ਚੰਡੀਗੜ੍ਹ, 14 ਜਨਵਰੀ 2026: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਪੰਜਾਬ ‘ਚ ਗੈਂਗਸਟਰਵਾਦ, ਅਪਰਾਧ ਅਤੇ ਦਹਿਸ਼ਤ ਫੈਲਾਉਣ ਵਾਲਿਆਂ ਲਈ ਕੋਈ ਥਾਂ ਨਹੀਂ ਹੈ। ਪੰਜਾਬ ਦੀ ਮਾਨ ਸਰਕਾਰ ਨੇ ਅਪਰਾਧ ਖ਼ਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਹੈ। ਪੰਜਾਬ ਸਰਕਾਰ ਮੁਤਾਬਕ ਕਾਨੂੰਨ ਤੋੜਨ ਵਾਲਿਆਂ ਨਾਲ ਕੋਈ ਸਮਝੌਤਾ ਨਹੀਂ ਹੋਵੇਗਾ ਅਤੇ ਆਮ ਜਨਤਾ ਦੀ ਸੁਰੱਖਿਆ ਸਰਵਉੱਚ ਰਹੇਗੀ। ਪੰਜਾਬ ਪੁਲਿਸ ਨੂੰ ਪੂਰੀ ਛੋਟ ਦਿੱਤੀ ਹੈ ਕਿ ਉਹ ਅਪਰਾਧੀਆਂ ‘ਤੇ ਸਖ਼ਤ ਅਤੇ ਤੁਰੰਤ ਕਾਰਵਾਈ ਕਰੇ।
ਮਾਨ ਸਰਕਾਰ ਮੁਤਾਬਕ ਹਾਲ ਹੀ ਦੇ ਦਿਨਾਂ ‘ਚ ਪੰਜਾਬ ਪੁਲਿਸ ਨੇ ਕਈ ਵੱਡੇ ਮਾਮਲਿਆਂ ‘ਚ ਤੇਜ਼ੀ ਨਾਲ ਕਾਰਵਾਈ ਕੀਤੀ ਹੈ। ਸਰਪੰਚ ਜਰਮੈਲ ਸਿੰਘ ਕਤਲ ਕਾਂਡ ‘ਚ ਪੰਜਾਬ ਪੁਲਿਸ ਨੇ ਕੁਝ ਹੀ ਸਮੇਂ ‘ਚ ਮੁਲਜ਼ਮਾਂ ਨੂੰ ਟਰੈਕ ਕਰਕੇ ਛੱਤੀਸਗੜ੍ਹ ਦੇ ਰਾਏਪੁਰ ਤੋਂ ਗ੍ਰਿਫ਼ਤਾਰ ਕੀਤਾ।
ਸਰਕਾਰ ਦਾ ਕਹਿਣਾ ਹੈ ਕਿ ਮੋਹਾਲੀ ‘ਚ ਹੋਏ ਕਬੱਡੀ ਖਿਡਾਰੀ ਰਾਣਾ ਬਲਾਚੌਰੀਆ ਕਤਲ ਕਾਂਡ ‘ਚ ਵੀ ਪੰਜਾਬ ਪੁਲਿਸ ਨੇ ਨਿਰਣਾਇਕ ਕਦਮ ਚੁੱਕੇ ਹਨ। ਪੁਲਿਸ ਮੁਕਾਬਲੇ ਦੌਰਾਨ ਇੱਕ ਮੁਲਜ਼ਮ ਨੂੰ ਨਾਕਾਮ ਕੀਤਾ, ਹਾਲਾਂਕਿ ਇਸ ਕਾਰਵਾਈ ‘ਚ ਦੋ ਪੁਲਿਸ ਮੁਲਾਜ਼ਮ ਜ਼ਖ਼ਮੀ ਵੀ ਹੋਏ। ਇਸ ਦੇ ਬਾਵਜੂਦ ਪੁਲਿਸ ਨੇ ਲਗਾਤਾਰ ਪਿੱਛਾ ਕਰਦੇ ਹੋਏ ਪੱਛਮੀ ਬੰਗਾਲ ਤੋਂ ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।
ਮਾਨ ਸਰਕਾਰ ਮੁਤਾਬਕ ਅੱਜ ਹੀ ਇੱਕ ਹੋਰ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰਦੇ ਹੋਏ ਬਰਨਾਲਾ ਪੁਲਿਸ ਨੇ ਪੰਜਾਬੀ ਗਾਇਕ ਗੁਲਾਬ ਸਿੱਧੂ ‘ਤੇ ਹੋਣ ਵਾਲੇ ਹਮਲੇ ਨੂੰ ਸਮੇਂ ਸਿਰ ਰੋਕ ਲਿਆ। ਪੁਲਿਸ ਨੇ ਕੋਟਦੁਨਾ ਦੇ ਸਰਪੰਚ ਸਮੇਤ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ, ਜੋ ਇਸ ਹਮਲੇ ਦੀ ਯੋਜਨਾ ਬਣਾ ਰਹੇ ਸਨ।
ਇਸਤੋਂ ਇਲਾਵਾ ਤਰਨਤਾਰਨ ‘ਚ ਕਰਿਆਨਾ ਦੁਕਾਨ ਦੇ ਮਾਲਕ ਦੇ ਕਤਲ ਮਾਮਲੇ ‘ਚ ਵੀ ਪੁਲਿਸ ਨੇ ਤੁਰੰਤ ਕਾਰਵਾਈ ਕੀਤੀ ਹੈ। ਮੁਲਜ਼ਮ ਨੂੰ ਪੁਲਿਸ ਮੁਕਾਬਲੇ ‘ਚ ਮਾਰ ਦਿੱਤਾ, ਇਸ ਨਾਲ ਇੱਕ ਸਖ਼ਤ ਸੰਦੇਸ਼ ਕਿ ਨਿਰਦੋਸ਼ ਨਾਗਰਿਕਾਂ ‘ਤੇ ਹਮਲਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਮਾਨ ਸਰਕਾਰ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੀ ਇਹ ਰਣਨੀਤੀ ਸੂਬੇ ‘ਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰ ਰਹੀ ਹੈ। ਹੁਣ ਅਪਰਾਧੀਆਂ ਕਾਨੂੰਨ ਦੀ ਪਕੜ ਤੋਂ ਬਚ ਨਹੀਂ ਸਕਦੇ। ਮਾਨ ਸਰਕਾਰ ਦਾ ਕਹਿਣਾ ਹੈ ਕਿ ਪੰਜਾਬ ਪੁਲਿਸ ਦਿਨ-ਰਾਤ ਮਿਹਨਤ ਕਰ ਰਹੀ ਹੈ ਅਤੇ ਸਰਕਾਰ ਉਨ੍ਹਾਂ ਨੂੰ ਪੂਰਾ ਸਮਰਥਨ ਦੇ ਰਹੀ ਹੈ।
Read More: Amritsar News: ਸਰਪੰਚ ਕ.ਤ.ਲ ਮਾਮਲੇ ‘ਚ ਪੁਲਿਸ ਮੁਕਾਬਲਾ, ਸ਼ੂਟਰ ਦੀ ਮੌ.ਤ !




