ਚੰਡੀਗੜ੍ਹ, 27 ਜੂਨ 2024: ਸ੍ਰੀ ਦਰਬਾਰ ਸਾਹਿਬ (Sri Darbar Sahib) ਦੀ ਪਰਿਕਰਮਾ ‘ਚ ਇੱਕ ਬੀਬੀ ਵੱਲੋਂ ਯੋਗਾ ਕਰਨ ਦੇ ਮਾਮਲੇ ‘ਚ ਨਵਾਂ ਮੋੜ ਆਇਆ ਹੈ | ਅੰਮ੍ਰਿਤਸਰ ਪੁਲਿਸ ਨੇ ਸ੍ਰੀ ਹਰਿਮੰਦਰ ਸਾਹਿਬ ‘ਚ ਯੋਗਾ ਕਰਨ ਵਾਲੀ ਅਰਚਨਾ ਮਕਵਾਨਾ ਨੂੰ ਨੋਟਿਸ ਭੇਜਿਆ ਹੈ। ਇਸ ਨੋਟਿਸ ਮੁਤਾਬਕ ਉਕਤ ਬੀਬੀ ਨੂੰ 30 ਜੂਨ ਨੂੰ ਅੰਮ੍ਰਿਤਸਰ ਦੇ ਥਾਣਾ ਈ-ਡਵੀਜ਼ਨ ਵਿੱਚ ਆ ਕੇ ਆਪਣਾ ਜਵਾਬ ਦਾਖਲ ਕਰਨਾ ਪਵੇਗਾ |
ਦੂਜੇ ਪਾਸੇ ਮਕਵਾਨਾ ਨੇ ਇਸ ਮਾਮਲੇ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਇੱਕ ਹੋਰ ਵੀਡੀਓ ਪੋਸਟ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਐਫ.ਆਈ.ਆਰ ਵਾਪਸ ਲੈਣ ਦੀ ਸਲਾਹ ਦਿੱਤੀ ਹੈ। ਉਕਤ ਬੀਬੀ ਦਾ ਕਹਿਣਾ ਹੈ ਕਿ ਨਹੀਂ ਤਾਂ ਉਸਦੀ ਕਾਨੂੰਨੀ ਟੀਮ ਜਵਾਬ ਦੇਵੇਗੀ।
ਜਿਕਰਯੋਗ ਹੈ ਕਿ 21 ਜੂਨ ਨੂੰ ਉਕਤ ਬੀਬੀ ਨੇ ਸ੍ਰੀ ਹਰਿਮੰਦਰ ਸਾਹਿਬ (Sri Darbar Sahib) ਦੀ ਪਰਿਕਰਮਾ ‘ਚ ਯੋਗਾ ਕੀਤਾ, ਜਿਸਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈਆਂ ਅਤੇ ਸ਼੍ਰੋਮਣੀ ਕਮੇਟੀ ਦੀ ਸ਼ਿਕਾਇਤ ’ਤੇ ਪੁਲਿਸ ਨੇ ਮਕਵਾਣਾ ਖ਼ਿਲਾਫ਼ 295-ਏ ਤਹਿਤ ਕੇਸ ਦਰਜ ਕਰ ਲਿਆ ਗਿਆ। ਹਾਲਾਂਕਿ ਉਕਤ ਬੀਬੀ ਨੇ ਇਸ ਲਈ ਮੁਆਫ਼ੀ ਵੀ ਮੰਗੀ ਸੀ | ਇਸ ਦੇ ਨਾਲ ਹੀ ਮਕਵਾਣਾ ਮੁਆਫ਼ੀ ਮੰਗਣ ਤੋਂ ਬਾਅਦ ਹੁਣ ਸ਼੍ਰੋਮਣੀ ਕਮੇਟੀ ਨਾਲ ਕਾਨੂੰਨੀ ਲੜਾਈ ਲੜਨ ਦੀ ਗੱਲ ਆਖੀ ਹੈ |