Punjabi singer

Punjab News: ਗਾਣੇ ਨੂੰ ਲੈ ਕੇ ਵਿਵਾਦਾਂ ‘ਚ ਘਿਰੇ ਇਹ ਪੰਜਾਬੀ ਸਿੰਗਰ, ਹਾਈ ਕੋਰਟ ਵੱਲੋਂ ਨੋਟਿਸ ਜਾਰੀ

ਚੰਡੀਗੜ੍ਹ, 26 ਅਕਤੂਬਰ 2024: ਪੰਜਾਬੀ ਗਾਇਕਾ (Punjabi singer) ਗੁਰਲੇਜ ਅਖਤਰ ਅਤੇ ਪਵਨਦੀਪ ਉਰਫ਼ ਬਰਾੜ ਆਪਣੇ ਨਵੇਂ ਗਾਣੇ ਨੂੰ ਲੈ ਕੇ ਵਿਵਾਦਾਂ ‘ਚ ਘਿਰ ਗਏ ਹਨ | ਦਰਅਸਲ, ਗੁਰਲੇਜ ਅਖਤਰ ਅਤੇ ਪਵਨਦੀਪ ਉਰਫ਼ ਬਰਾੜ ਦਾ ਨਵਾਂ ਗਾਣਾ ‘ਮਰਡਰ’ ਵਿਵਾਦਾਂ ‘ਚ ਘਿਰਦਾ ਨਜ਼ਰ ਆ ਰਿਹਾ ਹੈ |

ਇਸ ਗਾਣੇ ਨੂੰ ਲੈ ਕੇ ਐਡਵੋਕੇਟ ਹਾਰਦਿਕ ਆਹਲੂਵਾਲੀਆ ਨੇ ਪੰਜਾਬ ਅਤੇ ਹਰਿਆਣਾ ਅਤੇ ਚੰਡੀਗੜ੍ਹ ਦੇ ਡੀਜੀਪੀ ਨੂੰ ਚਿੱਠੀ ਲਿਖ ਕੇ ਗੁਰਲੇਜ ਅਖਤਰ ਅਤੇ ਬਰਾੜ (Punjabi singer) ਦੇ ਨਵੇਂ ਗਾਣੇ ‘ਮਰਡਰ’ ਨੂੰ ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲਾ ਗੀਤ ਕਰਾਰ ਦਿੱਤਾ ਹੈ। ਇਨ੍ਹਾਂ ਡੀਜੀਪੀ ਖ਼ਿਲਾਫ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਉਲੰਘਣਾ ਸੰਬੰਧੀ ਪਟੀਸ਼ਨ ਦਾਇਰ ਕਰ ਦਿੱਤੀ ਹੈ।

ਇਸਦੇ ਚੱਲਦੇ ਹਾਈ ਕੋਰਟ ਦੀ ਬੈਂਚ ਨੇ ਇਸ ਸੰਬੰਧੀ ਡੀ.ਜੀ.ਪੀ. ਪੰਜਾਬ ਗੌਰਵ ਯਾਦਵ, ਚੰਡੀਗੜ੍ਹ ਦੇ ਡੀ.ਜੀ.ਪੀ. ਸੁਰਿੰਦਰ ਯਾਦਵ ਅਤੇ ਹਰਿਆਣਾ ਦੇ ਡੀ.ਜੀ.ਪੀ. ਸ਼ਤਰੂਜੀਤ ਕਪੂਰ ਨੂੰ ਨੋਟਿਸ ਜਾਰੀ ਕੀਤਾ ਹੈ | ਇਸਦੇ ਨਾਲ ਹੀ ਹਾਈ ਕੋਰਟ ਨੇ ਇਸ ਮਾਮਲੇ ‘ਚ ਇਹ ਡੀਜੀਪੀ ਤੋਂ ਜਵਾਬ ਤਲਬ ਕੀਤਾ ਹੈ | ਹਾਈ ਕੋਰਟ ਨੇ ਕਿਹਾ ਕਿ ਹਥਿਆਰਾਂ, ਨਸ਼ਿਆਂ ਅਤੇ ਅਸ਼ਲੀਲਤਾ ਨੂੰ ਉਤਸ਼ਾਹਿਤ ਕਰਨ ਵਾਲੇ ਗੀਤਾਂ ਨੂੰ ਚਲਾਉਣ ਦੀ ਇਜਾਜ਼ਤ ਨਾ ਦੇਣ ਦੇ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਲਈ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇ।

Read More: Punjab: ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਚੋਣ ਕਮਿਸ਼ਨ ਵੱਲੋਂ ਅਹਿਮ ਨਿਯੁਕਤੀਆਂ

ਇਸ ਗਾਣੇ ਨੂੰ ਲੈ ਕੇ ਉਕਤ ਪਟੀਸ਼ਨਰ ਨੇ ਹਾਈ ਕੋਰਟ ਦੇ ਧਿਆਨ ‘ਚ ਲਿਆਂਦਾ ਕਿ ‘ਮਰਡਰ’ ਗੀਤ ਦੇ ਚੱਲਣ ਕਾਰਨ ਹਾਈ ਕੋਰਟ ਦੇ ਹੁਕਮਾਂ ਨੂੰ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਤਿੰਨੇ ਡੀ.ਜੀ.ਪੀ. ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਸੀ ਕਿ ਜੇਕਰ ਉਨ੍ਹਾਂ ਨੇ ਪਾਲਣਾ ਨਾ ਕੀਤੀ ਤਾਂ ਉਹ ਕਾਨੂੰਨੀ ਕਾਰਵਾਈ ਕਰਨ ਲਈ ਮਜਬੂਰ ਹੋਣਗੇ | ਇਸ ਕਾਰਨ ਹੁਣ ਪਟੀਸ਼ਨ ਦਾਇਰ ਕੀਤੀ ਗਈ ਹੈ।

ਇਸ ਨੋਟਿਸ ਰਾਹੀਂ ਕਿਹਾ ਗਿਆ ਹੈ ਕਿ ‘ਮਰਡਰ’ ਗਾਣੇ ਨੂੰ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਹਟਾਇਆ ਜਾਵੇ ਅਤੇ ਅਪਰਾਧ ਅਤੇ ਨਸ਼ਿਆਂ ਨੂੰ ਉਤਸ਼ਾਹਿਤ ਕਰਨ ਵਾਲੇ ਗੀਤਾਂ ਦੇ ਲਾਈਵ ਪ੍ਰਦਰਸ਼ਨ ਅਤੇ ਚਲਾਉਣ ‘ਤੇ ਪਾਬੰਦੀ ਸਬੰਧੀ ਹਾਈ ਕੋਰਟ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।

Scroll to Top