Punjab News: ਸੜਕ ਹਾਦਸੇ ਦਾ ਸ਼ਿਕਾਰ ਹੋਇਆ ਨੌਜਵਾਨ, ਅਣਪਛਾਤੇ ਵਾਹਨ ਨੇ ਮਾਰੀ ਟੱਕਰ

11 ਜਨਵਰੀ 2025: ਧੁੰਦ (fog) ਕਾਰਨ ਹੋਏ ਸੜਕ (road accident) ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਇਹ ਘਟਨਾ ਨੇੜਲੇ ਪਿੰਡ ਚੌਹਾਲ (Chauhal) ਵਿੱਚ ਵਾਪਰੀ ਹੈ। ਦੱਸਿਆ ਜਾ ਰਿਹਾ ਹੈ ਕਿ ਧੁੰਦ ਕਾਰਨ ਕਿਸੇ ਅਣਪਛਾਤੇ ਵਾਹਨ ਨੇ ਮੋਟਰਸਾਈਕਲ (motorcycle) ਵਾਰ ਇੱਕ ਨੌਜਵਾਨ ਨੂੰ ਟੱਕਰ ਮਾਰ ਦਿੱਤੀ।

ਹਾਦਸਾ ਇੰਨਾ ਭਿਆਨਕ ਸੀ ਕਿ ਨੌਜਵਾਨ ਦਾ ਸਿਰ ਸਰੀਰ ਤੋਂ ਵੱਖ ਹੋ ਗਿਆ ਅਤੇ ਬਾਕੀ ਸਰੀਰ ਦੇ ਟੁਕੜੇ-ਟੁਕੜੇ ਹੋ ਗਏ। ਹਾਦਸੇ ਤੋਂ ਬਾਅਦ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਉਸਦਾ ਭਰਾ ਅਜੈ (Ajay Kumar) ਕੁਮਾਰ ਛੋਲੇ-ਕੁਲਚਾ ਵੇਚਦਾ ਸੀ। ਕਿਸੇ ਨੇ ਉਸਨੂੰ ਫ਼ੋਨ ਕੀਤਾ ਅਤੇ ਦੱਸਿਆ ਕਿ ਉਸਦੇ ਭਰਾ ਦਾ ਐਕਸੀਡੈਂਟ ਹੋ ਗਿਆ ਹੈ।

ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਜਿਸਦੀ ਉਮਰ ਲਗਭਗ 24 ਸਾਲ ਦੱਸੀ ਜਾ ਰਹੀ ਹੈ। ਪੁਲਿਸ ਨੇ ਅਣਪਛਾਤੇ ਡਰਾਈਵਰ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਅਜੈ ਕੁਮਾਰ ਪੁੱਤਰ ਮੋਹਨ ਲਾਲ ਵਜੋਂ ਹੋਈ ਹੈ। ਅਜੈ ਕਿਸੇ ਕੰਮ ਲਈ ਗਿਆ ਸੀ ਅਤੇ ਵਾਪਸ ਆਉਂਦੇ ਸਮੇਂ ਉਸਨੂੰ ਇੱਕ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਉਸਦਾ ਸਿਰ ਸਰੀਰ ਤੋਂ ਵੱਖ ਹੋ ਗਿਆ।

read more: ਧੁੰਦ ਨੇ ਤਿੰਨ ਘਰਾਂ ਦੇ ਬੁਝਾ ਦਿੱਤੇ ਚਿਰਾਗ, ਇਕੱਠੀਆਂ ਦੀ ਹੋਈ ਮੌ.ਤ

 

Scroll to Top