Paramraj Singh Umranangal

Punjab News: ਪਰਮਰਾਜ ਸਿੰਘ ਉਮਰਾਨੰਗਲ ਨਾਲ ਜੁੜੇ ਮਾਮਲੇ ‘ਚ ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

ਚੰਡੀਗੜ੍ਹ, 16 ਜੁਲਾਈ 2024: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ (Paramraj Singh Umranangal) ਨਾਲ ਜੁੜੇ ਮਾਮਲੇ ‘ਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ | ਹਾਈ ਕੋਰਟ ਨੇ ਪੁੱਛਿਆ ਹੈ ਕਿ ਪਰਮਰਾਜ ਸਿੰਘ ਉਮਰਾਨੰਗਲ ਨੂੰ ਬਹਾਲ ਕਰਨ ਤੋਂ ਬਾਅਦ ਉਨ੍ਹਾਂ ਦੀ ਬਕਾਇਆ ਤਨਖਾਹ ਅਤੇ ਹੋਰ ਲਾਭ ਅਜੇ ਤੱਕ ਜਾਰੀ ਕਿਉਂ ਨਹੀਂ ਕੀਤੇ ਗਏ। ਇਸਦੇ ਨਾਲ 8 ਅਗਸਤ ਤੱਕ ਸਾਰੇ ਬਕਾਏ ਜਾਰੀ ਕਰਨ ਲਈ ਕਿਹਾ ਗਿਆ ਹੈ | ਇਸ ਮਾਮਲੇ ਦੀ ਸੁਣਵਾਈ ਹੁਣ ਭਲਕੇ ਹੋਵੇਗੀ |

ਜਿਕਰਯੋਗ ਹੈ ਕਿ ਹਰਿਆਣਾ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਪਰਮਰਾਜ ਸਿੰਘ ਉਮਰਾਨੰਗਲ (Paramraj Singh Umranangal) ਨੂੰ ਕੁਝ ਦਿਨ ਪਹਿਲਾਂ ਤੁਰੰਤ ਪ੍ਰਭਾਵ ਨਾਲ ਪੰਜਾਬ ਪੁਲਿਸ ‘ਚ ਮੁੜ ਬਹਾਲ ਕਰ ਦਿੱਤਾ ਗਿਆ ਸੀ | ਹਾਈ ਕੋਰਟ ਨੇ ਪੰਜਾਬ ਪੁਲਿਸ ਨੂੰ ਉਨ੍ਹਾਂ ਨੂੰ 15 ਦਿਨਾਂ ‘ਚ ਬਹਾਲ ਕਰਨ ਦੇ ਆਦੇਸ਼ ਦਿੱਤੇ ਸਨ |

Scroll to Top