ਚੰਡੀਗੜ੍ਹ, 24 ਜੁਲਾਈ 2024: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਸਕਦੇ ਹਨ | ਅਕਾਲੀ ਦਲ ਦੇ ਵੱਖਰੇ ਧੜੇ ਨੇ ਕੁਝ ਦਿਨ ਪਹਿਲਾਂ ਸ੍ਰੀ ਅਕਾਲ ਤਖ਼ਤ ਵਿਖੇ ਮੁਆਫੀਨਾਮਾ ਵੀ ਦਿੱਤਾ ਸੀ। ਜਿਸ ‘ਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਮੁਆਫ਼ੀ ਅਤੇ ਬੇਅਦਬੀ ਮਾਮਲਿਆਂ ‘ਚ ਕਾਰਵਾਈ ਨਾ ਕਰਨ ਪਾਉਣ ‘ਤੇ ਜ਼ਿੰਮੇਵਾਰ ਠਹਿਰਾਇਆ ਸੀ ।
ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਸੱਕਤਰੇਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਹੋਈ ਇੱਕਤਰਤਾ ‘ਚ ਫੈਸਲਾ ਸੁਣਾਇਆ ਸੀ ਕਿ ਸੁਖਬੀਰ ਬਾਦਲ (Sukhbir Singh Badal) ਨੂੰ ਨਿੱਜੀ ਤੌਰ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਸਪੱਸ਼ਟੀਕਰਨ ਦੇਣ | ਇਹ ਜਵਾਬ ਉਨ੍ਹਾਂ ਨੂੰ 15 ਦਿਨਾਂ ਅੰਦਰ ਦੇਣ ਲਈ ਕਿਹਾ ਗਿਆ ਸੀ |