ਚੰਡੀਗੜ੍ਹ, 14 ਦਸੰਬਰ 2024: ਫ਼ਰੀਦਕੋਟ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੀ ਕਲਾਂ ਦੇ ਵਿਦਿਆਰਥੀਆਂ ਨੇ ਸਕੂਲ ਅਧਿਆਪਕਾਂ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ (Punjab Vidhan Sabha) ਦਾ ਦੌਰਾ ਕੀਤਾ। ਇਸ ਦੌਰੇ ਦਾ ਉਦੇਸ਼ ਵਿਦਿਆਰਥੀਆਂ ਨੂੰ ਵਿਧਾਨ ਸਭਾ ਦੀ ਰਾਜਨੀਤਕ ਪ੍ਰਣਾਲੀ ਅਤੇ ਕੰਮਕਾਜ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਸੀ।
ਪੰਜਾਬ ਅਸੈਂਬਲੀ ਦੇ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਵਿਧਾਨ ਸਭਾ ‘ਚ ਵਿਧਾਨਕ ਕੰਮਕਾਜ, ਸੱਤਾਧਾਰੀ ਪਾਰਟੀ, ਵਿਰੋਧੀ ਧਿਰ, ਸਪੀਕਰ ਚੇਅਰ ਦੀ ਭੂਮਿਕਾ ਆਦਿ ਬਾਰੇ ਵਿਸਥਾਰ ਨਾਲ ਦੱਸਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਵਿਧਾਨ ਸਭਾ ਦੀ ਵਿਰਾਸਤੀ ਇਮਾਰਤ ਅਤੇ ਇਸ ਦੇ ਆਰਕੀਟੈਕਟ ਲੀ ਕਾਰਬੂਜੀਆ ਬਾਰੇ ਵੀ ਜਾਣਕਾਰੀ ਦਿੱਤੀ।
ਦੌਰੇ ਤੋਂ ਪਹਿਲਾਂ ਸਕੂਲ ਸਟਾਫ਼ ਦੀ ਅਗਵਾਈ ‘ਚ ਵਿਦਿਆਰਥੀਆਂ ਦਾ ਵਫ਼ਦ ਕੁਲਤਾਰ ਸਿੰਘ ਸੰਧਵਾਂ ਸਪੀਕਰ ਦੇ ਨਿਵਾਸ ‘ਤੇ ਪਹੁੰਚਿਆ | ਉੱਥੇ ਹੀ ਸਪੀਕਰ ਦੀ ਧਰਮ ਪਤਨੀ ਸ੍ਰੀਮਤੀ ਗੁਰਪ੍ਰੀਤ ਕੌਰ ਸੰਧਵਾਂ ਨੇ ਵਿਦਿਆਰਥੀਆਂ ਦਾ ਸਵਾਗਤ ਕੀਤਾ।ਇਸ ਮੌਕੇ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਲਈ ਖਾਣੇ ਦਾ ਵੀ ਪ੍ਰਬੰਧ ਕੀਤਾ ਗਿਆ।
Read More: Lok Adalat: ਪੰਜਾਬ ਭਰ ‘ਚ ਨੈਸ਼ਨਲ ਲੋਕ ਅਦਾਲਤ ਦੀਆਂ 365 ਬੈਂਚਾਂ ਨੇ 3.54 ਲੱਖ ਕੇਸਾਂ ਦੀ ਕੀਤੀ ਸੁਣਵਾਈ