26 ਨਵੰਬਰ 2024: ਆਮ ਆਦਮੀ ਪਾਰਟੀ (Aam Aadmi Party) ਦੇ ਨਵ ਨਿਯੁਕਤ ਸੂਬਾ ਪ੍ਰਧਾਨ ਅਮਨ ਅਰੋੜਾ (aman arora) ਅਤੇ ਉਪ ਪ੍ਰਧਾਨ ਸ਼ੈਰੀ ਕਲਸੀ (Shari Kalsi) ਵੱਲੋਂ ਸ਼ੁਰੂ ਕੀਤੀ ਸ਼ੁਕਰਾਨਾ ਯਾਤਰਾ(Shukrana Yatra) ਦਾ ਸਰਹਿੰਦ ਦੇ ਮਾਧੋਪੁਰ ਚੌਂਕ ਵਿਖੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਹਲਕਾ ਫਤਿਹਗੜ੍ਹ ਸਾਹਿਬ (Fatehgarh Sahib) ਦੇ ਵਲੰਟੀਅਰ ਅਤੇ ਵਰਕਰਾਂ ਨੇ ਵੱਡੀ ਗਿਣਤੀ ਦੇ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਆਪ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਲਈ ਜਿੱਥੇ ਪੰਜਾਬ ਸਰਕਾਰ ਪਿਛਲੇ 250 ਸਾਲਾਂ ਤੋਂ ਕੰਮ ਕਰ ਰਹੀ ਹੈ ਉੱਥੇ ਹੀ ਆਪਾਂ ਆਮ ਆਦਮੀ ਪਾਰਟੀ ਵੱਲੋਂ ਸੂਬੇ ਦੇ ਵਿਕਾਸ ਲਈ ਇੱਕਜੁੱਟ ਹੋ ਕੇ ਕੰਮ ਕਰਨਾ ਹੈ। ਉਹਨਾਂ ਕਿਹਾ ਕਿ ਸਾਨੂੰ ਇੱਕਜੁੱਟ ਹੋ ਕੇ ਕੰਮ ਕਰਨ ਦੀ ਬਹੁਤ ਲੋੜ ਹੈ ਤਾਂ ਹੀ ਅਸੀਂ ਆਉਣ ਵਾਲੀਆਂ 2027 ਦੀਆਂ ਚੋਣਾਂ ਦੇ ਵਿੱਚ ਪਹਿਲਾਂ ਨਾਲੋਂ ਵੱਡੇ ਮਾਰਜਨ ਦੇ ਨਾਲ ਜਿੱਤ ਪ੍ਰਾਪਤ ਕਰ ਸਕਦੇ ਹਾਂ।
ਉੱਥੇ ਹੀ ਉਹਨਾਂ ਨੇ ਸਰਹਿੰਦ – ਪਟਿਆਲਾ ਰੋਡ ਤੇ ਪੈਂਦੇ ਪਿੰਡ ਆਦਮਪੁਰ ਨੇੜੇ ਅਣਪਛਾਤੇ ਵਿਅਕਤੀਆਂ ਵੱਲੋਂ ਗਊਆਂ ਨੂੰ ਕੱਟ ਕੇ ਸਿੱਟ ਜਾਣ ਦੇ ਮਾਮਲੇ ਵਿੱਚ ਕਿਹਾ ਕਿ ਉਹਨਾਂ ਨੇ ਡੀਜੀਪੀ ਪੰਜਾਬ ਨੂੰ ਇਸ ਬਾਬਤ ਗੱਲਬਾਤ ਕਰ ਲਿਤੀ ਹੈ ਤੇ ਜਲਦ ਹੀ ਦੋਸ਼ੀਆਂ ਗ੍ਰਿਫਤਾਰ ਕੀਤਾ ਜਾਵੇਗਾ|