੱਡੀ ਰੋਕ ਕੇ ਦੇਖਿਆ ਤਾਂ ਸੜਕ ਤੋਂ ਹੇਠਾਂ ਨਹਿਰ ਵੱਲ ਇਹ ਗੱਡੀ ਨਹਿਰ ‘ਚ ਡਿੱਗੀ ਹੋਈ ਸੀ | ਜਿਸ ‘ਚ ਸਵਾਰ ਵਿਅਕਤੀ ਬਚਾਓ ਦਾ ਰੌਲਾ ਪਾ ਰਹੇ ਸਨ।

ਸੇਵਾਮੁਕਤ ਫੌਜੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੇ 2 ਲੜਕਿਆਂ ਸਮੇਤ ਨਹਿਰ ਵਿਚ ਉਤਰਿਆ, ਜਿੱਥੇ ਜਾ ਕੇ ਉਸਨੇ ਗੱਡੀ ਦਾ ਸ਼ੀਸ਼ਾ ਭੰਨਿਆ ਅਤੇ ਵਿਅਕਤੀਆਂ ਨੂੰ ਬਾਹਰ ਕੱਢਣਾ ਸ਼ੁਰੂ ਕੀਤਾ। ਸੇਵਾਮੁਕਤ ਫੌਜੀ ਅਨੁਸਾਰ ਉਸਨੇ ਬੜੀ ਮੁਸ਼ੱਕਤ ਨਾਲ 5 ਵਿਅਕਤੀਆਂ ਨੂੰ ਕਿਨਾਰੇ ’ਤੇ ਪਹੁੰਚਾ ਦਿੱਤਾ, ਪਰ ਇੱਕ ਵਿਅਕਤੀ ਕੁਲਵਿੰਦਰ ਸਿੰਘ ਦੀ ਡੁੱਬਣ ਕਾਰਨ ਮੌਤ ਹੋ ਚੁੱਕੀ ਸੀ।

ਸੇਵਾਮੁਕਤ ਫੌਜੀ ਹਰਜਿੰਦਰ ਸਿੰਘ ਦੀ ਬਹਾਦਰੀ ਨੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦਿਆਂ ਨਹਿਰ ‘ਚ ਡੁੱਬਦੇ 5 ਵਿਅਕਤੀਆਂ ਨੂੰ ਬਚਾਇਆ। ਮਾਛੀਵਾੜਾ ਪੁਲਸ ਵੀ ਘਟਨਾ ਦੀ ਸੂਚਨਾ ਮਿਲਣ ’ਤੇ ਤੁਰੰਤ ਪਹੁੰਚ ਗਈ ਸੀ |

Read more: Punjab Accident News: ਪਿਕਅੱਪ ਤੇ ਕੈਂਟਰ ਦੀ ਭਿਆਨਕ ਟੱਕਰ, 5 ਜਣਿਆਂ ਦੀ ਮੌ.ਤ

Scroll to Top