ਚੰਡੀਗੜ, 24 ਜੁਲਾਈ 2024: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਲਈ ਪਹੁੰਚ ਗਏ ਹਨ | ਇਸ ਦੌਰਾਨ ਉਹ ਆਪਣਾ ਸਪੱਸ਼ਟੀਕਰਨ ਦੇਣਗੇ | ਜਿਕਰਯੋਗ ਹੈ ਕਿ ਅਕਾਲੀ ਦਲ ਦੇ ਵੱਖਰੇ ਧੜੇ ਵੱਲੋਂ ਕੁਝ ਦਿਨ ਪਹਿਲਾਂ ਸ੍ਰੀ ਅਕਾਲ ਤਖ਼ਤ ਵਿਖੇ ਮੁਆਫੀਨਾਮਾ ਦਿੱਤੇ ਜਾਣ ਤੋਂ ਬਾਅਦ ਸੁਖਬੀਰ ਬਾਦਲ (Sukhbir Singh Badal) ਨੂੰ ਨਿੱਜੀ ਤੌਰ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਸਪੱਸ਼ਟੀਕਰਨ ਦੇਣ ਲਈ ਤਲਬ ਕੀਤਾ ਸੀ | ਵੱਖਰੇ ਧੜੇ ਨੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਮੁਆਫ਼ੀ ਬਾਰੇ ਅਤੇ ਬੇਅਦਬੀ ਮਾਮਲਿਆਂ ‘ਚ ਕਾਰਵਾਈ ਨਾ ਕਰਨ ਪਾਉਣ ‘ਤੇ ਜ਼ਿੰਮੇਵਾਰ ਠਹਿਰਾਇਆ ਸੀ ।
ਜਨਵਰੀ 19, 2025 5:56 ਪੂਃ ਦੁਃ