Sukhbir Singh Badal

Punjab News: ਸੁਖਬੀਰ ਬਾਦਲ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ, ਜਾਣੋ ਕੀ ਸੀ ਮਾਮਲਾ

10 ਦਸੰਬਰ 2204: ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲੀ ਸਜ਼ਾ ਭੁਗਤ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ (Shiromani Akali Dal leader Sukhbir Singh Badal0 ਨੂੰ ਪੰਜਾਬ ਅਤੇ ਹਰਿਆਣਾ (punajb and haryana highcourt) ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਦਰਅਸਲ, ਅਦਾਲਤ ਨੇ ਫ਼ਿਰੋਜ਼ਪੁਰ (ferozpur) ਤੋਂ 2019 ਵਿੱਚ ਲੋਕ ਸਭਾ ਚੋਣ (Lok Sabha elections) ਲੜਨ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ (petition cancel) ਰੱਦ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਪਟੀਸ਼ਨ (petition) ਆਜ਼ਾਦ ਉਮੀਦਵਾਰ ਕਸ਼ਮੀਰ ਸਿੰਘ (independent candidate Kashmir Singh) ਵੱਲੋਂ ਅਦਾਲਤ ‘ਚ ਦਾਇਰ ਕੀਤੀ ਗਈ ਸੀ। ਇਸ ਦੌਰਾਨ ਦੋਵਾਂ ਧੜਿਆਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ 20 ਸਤੰਬਰ ਨੂੰ ਫੈਸਲਾ ਰਾਖਵਾਂ ਰੱਖ ਲਿਆ ਸੀ, ਜਿਸ ਦਾ ਫੈਸਲਾ ਹੁਣ ਆ ਗਿਆ ਹੈ। ਹੁਣ ਅਦਾਲਤ ਨੇ ਇਸ ਪਟੀਸ਼ਨ ਨੂੰ ਖਾਰਜ ਕਰਨ ਦਾ ਹੁਕਮ ਦਿੱਤਾ ਹੈ।

READ MORE: Sukhbir Badal: ਸੁਖਬੀਰ ਸਿੰਘ ਬਾਦਲ ‘ਤੇ ਹ.ਮ.ਲੇ ਸੰਬੰਧੀ ਪੁਲਿਸ ਵੱਲੋਂ ਵੱਡਾ ਖੁਲਾਸਾ
ਗੱਲ ਕੀ ਹੈ
ਦੱਸ ਦੇਈਏ ਕਿ 2019 ਵਿੱਚ ਕਾਂਗਰਸ (congress goverment) ਸਰਕਾਰ ਦੌਰਾਨ ਸੁਖਬੀਰ ਬਾਦਲ (sukhbir singh badal) ਨੇ ਫਿਰੋਜ਼ਪੁਰ ਤੋਂ ਚੋਣ ਲੜੀ ਸੀ। ਸੁਖਬੀਰ ਬਾਦਲ ਇਸ ਸੀਟ ਤੋਂ ਸ਼ੇਰ ਸਿੰਘ ਘੁਬਾਇਆ ਨੂੰ ਹਰਾ ਕੇ ਲੋਕ ਸਭਾਪਹੁੰਚੇ ਸਨ। ਇਸ ਤੋਂ ਬਾਅਦ ਆਜ਼ਾਦ ਉਮੀਦਵਾਰ ਕਸ਼ਮੀਰ ਸਿੰਘ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਕਿਹਾ ਸੀ ਕਿ ਉਸ ਨੇ ਆਪਣੇ ਚੋਣ ਖਰਚੇ ਦਾ ਵੇਰਵਾ ਨਹੀਂ ਦਿੱਤਾ ਹੈ। ਲੰਬੀ ਸੁਣਵਾਈ ਤੋਂ ਬਾਅਦ ਅੱਜ ਅਦਾਲਤ ਨੇ ਪਟੀਸ਼ਨ ਖਾਰਜ ਕਰ ਦਿੱਤੀ ਹੈ।

Scroll to Top