Punjab Breaking news

ਪੰਜਾਬ ‘ਚ ਫਿਰੋਜ਼ਪੁਰ-ਜੰਮੂ ਰੇਲਗੱਡੀ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, 17 ਜਣੇ IED ਸਮੇਤ ਗ੍ਰਿਫ਼ਤਾਰ

ਪੰਜਾਬ, 21 ਜੁਲਾਈ 2026: ਪੰਜਾਬ ਪੁਲਿਸ ਮੁਤਾਬਕ ਇੱਕ ਵੱਡੀ ਕਾਰਵਾਈ ਦੌਰਾਨ ਅੱ.ਤ.ਵਾ.ਦੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਹੈ। ਮੋਗਾ ਪੁਲਿਸ ਨੇ 17 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਇੱਕ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (IED), ਵਿਸਫੋਟਕ ਸਮੱਗਰੀ, ਇਲੈਕਟ੍ਰਾਨਿਕ ਡੈਟੋਨੇਟਰ ਅਤੇ ਇੱਕ ਮੈਗਜ਼ੀਨ ਸਮੇਤ ਇੱਕ 9ਐੱਮਐੱਮ ਗਲੌਕ ਪਿਸਤੌਲ ਬਰਾਮਦ ਕੀਤਾ ਹੈ।

ਪੰਜਾਬ ਪੁਲਿਸ ਦੀ ਮੁੱਢਲੀ ਜਾਂਚ ਮੁਤਾਬਕ ਪਤਾ ਲੱਗਾ ਹੈ ਕਿ ਇਸ ਸਾਜ਼ਿਸ਼ ਦਾ ਮਾਸਟਰਮਾਈਂਡ ਇਕਬਾਲ ਸਿੰਘ ਉਰਫ਼ ਰਵੀ ਧਾਲੀਵਾਲ ਹੈ, ਜੋ ਇਸ ਸਮੇਂ ਯੂਕੇ ਵਿੱਚ ਰਹਿੰਦਾ ਹੈ ਅਤੇ ਕਥਿਤ ਤੌਰ ‘ਤੇ ਅਪਰਾਧਿਕ ਗਤੀਵਿਧੀਆਂ ‘ਚ ਸ਼ਾਮਲ ਹੈ। ਪੁਲਿਸ ਦੇ ਮੁਤਾਬਕ, ਮੁਲਜ਼ਮ ਨੇ ਉਸ ਦੇ ਨਿਰਦੇਸ਼ਾਂ ‘ਤੇ ਮੋਗਾ ਦੇ ਸਦਰ ਪੁਲਿਸ ਸਟੇਸ਼ਨ ‘ਤੇ ਗ੍ਰਨੇਡ ਹਮਲਾ ਕੀਤਾ ਸੀ। ਫਿਰੋਜ਼ਪੁਰ ਤੋਂ ਜੰਮੂ ਜਾ ਰਹੀ ਰੇਲਗੱਡੀ ‘ਤੇ IED ਲਗਾ ਕੇ ਇੱਕ ਵੱਡਾ ਧਮਾਕਾ ਕਰਨ ਦੀ ਸਾਜ਼ਿਸ਼ ਵੀ ਰਚੀ ਗਈ ਸੀ।

ਪੁਲਿਸ ਨੇ ਇਸ ਮਾਮਲੇ ‘ਚ ਮੋਗਾ ਦੇ ਸਦਰ ਪੁਲਿਸ ਸਟੇਸ਼ਨ ‘ਚ ਵੱਖ-ਵੱਖ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਹੈ। ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਜਾਂਚ ਜਾਰੀ ਹੈ। ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਇਸ ‘ਚ ਸ਼ਾਮਲ ਹੋਰ ਸ਼ੱਕੀ ਵਿਅਕਤੀਆਂ ਅਤੇ ਸਾਥੀਆਂ ਦੀ ਪਛਾਣ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਨੇ ਕਿਹਾ ਕਿ ਉਹ ਸੂਬੇ ‘ਚ ਅੱ.ਤ.ਵਾ.ਦੀ ਮਾਡਿਊਲਾਂ ਅਤੇ ਦੇਸ਼ ਵਿਰੋਧੀ ਗਤੀਵਿਧੀਆਂ ‘ਤੇ ਸ਼ਿਕੰਜਾ ਕੱਸਣਾ ਜਾਰੀ ਰੱਖਣਗੇ।

Read More: ਬਰਨਾਲਾ ‘ਚ ਪੁਲਿਸ ਮੁਕਾਬਲੇ ਦੌਰਾਨ ਦੋ ਸ਼ੱਕੀ ਨੌਜਵਾਨ ਗ੍ਰਿਫ਼ਤਾਰ

ਵਿਦੇਸ਼

Scroll to Top