ਸੂਬੇ ਭਰ ‘ਚ ਪੰਜਾਬ ਪੁਲਿਸ ਅਤੇ NIA ਵੱਲੋਂ ਗੈਂਗਸਟਰਾਂ ਦੇ 142 ਟਿਕਾਣਿਆਂ ‘ਤੇ ਛਾਪੇਮਾਰੀ

Punjab Police

ਅੰਮ੍ਰਿਤਸਰ, 17 ਮਈ 2023: ਪੰਜਾਬ ਵਿੱਚ ਨਸ਼ੇ ਨੂੰ ਰੋਕਣ ਲਈ ਜਿੱਥੇ ਪੰਜਾਬ ਪੁਲਿਸ (Punjab Police) ਆਪਣਾ ਕੰਮ ਕਰ ਰਹੀ ਹੈ, ਉੱਥੇ ਹੀ ਸਰਹੱਦੀ ਇਲਾਕਿਆਂ ਵਿੱਚ ਨਸ਼ੇ ਨੂੰ ਰੋਕਣ ਲਈ ਬੀਐਸਐਫ ਲਗਾਤਾਰ ਹੀ ਸਰਚ ਆਪ੍ਰੇਸ਼ਨ ਚਲਾ ਰਹੀ ਹੈ, ਜਿਸਦੇ ਚੱਲਦੇ ਅੱਜ ਪੰਜਾਬ ਪੁਲਿਸ ਤੇ ਬੀਐਸਐਫ ਦੇ ਅਧਿਕਾਰੀ ਅਤੇ ਕਈ ਖੁਫੀਆ ਏਜੰਸੀਆਂ ਦੇ ਅਧਿਕਾਰੀਆਂ ਵੱਲੋਂ ਅੰਮ੍ਰਿਤਸਰ ਦੇ ਵਿੱਚ ਇੱਕ ਮੀਟਿੰਗ ਕੀਤੀ ਗਈ ਹੈ |

ਇਸ ਸੰਬੰਧੀ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ADGP ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਅੱਜ ਉਨ੍ਹਾਂ ਵੱਲੋਂ ਬੀਐਸਐਫ ਦੇ ਉੱਚ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਗਈ ਹੈ ਤਾਂ ਜੋ ਕਿ ਸਰਹੱਦੀ ਇਲਾਕਿਆਂ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਬੀਐਸਐਫ ਨਾਲ ਤਾਲਮੇਲ ਕੀਤਾ ਜਾ ਸਕੇ | ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਰਹੱਦੀ ਇਲਾਕਿਆਂ ਵਿੱਚ ਆ ਰਹੇ ਲਗਾਤਾਰ ਨਸ਼ੇ ਨੂੰ ਰੋਕਣ ਦੇ ਲਈ ਜੇਕਰ ਕੋਈ ਨਸ਼ਾਂ ਤਸਕਰਾਂ ਦੀ ਜਾਣਕਾਰੀ ਪੁਲਿਸ ਨੂੰ ਦਿੰਦਾ ਹੈ ਤਾਂ ਪੁਲਿਸ ਉਸ ਨੂੰ ਇੱਕ ਲੱਖ ਰੁਪਏ ਦਾ ਇਨਾਮ ਦੇਵੇਗੀ |

ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬਾਰਡਰ ਦੀ ਸੁਰੱਖਿਆ ਦੇ ਲਈ 20 ਕਰੋੜ ਦੇ ਪ੍ਰਾਜੈਕਟ ਨੂੰ ਮਨਜ਼ੂਰੀ ਦਿੱਤੀ ਹੈ | ਇਸਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਜੇਕਰ ਕੋਈ ਡਰੋਨ ਦੀ ਜਾਣਕਾਰੀ ਦੇਵੇਗਾ ਤਾਂ ਪੁਲਿਸ ਉਸਨੂੰ ਵੀ ਇਨਾਮ ਦੇਵੇਗੀ ਅਤੇ ਬੀ ਐਸ ਐਫ ਵੀ ਉਸਨੂੰ ਇਨਾਮ ਦੇਵੇਗੀ | ਉਨ੍ਹਾਂ ਨੇ ਕਿਹਾ ਕਿ ਅੱਜ NIA ਦੀ ਟੀਮ ਅਤੇ ਪੰਜਾਬ ਪੁਲਿਸ (Punjab Police) ਦੀਆਂ ਟੀਮਾਂ ਵੱਲੋਂ ਮਿਲ ਕੇ ਗੈਂਗਸਟਰ ਦੇ 100 ਤੋਂ ਵੱਧ ਤੋਂ ਵੱਧ ਟਿਕਾਣਿਆਂ ‘ਤੇ ਰੇਡ ਕੀਤੀ ਹੈ | ਉਹਨਾਂ ਨੇ ਕਿਹਾ ਕਿ 2019 ਵਿਚ ਡਰੋਨ ਫੜਨ ਵਿੱਚ ਪੁਲਿਸ ਅਤੇ BSF ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਲੇਕਿਨ ਹੁਣ ਕਿਸੇ ਵੀ ਤਰੀਕੇ ਦੀਆਂ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪੈਂਦਾ ਹੈ ਤੇ ਰਹਿਣ ਵਾਲੇ ਸਥਾਨਕ ਲੋਕਾਂ ਦਾ ਸਾਥ ਮੰਗਿਆ ਹੈ |

 

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।