Punjab News: ਸ੍ਰੀ ਫਤਹਿਗੜ੍ਹ ਸਾਹਿਬ ਜਾ ਰਹੀ ਟਰਾਲੀ ਟਰੈਕਟਰ ਹੋਏ ਹਾਦਸੇ ਦਾ ਸ਼ਿ.ਕਾ.ਰ

24ਦਸੰਬਰ 2024: ਸ਼ਹੀਦੀ ਦਿਹਾੜੇ (Martyrdom Day) ਚੱਲ ਰਹੇ ਹਨ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਗੁਰਦੁਆਰਾ ਸ੍ਰੀ (Gurdwara Sri Fatehgarh Sahib) ਫਤਹਿਗੜ੍ਹ ਸਾਹਿਬ ਪਹੁੰਚ ਰਹੀਆਂ ਹਨ। ਇਸ ਦੌਰਾਨ ਕੁਝ ਲੋਕ ਆਪਣੀ ਲਾਪਰਵਾਹੀ ਕਾਰਨ ਹੋਰ ਲੋਕਾਂ ਦੀ ਜਾਨ ਨੂੰ ਖਤਰੇ ਵਿੱਚ ਪਾ ਦਿੰਦੇ ਹਨ। ਅਜਿਹਾ ਹੀ ਇੱਕ ਮਾਮਲਾ ਖੰਨਾ ਜੀਟੀ ਤੋਂ ਸਾਹਮਣੇ ਆਇਆ ਹੈ। ਕਪੂਰਥਲਾ ਤੋਂ (Kapurthala to Fatehgarh Sahib) ਫਤਿਹਗੜ੍ਹ ਸਾਹਿਬ ਨੂੰ ਜਾ ਰਹੀ ਇੱਕ ਟਰਾਲੀ (trolley tractor) ਟਰੈਕਟਰ ਚਾਲਕ ਦੀ ਲਾਪ੍ਰਵਾਹੀ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਈ।

ਇਸ ਹਾਦਸੇ ‘ਚ ਦੋ ਲੋਕ ਜ਼ਖਮੀ ਹੋ ਗਏ। ਖੁਸ਼ਕਿਸਮਤੀ ਦੀ ਗੱਲ ਇਹ ਹੈ ਕਿ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਸ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ ਜਿਸ ਵਿੱਚ ਟਰਾਲੀ ਬਹੁਤ ਤੇਜ਼ ਰਫ਼ਤਾਰ ਨਾਲ ਦੌੜਦੀ ਨਜ਼ਰ ਆ ਰਹੀ ਹੈ। ਰਾਹਗੀਰਾਂ ਅਨੁਸਾਰ ਡਰਾਈਵਰ ਟਰਾਲੀ ਨੂੰ ਗਲਤ ਤਰੀਕੇ ਨਾਲ ਚਲਾ ਰਿਹਾ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਖੰਨਾ ਸਿਵਲ ਹਸਪਤਾਲ ਦੇ ਡਾਕਟਰ ਨੇ ਵੀ ਦੱਸਿਆ ਕਿ ਹਾਦਸੇ ਵਿੱਚ ਦੋ ਵਿਅਕਤੀ ਜ਼ਖ਼ਮੀ ਹੋਏ ਹਨ ਅਤੇ ਉਨ੍ਹਾਂ ਨੂੰ ਇਲਾਜ ਲਈ ਇੱਥੇ ਲਿਆਂਦਾ ਗਿਆ ਹੈ।

read more: Fatehgarh Sahib: ਸ੍ਰੀ ਫਤਿਹਗੜ੍ਹ ਸਾਹਿਬ ਆਉਣ ਵਾਲੀ ਸੰਗਤ ਲਈ ਅਹਿਮ ਜਾਣਕਾਰੀ,ਜਾਣੋ

Scroll to Top