29 ਦਸੰਬਰ 2024: ਕਿਸਾਨਾਂ(farmers) ਵੱਲੋਂ 30 ਦਸੰਬਰ ਨੂੰ ਪੰਜਾਬ (punjab bandh) ਬੰਦ ਦਾ ਐਲਾਨ ਕੀਤਾ ਗਿਆ ਹੈ। ਇਸੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਪੰਜਾਬ ਰੋਡਵੇਜ਼ (punjab roadways transport) ਟਰਾਂਸਪੋਰਟ ਯੂਨੀਅਨ ਨੇ ਵੀ ਪੰਜਾਬ ਬੰਦ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਯੂਨੀਅਨ (union)ਦੇ ਸੀਨੀਅਰ ਉਪ ਪ੍ਰਧਾਨ ਬਲਜਿੰਦਰ ਸਿੰਘ ਅਤੇ ਕਨਵੀਨਰ ਬਚਿੱਤਰ ਸਿੰਘ ਨਹੀਂ ਦੱਸਿਆ ਕਿ ਉਹਨਾਂ ਦੀ ਯੂਨੀਅਨ (union) ਨੇ ਇੱਕ ਬੈਠਕ ਕਰਕੇ ਫੈਸਲਾ ਲਿਆ ਗਿਆ ਹੈ ਕਿ ਉਹਨਾਂ ਦੀ ਜਥੇਬੰਦੀ ਕਿਸਾਨਾਂ ਦੇ ਪੰਜਾਬ ਬੰਦ ਵਿੱਚ ਕਿਸਾਨਾਂ ਦਾ ਸਾਥ ਦੇਵੇਗੀ ਉਹਨਾਂ ਕਿਹਾ ਕਿ ਯੂਨੀਅਨ ਦੀਆਂ ਸਾਰੀਆਂ ਬੱਸਾਂ (buses) ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰੇ 2 ਵਜੇ ਤੱਕ ਪੂਰਨ ਤੌਰ ਤੇ ਬੰਦ ਰਹਿਣਗੇ |
ਉਨ੍ਹਾਂ ਦਾ ਕਹਿਣਾ ਹੈ ਕਿ ਹੱਕਾਂ ਲਈ ਸੰਘਰਸ਼ ਕਰ ਰਹੇ ਸੰਗਠਨਾਂ ਨੇ 30 ਦਸੰਬਰ ਨੂੰ ਪੰਜਾਬ ਬੰਦ ਕਰਨ ਦਾ ਜੋ ਫੈਸਲਾ ਲਿਆ ਹੈ, ਅਸੀਂ ਉਸ ਦਾ ਪੂਰਾ ਸਮਰਥਨ ਕਰਾਂਗੇ ਕਿਉਂਕਿ ਦਿਨ-ਬ-ਦਿਨ ਕਰਜ਼ ਦੇ ਬੋਝ ਹੇਠ ਦੱਬ ਰਹੇ ਕਿਸਾਨ ਨੂੰ ਬਚਾਉਣਾ ਜ਼ਰੂਰੀ ਹੈ। ਆਗੂਆਂ ਨੇ ਕਿਹਾ ਕਿ 30 ਦਸੰਬਰ ਨੂੰ ਬੱਸਾਂ ਨਹੀਂ ਚੱਲਣਗੀਆਂ ਅਤੇ ਨਾਲ ਹੀ ਉਨ੍ਹਾਂ ਅਪੀਲ ਕੀਤੀ ਕਿ ਇਸ ਦਿਨ ਆਮ ਲੋਕਾਂ ਨੂੰ ਵੀ ਆਪਣੇ ਕਾਰੋਬਾਰ ਬੰਦ ਰੱਖ ਕੇ ਕਿਸਾਨ ਸੰਗਠਨਾਂ ਦਾ ਸਮਰਥਨ ਕਰਨਾ ਚਾਹੀਦਾ ਹੈ।
ਦੱਸ ਦੇਈਏ ਕਿ ਪੰਜਾਬ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਲਗਾਤਾਰ ਕਿਸਾਨਾਂ ਵੱਲੋਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਹਾਲਾਂਕਿ ਕਿਸਾਨ ਨੇਤਾ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਬੰਦ ਦੌਰਾਨ ਮੈਡੀਕਲ ਸੇਵਾਵਾਂ ਤੇ ਹੋਰ ਐਮਰਜੈਂਸੀ ਸਹੂਲਤਾਂ ਪਹਿਲਾਂ ਵਾਂਗ ਜਾਰੀ ਰਹਿਣਗੀਆਂ।
ਏਅਰਪੋਰਟ ‘ਤੇ ਮੁਸਾਫਰਾਂ ਤੇ ਵਿਆਹ ਸਮਾਰੋਹਾਂ ਦੇ ਵਾਹਨਾਂ ਨੂੰ ਨਹੀਂ ਰੋਕਿਆ ਜਾਵੇਗਾ। ਇਸ ਦੇ ਨਾਲ ਹੀ ਪ੍ਰੀਖਿਆਰਥੀਆਂ ਨੂੰ ਵੀ ਉਨ੍ਹਾਂ ਨੇ ਪ੍ਰੀਖਿਆ ਕੇਂਦਰ ਤੱਕ ਜਾਣ ਵਿਚ ਪੂਰੀ ਮਦਦ ਕੀਤੀ ਜਾਵੇਗੀ। ਪੰਧੇਰ ਨੇ ਕਿਹਾ ਕਿ ਬੰਦ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਰਹੇਗਾ।
read more: Punjab Bandh: ਭਲਕੇ ਪੂਰਾ ਪੰਜਾਬ ਬੰਦ, 4 ਜਨਵਰੀ ਨੂੰ ਹੋਵੇਗੀ ਕਿਸਾਨ ਮਹਾਪੰਚਾਇਤ