ਚੰਡੀਗੜ੍ਹ, 26 ਅਕਤੂਬਰ 2024: ਪੰਜਾਬ (Punjab) ‘ਚ ਡੇਂਗੂ ਦੇ ਮਰੀਜ਼ਾਂ ਦੀ ਵੱਧ ਰਹੀ ਗਿਣਤੀ ਸੂਬੇ ਦੇ ਲੋਕਾਂ ਅਤੇ ਸਹਿਤ ਵਿਭਾਗ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ | ਪੰਜਾਬ ਸਰਕਾਰ ਡੇਂਗੂ ਦੀ ਰੋਕਥਾਮ ਲਈ ‘ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ’ ਮੁਹਿੰਮ ਤਹਿਤ ਜਾਗਰੂਕਤਾ ਫੈਲਾ ਰਹੀ ਹੈ | ਸਿਹਤ ਵਿਭਾਗ ਦੀਆਂ ਟੀਮਾਂ ਸੂਬੇ ‘ਚ ਸਰਗਰਮ ਹਨ |
ਦੂਜੇ ਪਾਸੇ ਪੰਜਾਬ ਦੇ ਹਰ ਜ਼ਿਲ੍ਹੇ ‘ਚ ਡੇਂਗੂ ਦੇ ਮਰੀਜ਼ ਸਾਹਮਣੇ ਆ ਰਹੇ ਹਨ। ਇਸਦੇ ਤਹਿਤ ਰੂਪਨਗਰ ‘ਚ ਵੀ ਡੇਂਗੂ ਦੇ 61 ਮਰੀਜ਼ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਸਿਹਤ ਵਿਭਾਗ ਨੇ ਸਖ਼ਤ ਕਦਮ ਚੁੱਕਣ ਦੇ ਹੁਕਮ ਦਿੱਤੇ ਹਨ | ਵਿਭਾਗ ਨੇ ਡੇਂਗੂ ਦੇ ਗੰਭੀਰ ਮਰੀਜ਼ਾਂ ਲਈ ਸਾਰੇ ਸਰਕਾਰੀ ਹਸਪਤਾਲਾਂ ‘ਚ ਮਾਹਰ ਡਾਕਟਰਾਂ ਦੀਆਂ 24 ਘੰਟੇ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋੜ ਪੈਣ ‘ਤੇ ਹੀ ਮਰੀਜ਼ਾਂ ਨੂੰ ਰੈਫ਼ਰ ਕਰਨ ਦੀ ਹਦਾਇਤ ਕੀਤੀ ਹੈ |
ਡੇਂਗੂ ਦੀ ਰੋਕਥਾਮ ਲਈ ਹੋਈ ਜ਼ਿਲ੍ਹਾ ਪੱਧਰੀ ਬੈਠਕ ਦੌਰਾਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਐਮ.ਡੀ. ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਡੇਂਗੂ ਅਤੇ ਹੋਰ ਗੰਭੀਰ ਬਿਮਾਰੀਆਂ ਕਾਰਨ ਹੋਣ ਵਾਲੇ ਜਾਨੀ-ਮਾਲੀ ਨੁਕਸਾਨ ਨੂੰ ਘੱਟ ਕਰਨ ਲਈ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਮੁਹਿੰਮ ਚਲਾਈ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਸਮੂਹ ਸੀਨੀਅਰ ਅਧਿਕਾਰੀ ਜ਼ਿਲ੍ਹਾ ਪੱਧਰ ‘ਤੇ ਨਿੱਜੀ ਤੌਰ ‘ਤੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਹਸਪਤਾਲ ਰੂਪਨਗਰ ‘ਚ ਸਿੰਗਲ ਡੋਨਰ ਪਲਾਜ਼ਮਾ (ਐਸ.ਡੀ.ਪੀ.) ਮਸ਼ੀਨ ਉਪਲਬੱਧ ਕਰਵਾਈ ਗਈ ਹੈ। ਛੇਤੀ ਹੀ ਇਸ ਨੂੰ ਚਲਾਉਣ ਦਾ ਲਾਇਸੈਂਸ ਵੀ ਜਾਰੀ ਕੀਤਾ ਜਾਵੇਗਾ। ਇਸ ਤੋਂ ਬਾਅਦ ਰੂਪਨਗਰ ਦੇ ਲੋੜਵੰਦ ਮਰੀਜ਼ ਸਰਕਾਰੀ ਹਸਪਤਾਲ ਤੋਂ ਪਲੇਟਲੈਟਸ ਦੀ ਸੇਵਾਵਾਂ ਪ੍ਰਾਪਤ ਕਰ ਸਕਣਗੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਸਿਵਲ ਸਰਜਨ ਨੂੰ ਹਦਾਇਤ ਕੀਤੀ ਕਿ ਉਹ ਸਿੰਗਲ ਡੋਨਰ ਪਲਾਜ਼ਮਾ ਕਿੱਟ ਦੀ ਲੋੜ ਸਬੰਧੀ ਪ੍ਰਸਤਾਵ ਜ਼ਿਲ੍ਹਾ ਪ੍ਰਸ਼ਾਸਨ ਨੂੰ ਭੇਜਣ ਤਾਂ ਜੋ ਲੋੜਵੰਦ ਮਰੀਜ਼ਾਂ ਨੂੰ ਇਹ ਕਿੱਟ ਬਿਲਕੁਲ ਮੁਫ਼ਤ ਉਪਲਬੱਧ ਕਰਵਾਈ ਜਾ ਸਕੇ।
ਉਨ੍ਹਾਂ ਕਿਹਾ ਕਿ ਹੁਣ ਤੱਕ ਰੂਪਨਗਰ ‘ਚ ਡੇਂਗੂ ਦੇ 61 ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ ‘ਚੋਂ ਸਿਰਫ਼ 7 ਮਰੀਜ਼ ਦੀ ਹਾਲਤ ਸਥਿਰ ਹੈ, ਜੋ ਕਿ ਸਥਾਨਕ ਸਰਕਾਰਾਂ ਅਤੇ ਸਿਹਤ ਵਿਭਾਗ ਸਮੇਤ ਹੋਰ ਸਹਾਇਕ ਵਿਭਾਗਾਂ ਦੀ ਕਾਰਗੁਜ਼ਾਰੀ ਨੂੰ ਦਰਸਾਉਂਦਾ ਹੈ। ਇਸ ਬੈਠਕ ਉਨ੍ਹਾਂ ਨੇ ਹਦਾਇਤਾਂ ਦਿੱਤੀ ਕਿ ਡੇਂਗੂ, ਮਲੇਰੀਆ ਅਤੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਨੂੰ ਰੋਕਿਆ ਜਾ ਸਕਦਾ ਹੈ, ਜੇਕਰ ਸਾਰੇ ਵਿਭਾਗ ਸਾਰੇ ਲੋਕਾਂ ਦੇ ਸਹਿਯੋਗ ਨਾਲ ਕੰਮ ਕਰਨ ਅਤੇ ਕਿਸੇ ਵੀ ਤਰ੍ਹਾਂ ਦੇ ਵਾਤਾਵਰਨ ਨੂੰ ਮੱਛਰਾਂ ਦੀ ਪੈਦਾਵਾਰ ਨਾ ਹੋਣ ਦਿੱਤੀ ਜਾਵੇ।
ਪੰਜਾਬ (Punjab) ਹੈਲਥ ਸਿਸਟਮ ਕਾਰਪੋਰੇਸ਼ਨ ਦੇ ਡਾਇਰੈਕਟਰ ਅਨਿਲ ਗੋਇਲ ਨੇ ਹਦਾਇਤ ਕੀਤੀ ਕਿ ਮੱਛਰਾਂ ਨੂੰ ਮਾਰਨ ਲਈ ਵਰਤੀਆਂ ਜਾਣ ਵਾਲੀਆਂ ਦਵਾਈਆਂ ਦੀ ਜਾਣਕਾਰੀ ਸਾਰੇ ਵਿਭਾਗਾਂ ਨੂੰ ਦਿੱਤੀ ਜਾਵੇ ਅਤੇ ਡੇਂਗੂ ਦੇ ਮੱਛਰਾਂ ਦੀ ਪੈਦਾਵਾਰ ‘ਤੇ ਨਜ਼ਰ ਰੱਖੀ ਜਾਵੇ ਤਾਂ ਜੋ ਇਸ ਦੀ ਰੋਕਥਾਮ ਲਈ ਪਿੰਡਾਂ ‘ਚ ਦਵਾਈ ਦਾ ਛਿੜਕਾਅ ਅਤੇ ਫੋਗਿੰਗ ਕਰਵਾਉਣੀ ਬਹੁਤ ਜ਼ਰੂਰੀ ਹੈ।